New Delhi: ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਮੰਗਲਵਾਰ ਨੂੰ ਦਿੱਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਨੇ ਦੋਵਾਂ ਨੇਤਾਵਾਂ ਵਿਚਕਾਰ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਐਕਸ ‘ਤੇ ਪੋਸਟ ਕੀਤਾ, “ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।’’
ਕੇਰਲ ਦੇ ਮੁੱਖ ਮੰਤਰੀ ਦਫਤਰ (ਸੀ.ਐੱਮ.ਓ.) ਮੁਤਾਬਕ ਇਸ ਬੈਠਕ ‘ਚ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਵਾਇਨਾਡ ਦੇ ਮੁੜ ਵਸੇਬੇ ‘ਤੇ ਚਰਚਾ ਕੀਤੀ ਗਈ। ਉਨ੍ਹਾਂ ਨੇ ਕੇਂਦਰ ਵੱਲੋਂ ਮੰਗਿਆ ਗਿਆ ਇੱਕ ਵਾਧੂ, ਵਿਸਤ੍ਰਿਤ ਮੈਮੋਰੰਡਮ ਵੀ ਪ੍ਰਧਾਨ ਮੰਤਰੀ ਨੂੰ ਸੌਂਪਿਆ।
ਹਿੰਦੂਸਥਾਨ ਸਮਾਚਾਰ