Chandigarh News: ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ 2 ਤੋਂ 4 ਸਤੰਬਰ ਤੱਕ ਹੋਣ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਬਨਿਟ ਮੀਟਿੰਗ ਹੋਈ। ਇਸ ਮੀਟਿੰਗ ਵਿਚ ਕਈ ਅਹਿਮ ਫੈਸਲੇ ਲਏ ਗਏ। ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਵੀਰਵਾਰ ਨੂੰ ਹੋਈ ਕਾਬਨਿਟ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਮੀਟਿੰਗ ਬਾਰੇ ਜਾਣਕਾਰੀ ਦੇਂਦੇ ਹੋਏ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਵਾਰ ਪੰਚਾਇਤੀ ਚੋਣਾਂ ਬਿਨਾਂ ਕਿਸੇ ਸਿਆਸੀ ਪਾਰਟੀ ਦੇ ਚੋਣ ਨਿਸ਼ਾਨ ਤੋਂ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਵਾਰ ਇਹ ਸਿਰਫ ਚੀਨ ਚੋਣ ਕਮਿਸ਼ਨ ਦੁਆਰਾ ਦਿੱਤੀ ਗਈ ਜਾਣਕਾਰੀ ‘ਤੇ ਅਧਾਰਤ ਹੋਵੇਗਾ। ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਤਾਂ ਜੋ ਪਿੰਡ ਦੇ ਲੋਕਾਂ ਦੀ ਆਪਸੀ ਭਾਈਚਾਰਕ ਸਾਂਝ ਨਾ ਵਿਗੜ ਜਾਵੇ ਕਿਉਂਕਿ ਕਈ ਵਾਰ ਦੇਖਿਆ ਗਿਆ ਹੈ ਕਿ ਕਿਸੇ ਸਿਆਸੀ ਪਾਰਟੀ ਨਾਲ ਜੁੜੇ ਹੋਣ ਕਾਰਨ ਆਪਸੀ ਲੜਾਈ-ਝਗੜੇ ਹੁੰਦੇ ਰਹਿੰਦੇ ਸਨ।
CM @BhagwantMann ਜੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਬੈਠਕ ‘ਚ ਪੰਚਾਇਤੀ ਚੋਣਾਂ ਬਾਰੇ ਅਹਿਮ ਫ਼ੈਸਲਾ
⏩ ਚੋਣ ਨਿਯਮਾਵਲੀ 1994 ਵਿੱਚ ਸੋਧ
⏩ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨਾਂ ‘ਤੇ ਨਹੀਂ ਲੜੀਆਂ ਜਾਣਗੀਆਂ ਚੋਣਾਂ
⏩ ਭਾਈਚਾਰਕ ਸਾਂਝ ਨੂੰ ਸਿਆਸਤ ਤੋਂ ਨਿਰਲੇਪ ਰੱਖਣ ਲਈ ਉਪਰਾਲਾ
—Punjab FM @HarpalCheemaMLA pic.twitter.com/xPhk8X5wYJ
— AAP Punjab (@AAPPunjab) August 29, 2024
ਭਾਵੇਂ ਕਿ ਹੁਣ ਤੱਕ ਪੰਚਾਇਤੀ ਚੋਣਾਂ ਰਾਜਨੀਤਿਕ ਪਾਰਟੀਆਂ ਪਾਰਟੀ ਚੋਣ ਨਿਸ਼ਾਨ ਤੇ ਨਹੀਂ ਲੜਦੀਆਂ ਸਨ ਪਰ ਉਹਨਾਂ ਕੋਲ ਅਧਿਕਾਰ ਸੀ ਕਿ ਜੇਕਰ ਕੋਈ ਪਾਰਟੀ ਇਲੈਕਸ਼ਨ ਪਾਰਟੀ ਸਿੰਬਲ ਤੇ ਲੜਨਾ ਚਾਹੇ ਤਾਂ ਉਹ ਲੜ ਸਕਦੀ ਸੀ ਪਰ ਹੁਣ ਕੈਬਨਿਟ ਨੇ ਇਹ ਫੈਸਲਾ ਕੀਤਾ ਹੈ ਕਿ ਭਵਿੱਖ ਵਿੱਚ ਪੰਚਾਇਤੀ ਚੋਣਾਂ ਬਿਨਾਂ ਪਾਰਟੀ ਚੋਣ ਨਿਸ਼ਾਨ ਤੇ ਲੜੀਆਂ ਜਾਣਗੀਆਂ।
ਮੰਤਰੀ ਮੰਡਲ ਨੇ ਪੰਜਾਬ ਵਿੱਚ ਪੀਸੀਐਸ ਅਫਸਰਾਂ ਦਾ ਕਾਡਰ 310 ਤੋਂ ਵਧਾ ਕੇ 369 ਕਰ ਦਿੱਤਾ ਗਿਆ ਹੈ।ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ, ਹਾਲਾਂਕਿ ਫਿਲਹਾਲ ਇਸ ਸਬੰਧੀ ਭਰਤੀ ਨਹੀਂ ਕੀਤੀ ਜਾ ਰਹੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਮਾਨ ਨੇ ਕਿਹਾ ਕਿ ਇਸ ਦੀ ਭਰਤੀ ਵੀ ਜਲਦੀ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਈ ਨਵੇਂ ਜ਼ਿਲ੍ਹੇ ਅਤੇ ਵਿਭਾਗ ਬਣਾਏ ਗਏ ਹਨ ਪਰ ਇਨ੍ਹਾਂ ਵਿੱਚ ਕਾਡਰ ਦੀ ਗਿਣਤੀ ਨਹੀਂ ਵਧਾਈ ਗਈ।
CM @BhagwantMann ਜੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਬੈਠਕ ‘ਚ ਅਹਿਮ ਫ਼ੈਸਲੇ ਤਹਿਤ, ਸੂਬੇ ‘ਚ PCS ਅਧਿਕਾਰੀਆਂ ਦੀਆਂ ਅਸਾਮੀਆਂ 310 ਤੋਂ ਵਧਾ ਕੇ 369 ਕੀਤੀਆਂ ਗਈਆਂ ਹਨ।
ਸੂਬੇ ਦੇ ਪ੍ਰਸ਼ਾਸਨਿਕ ਪ੍ਰਬੰਧ ਦੀ ਮਜ਼ਬੂਤੀ ਲਈ ਜਲਦ ਨਵੇਂ ਅਧਿਕਾਰੀਆਂ ਦੀ ਭਰਤੀ ਕੀਤੀ ਜਾਵੇਗੀ।
—Punjab FM @HarpalCheemaMLA pic.twitter.com/6ZZgJWaIit
— AAP Punjab (@AAPPunjab) August 29, 2024
ਮਾਲੇਰਕੋਟਲਾ ਜਿਸ ਨੂੰ ਹਾਲ ਹੀ ਵਿੱਚ ਨਵੇਂ ਜ਼ਿਲ੍ਹੇ ਵਜੋਂ ਸਥਾਪਿਤ ਕੀਤਾ ਗਿਆ ਸੀ, ਵਿੱਚ ਸੈਸ਼ਨ ਡਵੀਜ਼ਨ ਸ਼ੁਰੂ ਕਰਨ ਲਈ 36 ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਹੁਣ ਤੱਕ ਸਾਰੇ ਕੇਸ ਸੰਗਰੂਰ ਦੀਆਂ ਅਦਾਲਤਾਂ ਵਿੱਚ ਜਾਂਦੇ ਸਨ ਪਰ ਹੁਣ ਇਹ ਮਲੇਰਕੋਟਲਾ ਜਾਣ ਲੱਗ ਜਾਣਗੇ ਜਿਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਘੱਗਰ ਦਰਿਆ ਵੱਲੋਂ ਕੀਤੀ ਜਾਂਦੀ ਤਬਾਹੀ ਨੂੰ ਰੋਕਣ ਲਈ ਪਿੰਡ ਚੰਦੋ ਨੇੜੇ ਇੱਕ ਵੱਡਾ ਛੱਪੜ ਬਣਾਉਣ ਦਾ ਫੈਸਲਾ ਕੀਤਾ ਹੈ ਇਸ ਨਾਲ ਜਿੱਥੇ ਖੱਗਰ ਦਰਿਆ ਦਾ ਪਾਣੀ ਪਿੰਡਾਂ ਵਿੱਚ ਵੜਨ ਤੋਂ ਰੁਕ ਜਾਵੇਗਾ ਉੱਥੇ ਇਹ ਛੱਪੜ ਬਣਨ ਨਾਲ ਪਾਣੀ ਦਾ ਰੀਚਾਰਜ ਸਿਸਟਮ ਵੀ ਸ਼ੁਰੂ ਹੋ ਜਾਵੇਗਾ। ਇਸ ਛੱਪੜ ਦੀ ਡੂੰਘਾਈ 40 ਫੁੱਟ ਦੇ ਕਰੀਬ ਹੋਵੇਗੀ।
ਪੰਜਾਬ ਸਰਕਾਰ 435 ਹਾਊਸ ਸਰਜਨ ਅਤੇ ਹਾਊਸ ਫਿਜ਼ੀਸ਼ੀਅਨ ਵੀ ਭਰਤੀ ਕਰੇਗੀ। ਇਸ ਤੋ ਅਲਾਵਾ ਕੁੱਲ 10 ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਵੀ ਲਿਆ ਗਿਆ ਹੈ। ਵਿੱਤ ਮੰਤਰੀ ਨੇ ਕੰਗਨਾ ਰਣੌਤ ‘ਤੇ ਇਹ ਵੀ ਕਿਹਾ ਕਿ ਭਾਜਪਾ ਨੂੰ ਕੰਗਣਾ ਰਣੌਤ ਦਾ ਚੰਗੇ ਹਸਪਤਾਲ ‘ਚ ਇਲਾਜ ਕਰਵਾਉਣਾ ਚਾਹੀਦਾ ਹੈ। ਉਹ ਜਿਸ ਤਰ੍ਹਾਂ ਦੇ ਬਿਆਨ ਦਿੰਦੀ ਹੈ, ਉਸਨੂੰ ਇਵੇਂ ਕਿਸੇ ਵੀ ਭਾਈਚਾਰੇ ਲਈ ਨਹੀਂ ਬੋਲਣਾ ਚਾਹੀਦਾ।
ਹਿੰਦੂਸਥਾਨ ਸਮਾਚਾਰ