Jammu-Kashmir News: ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਕੁਪਵਾੜਾ (ਕੁਪਵਾੜਾ ਐਨਕਾਊਂਟਰ) ਅਧੀਨ ਕੰਟਰੋਲ ਰੇਖਾ ‘ਤੇ ਅੱਤਵਾਦੀਆਂ ਵੱਲੋਂ ਘੁਸਪੈਠ ਦੀ ਕੋਸ਼ਿਸ਼ ਕੀਤੇ ਜਾਣ ਮੰਗਰੋਂ ਤਿੰਨ ਅੱਤਵਾਦੀਾਂ ਦੇ ਮਾਰੇ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਮੁਤਾਬਕ ਕੁਪਵਾੜਾ ਦੇ ਤੰਗਦਾਰ ਅਤੇ ਮਾਛਲ ਸੈਕਟਰਾਂ ‘ਚ ਦੋ ਵੱਖ-ਵੱਖ ਮੁਕਾਬਲਿਆਂ ਵਿੱਚ ਤਿੰਨ ਅੱਤਵਾਦੀ ਢੇਰ ਕੀਤੇ ਗਏ।
J-K: One terrorist likely killed in anti-infiltration Op in Kupwara
Read @ANI Story | https://t.co/R5Q1x1r2rp#Infiltration #Kupwara #IndianArmy pic.twitter.com/8aJvooyP4i
— ANI Digital (@ani_digital) August 29, 2024
ਦਸ ਦਇਏ ਕਿ ਕਰੀਬ ਇੱਕ ਮਹੀਨੇ ਬਾਅਦ ਜੰਮੂ-ਕਸ਼ਮੀਰ ‘ਚ ਵਿਧਾਨ ਸਭਾ ਚੋਣਾਂ ਹਨ। ਅਜਿਹੇ ‘ਚ ਅੱਤਵਾਦੀਆਂ ਨੇ ਮੁੜ੍ਹ ਤੋਂ ਅਜਿਹੀਆਂ ਗਤੀਵਿਧੀਆਂ ਨੂੰ ਅੰਜਾਮ ਦੇਣਾ ਸ਼ੁਰੂ ਕਰ ਦਿੱਤਾ ਹੈ।
ਜੰਮੂ-ਕਸ਼ਮੀਰ ‘ਚ 9 ਜੂਨ ਨੂੰ ਰਿਆਸੀ ਹਮਲੇ ਤੋਂ ਬਾਅਦ ਅੱਤਵਾਦੀ ਘਟਨਾਵਾਂ ‘ਚ ਵਾਧਾ ਹੋਇਆ ਹੈ। ਇਸ ਦੌਰਾਨ ਅੱਤਵਾਦੀਆਂ ਨੇ ਸ਼ਿਵਖੋੜੀ ਤੋਂ ਆ ਰਹੀ ਇੱਕ ਬੱਸ ਨੂੰ ਨਿਸ਼ਾਨਾ ਬਣਾਇਆ। ਇਸ ਅੱਤਵਾਦੀ ਘਟਨਾ ‘ਚ 9 ਸ਼ਰਧਾਲੂਆਂ ਦੀ ਜਾਨ ਚਲੀ ਗਈ ਸੀ, ਜਦਕਿ 41 ਸ਼ਰਧਾਲੂ ਜ਼ਖਮੀ ਹੋ ਗਏ ਸਨ। 11 ਜੂਨ ਨੂੰ ਜੰਮੂ ਡਿਵੀਜ਼ਨ ਦੇ ਕਠੂਆ ਅਧੀਨ ਆਉਂਦੇ ਇੱਕ ਪਿੰਡ ‘ਤੇ ਅੱਤਵਾਦੀਆਂ ਨੇ ਹਮਲਾ ਕੀਤਾ ਸੀ।
ਹਾਲਾਂਕਿ ਇਸ ਮੁਕਾਬਲੇ ‘ਚ ਫੌਜ ਦੇ ਜਵਾਨਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਇਨ੍ਹਾਂ ਅੱਤਵਾਦੀ ਹਮਲਿਆਂ ਤੋਂ ਬਾਅਦ ਤੁਰੰਤ ਪ੍ਰਭਾਵ ਨਾਲ ਸੁਰੱਖਿਆ ਬਲਾਂ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਜੰਮੂ-ਕਸ਼ਮੀਰ ਦੇ ਸੰਘਣੇ ਜੰਗਲਾਂ ਅਤੇ ਪਹਾੜਾਂ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਰਾਜੌਰੀ ਜ਼ਿਲੇ ਦੀ ਖਵਾਸ ਤਹਿਸੀਲ ‘ਚ ਵੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ੱਕੀ ਵਿਅਕਤੀਆਂ ਬਾਰੇ ਸੂਚਨਾ ਮਿਲਣ ਤੋਂ ਬਾਅਦ ਚਲਾਏ ਜਾ ਰਹੇ ਸਰਚ ਆਪਰੇਸ਼ਨ ਦੌਰਾਨ ਬੁੱਧਵਾਰ ਦੇਰ ਰਾਤ ਇਹ ਮੁਕਾਬਲਾ ਹੋਇਆ।