Ranchi, Jharkhand : ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੋਮਵਾਰ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਇਹ ਝਟਕੇ ਸੰਤਾਲ ਪਰਗਨਾ ਦੇ ਕਈ ਇਲਾਕਿਆਂ ਜਿਵੇਂ ਪਾਕੁੜ, ਦੁਮਕਾ, ਦੇਵਘਰ, ਸਾਹਿਬਗੰਜ ‘ਚ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 3.9 ਮਾਪੀ ਗਈ ਹੈ, ਜਿਸ ਦਾ ਕੇਂਦਰ ਪਾਕੁੜ ਦੱਸਿਆ ਜਾ ਰਿਹਾ ਹੈ। ਹਾਲਾਂਕਿ ਇਨ੍ਹਾਂ ਝਟਕਿਆਂ ਨਾਲ ਕੋਈ ਨੁਕਸਾਨ ਨਹੀਂ ਹੋਇਆ ਹੈ।
ਜਾਣਕਾਰੀ ਮੁਤਾਬਕ ਪਾਕੁੜ ਇਲਾਕੇ ‘ਚ ਸਵੇਰੇ 12.39 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਇਸ ਦੌਰਾਨ ਲੋਕ ਸੁੱਤੇ ਪਏ ਸਨ। ਇਸ ਲਈ ਕਈਆਂ ਨੂੰ ਇਸ ਬਾਰੇ ਪਤਾ ਨਹੀਂ ਲੱਗਿਆ। ਮੰਗਲਵਾਰ ਸਵੇਰੇ ਜਦੋਂ ਲੋਕ ਉੱਠੇ ਤਾਂ ਉਨ੍ਹਾਂ ਨੂੰ ਘਟਨਾ ਦਾ ਪਤਾ ਲੱਗਾ। ਉਦੋਂ ਤੋਂ ਹੀ ਲੋਕ ਇਸ ਨਾਲ ਜੁੜੀਆਂ ਖਬਰਾਂ ਸੋਸ਼ਲ ਮੀਡੀਆ ‘ਤੇ ਪੋਸਟ ਕਰ ਰਹੇ ਹਨ।
ਹਿੰਦੂਸਥਾਨ ਸਮਾਚਾਰ