Amritsar News: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਿਲ ਕੇ ਮੰਗ ਪੱਤਰ ਸੌਂਪਿਆ। ਤਰਸੇਮ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਖਿਲਾਫ 30 ਅਗਸਤ ਨੂੰ ਜਥੇਦਾਰਾਂ ਵੱਲੋਂ ਲਏ ਜਾਣ ਵਾਲੇ ਮੋਰਚੇ ਦਾ ਫੈਸਲਾ ਸਿੱਖਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਲਿਆ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਮੁਆਫ਼ੀ ਮੰਗੀ ਸੀ ਅਤੇ ਇਸ ‘ਤੇ ਵਿਚਾਰ ਕੀਤਾ ਜਾਣਾ ਹੈ। ਧਾਰਮਿਕ ਰਵਾਇਤਾਂ ਅਨੁਸਾਰ ਫੈਸਲਾ ਲਿਆ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਅਜਿਹੀ ਗਲਤੀ ਨਾ ਕਰੇ। ਉਸ ਨੂੰ ਭਰੋਸਾ ਹੈ ਕਿ ਉਹ ਸਹੀ ਫੈਸਲਾ ਲੈਣਗੇ।
ਕੰਗਣਾ ‘ਤੇ ਕੀ ਕਿਹਾ?
ਇਸ ਦੇ ਨਾਲ ਹੀ ਉਨ੍ਹਾਂ ਕੰਗਨਾ ਰਣੌਤ ਦਾ ਕਿਸਾਨਾਂ ਵਿਰੁੱਧ ਬਿਆਨਬਾਜ਼ੀ ਤੇ ਕਿਹਾ ਕੰਗਣਾ ਕਿਸਾਨਾਂ ਵਿਰੂਧ ਲਗਾਤਾਰ ਜ਼ਹਿਰ ਊਗਲ ਰਹੀ ਹੈ ਅਤੇ ਭਾਜਪਾ ਨੂੰ ਉਸ ਨੂੰ ਬਾਹਰ ਕੱਢਣਾ ਚਾਹੀਦਾ ਹੈ। ਐਮਰਜੈਂਸੀ ਵਰਗੀਆਂ ਫਿਲਮਾਂ ‘ਤੇ ਵੀ ਬੈਨ ਲਗਾਉਣਾ ਚਾਹੀਦਾ ਹੈ।
ਅਮ੍ਰਿਤਪਾਲ ਸਿੰਘ ਦੀ ਜ਼ਮਾਨਤ ‘ਤੇ ਕੀ ਬੋਲੇ?
ਉਨ੍ਹਾਂ ਅੰਮ੍ਰਿਤਪਾਲ ਦੀ ਜ਼ਮਾਨਤ ਤੇ ਕਿਹਾ ਕਿ ਜ਼ਮਾਨਤ ਤੇ ਸੁਣਵਾਈ ਭਲਕੇ ਹਾਈ ਕੋਰਟ ਵਿੱਚ ਹੋਣੀ ਹੈ।
ਹਿੰਦੂਸਥਾਨ ਸਮਾਚਾਰ