Jammu-Kashmir News: ਭਾਰਤੀ ਜਨਤਾ ਪਾਰਟੀ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਆਪਣੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਦੂਜੇ ਅਤੇ ਤੀਜੇ ਪੜਾਅ ਲਈ 29 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਹੁਣ ਤੱਕ ਭਾਜਪਾ ਅੱਧੀਆਂ ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਉਨ੍ਹਾਂ ਨੇ 90 ‘ਚੋਂ 45 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ।
भाजपा ने आगामी जम्मू-कश्मीर विधानसभा चुनाव के लिए 29 उम्मीदवारों की तीसरी सूची जारी की।
देविंदर सिंह राणा नगरोटा से चुनाव लड़ेंगे। pic.twitter.com/BdSi6VuoMM
— ANI_HindiNews (@AHindinews) August 27, 2024
ਦੱਸ ਦੇਈਏ ਕਿ ਭਾਜਪਾ ਦੀ ਇਸ ਸੂਚੀ ਵਿੱਚ ਦੂਜੇ ਪੜਾਅ ਲਈ 10 ਅਤੇ ਤੀਜੇ ਪੜਾਅ ਲਈ 19 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।
ਭਾਜਪਾ ਨੇ ਸ਼੍ਰੀਮਾਤਾ ਵੈਸ਼ਨੋ ਦੇਵੀ ਵਿਧਾਨ ਸਭਾ ਸੀਟ ਤੋਂ ਵੀ ਆਪਣਾ ਉਮੀਦਵਾਰ ਬਦਲਿਆ ਹੈ। ਇਸ ਸੀਟ ਤੋਂ ਬਲਦੇਵ ਰਾਜ ਸ਼ਰਮਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਪਹਿਲਾਂ ਜਾਰੀ ਕੀਤੀ ਗਈ ਸੂਚੀ ਵਿੱਚ ਰੋਹਿਤ ਦੂਬੇ ਨੂੰ ਟਿਕਟ ਦਿੱਤੀ ਗਈ ਸੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਜਪਾ ਨੇ 44 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਸੀ ਪਰ ਵਰਕਰਾਂ ਦੇ ਵਿਰੋਧ ਤੋਂ ਬਾਅਦ ਕੁਝ ਘੰਟਿਆਂ ਵਿੱਚ ਹੀ ਸੂਚੀ ਵਾਪਸ ਲੈ ਲਈ ਗਈ ਸੀ ਅਤੇ ਪਹਿਲੇ ਪੜਾਅ ਲਈ 15 ਉਮੀਦਵਾਰਾਂ ਦੀ ਨਵੀਂ ਸੂਚੀ ਜਾਰੀ ਕੀਤੀ ਗਈ ਸੀ। ਇਸ ਤੋਂ ਬਾਅਦ 1 ਉਮੀਦਵਾਰ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਅਤੇ ਅੱਜ 29 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ।
ਦਸਣਯੋਗ ਹੈ ਕਿ ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ‘ਤੇ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਨਤੀਜੇ 4 ਅਕਤੂਬਰ ਨੂੰ ਐਲਾਨੇ ਜਾਣਗੇ। ਪਹਿਲੇ ਪੜਾਅ ‘ਚ 24 ਸੀਟਾਂ, ਦੂਜੇ ਪੜਾਅ ‘ਚ 26 ਅਤੇ ਤੀਜੇ ਪੜਾਅ ‘ਚ 40 ਸੀਟਾਂ ‘ਤੇ ਵੋਟਿੰਗ ਹੋਣੀ ਹੈ।
ਹਿੰਦੂਸਥਾਨ ਸਮਾਚਾਰ