Mohali News : ਮੋਹਾਲੀ ਵਿੱਚ ਨਿਯੁਕਤੀ ਪੱਤਰਾਂ ਦੀ ਮੰਗ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕਰ ਰਹੇ 2364 ਈਟੀਟੀ ਅਧਿਆਪਕ ਯੂਨੀਅਨ ਦੇ 2 ਮੈਂਬਰ ਬੁੱਧਵਾਰ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਇਮਾਰਤ ‘ਤੇ ਚੜ੍ਹ ਗਏ। ਉਨ੍ਹਾਂ ਨੇ ਆਪਣੇ ਹੱਥਾਂ ਵਿੱਚ ਪੈਟਰੋਲ ਦੀਆਂ ਬੋਤਲਾਂ ਫੜੀਆਂ ਹੋਈਆਂ ਸਨ। ਇਮਾਰਤ ਤੇ ਚੜ੍ਹਨ ਵਾਲੇ ਗੁਰਸੇਵਕ ਸਿੰਘ ਅਤੇ ਰਾਜਵਿੰਦਰ ਸਿੰਘ ਨੇ ਕਿਹਾ ਹੈ ਕਿ ਜੇਕਰ ਸਾਡੀ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਉਹ ਖੁਦਕੁਸ਼ੀ ਕਰ ਲੈਣਗੇ। ਜਿਵੇਂ ਹੀ ਪ੍ਰਸ਼ਾਸਨ ਨੂੰ ਇਸ ਬਾਰੇ ਪਤਾ ਲੱਗਾ। ਇਸ ਤੋਂ ਬਾਅਦ ਅਧਿਕਾਰੀ ਮੌਕੇ ‘ਤੇ ਪੁੱਜੇ। ਅਤੇ ਅਧਿਆਪਕਾਂ ਨਾਲ ਮਿਲਣਾ ਸ਼ੁਰੂ ਕਰ ਦਿੱਤਾ। ਨਾਲ ਹੀ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ।
ਅਧਿਆਪਕਾਂ ਨੇ ਨਿਯੁਕਤੀ ਪੱਤਰ ਮਿਲਣ ਤੱਕ ਇਵੇਂ ਸਿਖਿਆ ਬੋਰਡ ਦੀ ਇਮਾਰਤ ਤੇ ਚੜ੍ਹੇ ਰਹਿਣਗੇ। ਬੇਰੁਜ਼ਗਾਰ ਅਧਿਆਪਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਚੋਣ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਸਿਰਫ਼ ਨਿਯੁਕਤੀ ਪੱਤਰ ਦੇਣ ਵਿੱਚ ਦੇਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਉਨ੍ਹਾਂ ਨੂੰ ਹੇਠਾਂ ਉਤਾਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਦਸ ਦਇਏ ਕਿ ਅਧਿਆਪਕ ਪਿਛਲੇ ਚਾਰ ਸਾਲਾਂ ਤੋਂ ਸੰਘਰਸ਼ ਕਰ ਰਹੇ ਹਵਨ। ਉਨ੍ਹਾਂ ਕਿਹਾ ਕਿ ਮਹੀਨਾ ਪਹਿਲਾਂ ਹੀ ਉਨ੍ਹਾਂ ਦੀ ਪੜਤਾਲ ਹੋਈ ਸੀ। ਚੋਣ ਸੂਚੀ ਆ ਗਈ ਹੈ ਪਰ ਉਨ੍ਹਾਂ ਨੂੰ ਜੁਆਇਨਿੰਗ ਲੈਟਰ ਜਾਰੀ ਨਹੀਂ ਕੀਤੇ ਗਏ। ਇਸ ਸਬੰਧੀ ਕਈ ਵਾਰ ਮੀਟਿੰਗਾਂ ਕੀਤੀਆਂ ਗਈਆਂ ਹਨ ਪਰ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ।
ਦੱਸ ਦੇਈਏ ਕਿ ਈਟੀਟੀ 2364 ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਨਿਯੁਕਤੀ ਪੱਤਰਾਂ ਦੇ ਦੀ ਮੰਗ ਨੂੰ ਲੈ ਕੇ ਪਿਛਲੇ ਕਾਫ਼ੀ ਸਮੇਂ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫਤਰ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।