New Delhi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਆਪਣੇ ਆਸਟ੍ਰੇਲੀਆਈ ਹਮਰੁਤਬਾ ਐਂਥਨੀ ਅਲਬਾਨੀਜ਼ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਦੋਵਾਂ ਨੇਤਾਵਾਂ ਨੇ ਕਵਾਡ ਸਮੇਤ ਦੁਵੱਲੇ ਸਬੰਧਾਂ ਵਿੱਚ ਪ੍ਰਗਤੀ ਦੀ ਸਮੀਖਿਆ ਕੀਤੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਰਾਹੀਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਆਪਣੀ ਪੋਸਟ ‘ਚ ਲਿਖਿਆ, ”ਮੈਨੂੰ ਆਪਣੇ ਦੋਸਤ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨਾਲ ਗੱਲ ਕਰਕੇ ਬਹੁਤ ਖੁਸ਼ੀ ਹੋਈ। ਅਸੀਂ ਕਵਾਡ ਸਮੇਤ ਬਹੁ-ਪੱਖੀ ਮੰਚਾਂ ’ਤੇ ਆਪਣੇ ਦੁਵੱਲੇ ਸਬੰਧਾਂ ਅਤੇ ਸਹਿਯੋਗ ’ਚ ਪ੍ਰਗਤੀ ਦਾ ਜਾਇਜ਼ਾ ਲਿਆ।”
ਹਿੰਦੂਸਥਾਨ ਸਮਾਚਾਰ