J&K Election 2024 : ਜੰਮੂ-ਕਸ਼ਮੀਰ ਦੀ ਵਿਧਾਨ ਸਭਾ ਦੀਆਂ ਚੋਣਾਂ ਤਿੰਨ ਪੜਾਵਾਂ ਵਿੱਚ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਹੋਣਗੀਆਂ। ਵੋਟਾਂ ਦੀ ਗਿਣਤੀ 4 ਅਕਤੂਬਰ ਨੂੰ ਹੋਵੇਗੀ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਵੱਲੋਂ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ 7 ਉਮੀਦਵਾਰਾਂ ਦਾ ਐਲਾਨੇ ਗਏ ਹਨ।
ਆਮ ਆਦਮੀ ਪਾਰਟੀ ਨੇ ਪੁਲਵਾਮਾ ਤੋਂ ਫਯਾਜ਼ ਅਹਿਮਦ ਸੋਫੀ ਨੂੰ ਟਿਕਟ ਦਿੱਤੀ ਹੈ। ਆਮ ਆਦਮੀ ਪਾਰਟੀ ਨੇ ਰਾਜਪੁਰਾ ਤੋਂ ਮੁਦੱਸਿਰ ਹਸਨ ਨੂੰ ਉਮੀਦਵਾਰ ਬਣਾਇਆ ਹੈ। ਦੇਵਸਰ ਤੋਂ ਸ਼ੇਖ ਫਿਦਾ ਹੁਸੈਨ ਨੂੰ ਨੂੰ ਉਮੀਦਵਾਰ ਬਣਾਇਆ ਹੈ।
ਡੂਰੂ ਵਿਧਾਨ ਸਭਾ ਤੋਂ ਮੋਹਸਿਨ ਸ਼ਫਕਤ ਮੀਰ ਨੂੰ ਉਮੀਦਵਾਰ ਬਣਾਇਆ ਹੈ। ਇਸ ਦੌਰਾਨ ਡੋਡਾ ਤੋਂ ਮਹਿਰਾਜ ਦੀਨ ਮਲਿਕ ਨੂੰ ਉਮੀਦਵਾਰ ਬਣਾਇਆ ਗਿਆ ਹੈ। ਡੋਡਾ ਪੱਛਮੀ ਤੋਂ ਯਾਸਿਰ ਸ਼ਫੀ ਮੱਟੋ ਨੂੰ ਉਮੀਦਵਾਰ ਐਲਾਨਿਆ ਹੈ। ਇਸ ਤੋਂ ਇਲਾਵਾ ਬਨਿਹਾਲ ਤੋਂ ਮੁਦਾਸਿਰ ਅਜ਼ਮਤ ਮੀਰ ਨੂੰ ਉਮੀਦਵਾਰ ਐਲਾਨਿਆ ਹੈ।