Kolkata News: ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਆਰ.ਜੀ. ਕਰ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਦੀ ਮੈਂਬਰਸ਼ਿਪ ਮੁਅੱਤਲ ਕਰ ਦਿੱਤੀ ਹੈ। ਨਿਊਜ਼ ਏਜੰਸੀ ਏਐਨਆਈ ਦੁਆਰਾ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ, ਆਈਐਮਏ ਹੈੱਡਕੁਆਰਟਰ ਦੇ ਰਾਸ਼ਟਰੀ ਪ੍ਰਧਾਨ ਡਾਕਟਰ ਆਰਵੀ ਅਸ਼ੋਕਨ ਦੁਆਰਾ ਗਠਿਤ ਅਨੁਸ਼ਾਸਨੀ ਕਮੇਟੀ ਨੇ ਸਰਬਸੰਮਤੀ ਨਾਲ ਆਈਐਮਏ ਕਲਕੱਤਾ ਬ੍ਰਾਂਚ ਦੇ ਉਪ ਪ੍ਰਧਾਨ ਡਾਕਟਰ ਸੰਦੀਪ ਘੋਸ਼ ਦੀ ਮੈਂਬਰਸ਼ਿਪ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਹੈ।
IMA suspends former RG Kar Hospital principal Sandip Ghosh’s membership
Read @ANI Story | https://t.co/6TWIwPhtEq#SandipGhosh #IndianMedicalAssociation #RGKarHospital #CBIprobe pic.twitter.com/daaPAZv6CA
— ANI Digital (@ani_digital) August 29, 2024
ਸੀਬੀਆਈ ਕਰ ਰਹੀ ਹੈ ਜਾਂਚ
ਦਸ ਦਇਏ ਕਿ ਕੋਲਕਾਤਾ ਦੇ ਆਰ.ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਮਹਿਲਾ ਡਾਕਟਰ ਨਾਲ ਜਬਰ ਜਨਾਹ-ਕਤਲ ਮਾਮਲੇ ਤੋਂ ਬਾਅਦ ਇਸ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਵੀ ਸ਼ੱਕ ਦੇ ਘੇਰੇ ਵਿੱਚ ਸਨ। ਸੰਦੀਪ ਘੋਸ਼ ਨੇ ਘਟਨਾ ਦੇ ਅਗਲੇ ਹੀ ਦਿਨ ਕਾਲਜ ਦੇ ਪ੍ਰਿੰਸੀਪਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਸੰਦੀਪ ਘੋਸ਼ ਦੇ ਕਾਰਜਕਾਲ ਦੌਰਾਨ ਕਾਲਜ ‘ਚ ਵਿੱਤੀ ਬੇਨਿਯਾਮੀਆਂ ਅਤੇ ਭ੍ਰਿਸ਼ਟਾਚਾਰ ਦੇ ਕਥਿਤ ਦੋਸ਼ ਲੱਗੇ ਸਨ, ਜਿਸ ਤੋਂ ਬਾਅਦ ਕਲਕੱਤਾ ਹਾਈ ਕੋਰਟ ਦੇ ਨਿਰਦੇਸ਼ਾਂ ‘ਤੇ ਸੀਬੀਆਈ ਨੇ ਘੋਸ਼ ਖਿਲਾਫ ਐੱਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਸੀ।
ਫੋਨ ਕਾਲਾਂ ‘ਤੇ ਨਜ਼ਰ ਰੱਖ ਰਹੀ ਹੈ ਸੀਬੀਆਈ
ਸੀਬੀਆਈ ਨੇ ਸੰਦੀਪ ਘੋਸ਼ ਦਾ ਪੋਲੀਗ੍ਰਾਫ਼ ਟੈਸਟ ਵੀ ਕਰਵਾਇਆ ਸੀ। ਨਿਊਜ਼ ਏਜੰਸੀ ਆਈਏਐਨਐਸ ਦੀ ਰਿਪੋਰਟ ਦੇ ਅਨੁਸਾਰ, 9 ਅਗਸਤ ਦੀ ਸਵੇਰ ਨੂੰ ਸੈਮੀਨਾਰ ਰੂਮ ਵਿੱਚ ਸਿਖਿਆਰਥੀ ਡਾਕਟਰ ਦੀ ਲਾਸ਼ ਮਿਲਣ ਤੋਂ ਤੁਰੰਤ ਬਾਅਦ ਸੀਬੀਆਈ ਘੋਸ਼ ਦੁਆਰਾ ਕੀਤੀਆਂ ਗਈਆਂ ਮੋਬਾਈਲ ਫੋਨ ਕਾਲਾਂ ਨੂੰ ਟਰੈਕ ਕਰ ਰਹੀ ਹੈ। ਜਾਂਚ ਅਧਿਕਾਰੀ ਇਹ ਜਾਣਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਉਨ੍ਹਾਂ ਕਾਲਾਂ ਦੌਰਾਨ ਹੋਈ ਗੱਲਬਾਤ ਦੌਰਾਨ ਅਸਲ ਵਿੱਚ ਕੀ ਹੋਇਆ।