Canada News: ਕੀ ‘ਵੱਖਵਾਦੀ ਪ੍ਰੇਮੀ’ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕੈਨੇਡਾ ‘ਚ ਆਪਣੀ ਸੀਟ ਗੁਆਉਣ ਵਾਲੇ ਹਨ? ਉਥੋਂ ਦੇ ਮਾਹੌਲ ਤੋਂ ਇਸ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਟਰੂਡੋ ਦੀਆਂ ਨਵੀਆਂ ਐਲਾਨੀਆਂ ਇਮੀਗ੍ਰੇਸ਼ਨ ਨੀਤੀਆਂ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਖਾਸ ਕਰਕੇ ਵਿਦਿਆਰਥੀਆਂ ਵਿੱਚ ਰੋਸ ਪੈਦਾ ਕਰ ਰਹੀਆਂ ਹਨ। ਵਿਦਿਆਰਥੀ ਉਨ੍ਹਾਂ ਦਾ ਵਿਰੋਧ ਕਰ ਰਹੇ ਹਨ। ਅਤੇ ਸੜਕਾਂ ‘ਤੇ ਉਤਰ ਆਏ ਹਨ। ਨਵੀਂ ਨੀਤੀ ‘ਚ ਅਜਿਹੇ ਬਦਲਾਅ ਕੀਤੇ ਗਏ ਹਨ, ਜੋ ਦੂਜੇ ਦੇਸ਼ਾਂ ਤੋਂ ਉੱਥੇ ਪੜ੍ਹਨ ਲਈ ਆਉਣ ਵਾਲੇ ਵਿਦਿਆਰਥੀਆਂ ਦੇ ਭਵਿੱਖ ‘ਤੇ ਸਵਾਲ ਖੜ੍ਹੇ ਕਰਦੇ ਹਨ। ਦਸ ਦਇਏ ਕਿ ਟਰੂਡੋ ਨੇ ਹਾਲ ਹੀ ਵਿੱਚ ਐਲਾਨ ਕੀਤਾ ਸੀ ਕਿ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਘੱਟ ਤਨਖਾਹ ਵਾਲੀਆਂ ਨੌਕਰੀਆਂ ਤੋਂ ਦੂਰ ਕਰੇਗੀ।
ਪਰ ਸ਼ਾਇਦ ਪ੍ਰਧਾਨ ਮੰਤਰੀ ਟਰੂਡੋ ਨੇ ਇਹ ਅੰਦਾਜ਼ਾ ਨਹੀਂ ਲਗਾਇਆ ਹੋਵੇਗਾ ਕਿ ਉਨ੍ਹਾਂ ਦੇ ਇਸ ਐਲਾਨ ਨਾਲ ਉਥੇ ਰਹਿੰਦੇ ਅੰਤਰਰਾਸ਼ਟਰੀ ਵਿਦਿਆਰਥੀ ਭਾਈਚਾਰੇ ਨੂੰ ਇਸ ਕਦਰ ਗੁੱਸਾ ਦਿਵਾ ਦੇਵੇਗਾ ਕਿ ਟਰੂਡੋ ਦੀ ਸਰਕਾਰ ਦੀਆਂ ਚੂਲਾਂ ਹਿੱਲਾ ਕੇ ਰੱਖ ਦੇਵੇਗਾ। ਅਤੇ ਉਹੀ ਹੋਇਆ ਜਿਸ ਦਾ ਆਮ ਲੋਕਾਂ ਨੂੰ ਡਰ ਸੀ, ਟਰੂਡੋ ਦੇ ਇਸ ਹੁਕਮ ਖਿਲਾਫ ਵਿਦਿਆਰਥੀ ਲਾਮਬੰਦ ਹੋ ਚੁੱਕੇ ਹਨ।
ਪਿਛਲੇ ਸੋਮਵਾਰ ਟਰੂਡੋ ਨੇ ਦੇਸ਼ ਦੀਆਂ ਇਮੀਗ੍ਰੇਸ਼ਨ ਨੀਤੀਆਂ ਵਿੱਚ ਬਦਲਾਅ ਕਰਨ ਦੀ ਗੱਲ ਕਹੀ ਸੀ। ਉਨ੍ਹਾਂ ਦੇ ਨਵੇਂ ਨਿਯਮ ਅਨੁਸਾਰ ਹੁਣ ਵਿਦੇਸ਼ਾਂ ਤੋਂ ਉੱਥੇ ਆਉਣ ਵਾਲੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਲਈ ਬਚੇ ਸਮੇਂ ਵਿੱਚ ਨੌਕਰੀ ਪ੍ਰਾਪਤ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਕਿਉਂਕਿ ਹੁਣ ਸਿਰਫ਼ ਕੈਨੇਡੀਅਨ ਨੌਜਵਾਨਾਂ ਨੂੰ ਹੀ ਘੱਟ ਤਨਖਾਹ ਵਾਲੀਆਂ ਨੌਕਰੀਆਂ ਲਈ ਰੱਖਿਆ ਜਾ ਸਕੇਗਾ।
ਦੂਜੇ ਦੇਸ਼ਾਂ ਤੋਂ ਆ ਕੇ ਕੈਨੇਡਾ ਵਿੱਚ ਪੜ੍ਹਣ ਵਾਲੇ ਵਿਦਿਆਰਥੀ ਆਪਣੇ ਬਚੇ ਹੋਏ ਸਮੇਂ ਛੋਟੇ ਮੋਟੇ ਕੱਮ ਕਰਕੇ ਆਪਣਾ ਗੁਜ਼ਾਰਾ ਚਲਾਉਂਦੇ ਹਨ। ਪਰ ਹੁਣ ਇਨ੍ਹਾਂ ਕੰਮਾਂ ਵਿੱਚ ਰੁਜ਼ਗਾਰ ਨਾ ਦੇਣ ਦਾ ਐਲਾਨ ਉਨ੍ਹਾਂ ਨੂੰ ਠੇਸ ਪਹੁੰਚਾ ਰਿਹਾ ਹੈ। ਇਹੀ ਕਾਰਨ ਹੈ ਕਿ ਵਿਦਿਆਰਥੀ ਕਿਸੇ ਇੱਕ ਸ਼ਹਿਰ ਵਿੱਚ ਨਹੀਂ ਸਗੋਂ ਪੂਰੇ ਕੈਨੇਡਾ ਵਿੱਚ ਨਵੇਂ ਫ਼ਰਮਾਨ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਇਕ ਅੰਦਾਜ਼ੇ ਮੁਤਾਬਕ ਟਰੂਡੋ ਦੀ ਨਵੀਂ ਨੀਤੀ ਦੇ ਲਾਗੂ ਹੋਣ ਕਾਰਨ ਘੱਟੋ-ਘੱਟ 70 ਹਜ਼ਾਰ ਵਿਦਿਆਰਥੀ ਜੋ ਕਿਸੇ ਹੋਰ ਦੇਸ਼ ਤੋਂ ਉੱਥੇ ਪੜ੍ਹਨ ਲਈ ਆਏ ਹਨ, ਉਨ੍ਹਾਂ ਨੂੰ ਦੇਸ਼ ਛੱਡਣ ਲਈ ਮਜਬੂਰ ਹੋਣਾ ਪੈ ਸਕਦਾ ਹੈ।
ਭਾਰਤੀ ਵਿਦਿਆਰਥੀਆਂ ਸਮੇਤ ਹੋਰ ਦੇਸ਼ਾਂ ਦੇ ਨਾਰਾਜ਼ ਵਿਦਿਆਰਥੀ ਪ੍ਰਿੰਸ ਐਡਵਰਡ ਆਈਲੈਂਡ, ਮੈਨੀਟੋਬਾ, ਓਨਟਾਰੀਓ ਅਤੇ ਬ੍ਰਿਟਿਸ਼ ਕੋਲੰਬੀਆ ਵਰਗੇ ਕਈ ਸੂਬਿਆਂ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਵਿਦਿਆਰਥੀ ਸੜਕਾਂ ‘ਤੇ ਮਾਰਚ ਕੱਢ ਰਹੇ ਹਨ। ਕੈਨੇਡਾ ਦੇ ਸੂਬੇ ਪ੍ਰਿੰਸ ਐਡਵਰਡ ਆਈਲੈਂਡ ‘ਚ ਪਿਛਲੇ ਤਿੰਨ ਮਹੀਨਿਆਂ ਤੋਂ ਇਮੀਗ੍ਰੇਸ਼ਨ ਨਿਯਮਾਂ ‘ਚ ਬਦਲਾਅ ਦੇ ਵਿਰੋਧ ‘ਚ ਸੈਂਕੜੇ ਵਿਦਿਆਰਥੀ ਉਥੋਂ ਦੀ ਵਿਧਾਨ ਸਭਾ ਦੇ ਸਾਹਮਣੇ ਟੈਂਟ ਲਗਾ ਕੇ ਪ੍ਰਦਰਸ਼ਨ ਕਰ ਰਹੇ ਹਨ। ਅਜਿਹੇ ਵਿਦਿਆਰਥੀਆਂ ਵਿੱਚ ਕੰਮ ਕਰਨ ਵਾਲੀ ਸੰਸਥਾ ਯੂਥ ਸਪੋਰਟ ਨੈੱਟਵਰਕ ਨੇ ਚੇਤਾਵਨੀ ਦਿੱਤੀ ਹੈ ਕਿ ਇਸ ਸਾਲ ਦੇ ਅੰਤ ਵਿੱਚ ਵਿਦਿਆਰਥੀਆਂ ਦੇ ਵਰਕ ਪਰਮਿਟ ਦੀ ਮਿਆਦ ਖਤਮ ਹੋ ਜਾਵੇਗੀ ਅਤੇ ਸੰਭਵ ਹੈ ਕਿ ਉਹ ਦੇਸ਼ ਛੱਡਣ ਲਈ ਮਜਬੂਰ ਹੋਣਗੇ।
ਇਮੀਗ੍ਰੇਸ਼ਨ ਸਬੰਧੀ ਕੈਨੇਡੀਅਨ ਸੂਬਿਆਂ ਦੀਆਂ ਨੀਤੀਆਂ ਸਥਿਤੀ ਨੂੰ ਹੋਰ ਗੁੰਝਲਦਾਰ ਬਣਾ ਰਹੀਆਂ ਹਨ। ਕਈ ਸੂਬੇ ਅਜਿਹੇ ਹਨ ਜਿਨ੍ਹਾਂ ਵਿੱਚ ਸਥਾਈ ਨਿਵਾਸ ਲਈ ਅਪੀਲ ਦਾ ਕੋਟਾ 25 ਫੀਸਦੀ ਤੱਕ ਘਟਾ ਦਿੱਤਾ ਗਿਆ ਹੈ। ਕਈ ਵਿਦਿਆਰਥੀ ਇਸ ਗੱਲ ਨੂੰ ਲੈ ਕੇ ਵੀ ਨਰਾਜ਼ ਹਨ ਕਿ ਉਨ੍ਹਾਂ ਨੇ ਕੈਨੇਡਾ ‘ਚ ਪੜ੍ਹਦਿਆਂ ਇਸ ਸਬੰਧੀ ਸਾਰੇ ਨਿਯਮਾਂ ਦੀ ਪਾਲਣਾ ਕੀਤੀ ਪਰ ਸਰਕਾਰ ਨੇ ਉਨ੍ਹਾਂ ਦੇ ਪੱਕੇ ਤੌਰ ‘ਤੇ ਉਥੇ ਵਸਣ ਦੇ ਰਾਹ ‘ਚ ਰੁਕਾਵਟਾਂ ਪਾ ਦਿੱਤੀਆਂ ਹਨ।
ਅਜਿਹਾ ਕਿਉਂ ਕੀਤਾ ਜਾ ਰਿਹਾ ਹੈ? ਇਸ ਦੇ ਜਵਾਬ ਵਿੱਚ ਇੱਕ ਕੈਨੇਡੀਅਨ ਅਧਿਕਾਰੀ ਦਾ ਕਹਿਣਾ ਹੈ ਕਿ ਸਰਕਾਰ ਰਿਹਾਇਸ਼ਾਂ ਦੀ ਉਪਲਬਧਤਾ ਅਤੇ ਸਿਹਤ ਸੇਵਾਵਾਂ ਉੱਤੇ ਵਧਦੇ ਦਬਾਅ ਨੂੰ ਲੈ ਕੇ ਚਿੰਤਤ ਹੈ। ਇਸੇ ਲਈ ਬਾਹਰਲੇ ਮੁਲਕਾਂ ਤੋਂ ਇੱਥੇ ਆਉਣ ਵਾਲੇ ਵਿਦਿਆਰਥੀਆਂ ਦੇ ਪਰਮਿਟ ਦੀ ਅਪੀਲ ‘ਤੇ ਇੱਕ ਸੀਮਾ ਤੈਅ ਕੀਤੀ ਗਈ ਹੈ। ਇਸ ਸਾਲ ਇਹ ਉਮੀਦ ਕੀਤੀ ਜਾ ਰਹੀ ਹੈ ਕਿ ਸਿਰਫ 3,60,000 ‘ਸਟੱਡੀ ਪਰਮਿਟ’ ਹੀ ਸਵੀਕਾਰ ਕੀਤੇ ਜਾਣਗੇ। ਬੀਤੇ ਸਾਲ ਇਸ ਤੋਂ 35 ਫੀਸਦੀ ਵੱਧ ਪਰਮਿਟ ਦਿੱਤੇ ਗਏ ਸਨ।