Chandigarh News: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਅਤੇ ਅਜਿਹੇ ਮਾਮਲਿਆਂ ਨੂੰ ਰੋਕਣ ਲੀ ਗਲੋਬਲ ਪੰਜਾਬੀ ਐਸੋਸਿਏਸ਼ਨ ਦੇ ਵਫਦ ਨੇ ਕੇਂਦਰੀ ਕਾਨੂੰਨ ਮੰਤਰੀ ਅਰਜੂਨ ਰਾਮ ਮੇਘਵਾਲ ਨਾਲ ਮੁਲਾਕਾਤ ਕੀਤੀ। ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੂਧ ਸਖਤ ਕਾਨੂੰਨ ਬਣਾਉਮ ਦੀ ਮੰਗ ਕੀਤੀ। ਕੇਂਦਰੀ ਕਾਨੂੰਨ ਮੰਤਰੀ ਨੇ ਵਫ਼ਦ ਦੇ ਵਿਚਾਰਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਇਸ ਮੁੱਦੇ ਨੂੰ ਸਰਕਾਰ ਦੇ ਉੱਚ ਪੱਧਰ ’ਤੇ ਚੁੱਕਿਆ ਜਾਵੇਗਾ।
ਵਫ਼ਦ ਨੇ ਕੇਂਦਰੀ ਕਾਨੂੰਨ ਮੰਤਰੀ ਕੋਲ ਭਾਰਤੀ ਨਿਆਂ ਜ਼ਾਬਤੇ ਵਿੱਚ ਸੋਧ ਦਾ ਪ੍ਰਸਤਾਵ ਰੱਖਿਆ। ਇਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਗਈ। ਕਾਨੂੰਨਾਂ ਵਿੱਚ ਇੱਕ ਲੱਖ ਰੁਪਏ ਦੇ ਜੁਰਮਾਨੇ ਦੇ ਨਾਲ ਉਮਰ ਕੈਦ ਜਾਂ ਮੌਤ ਦੀ ਸਜ਼ਾ ਦਾ ਵੀ ਸੁਝਾਅ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਕੇਵਲ ਸਿੱਖ ਧਰਮ ਲਈ ਹੀ ਨਹੀਂ ਬਲਕਿ ਸਮੁੱਚੀ ਮਨੁੱਖਤਾ ਲਈ ਮਾਰਗ ਦਰਸ਼ਨ ਦਾ ਸਰੋਤ ਹੈ। ਇਸ ਵਿੱਚ ਸਿੱਖ ਧਰਮ ਦੇ ਗੁਰੂਆਂ ਦੀਆਂ ਸਿੱਖਿਆਵਾਂ ਦੇ ਨਾਲ-ਨਾਲ ਮੁਸਲਿਮ ਭਾਈਚਾਰੇ ਅਤੇ ਹੋਰ ਧਰਮਾਂ ਦੇ ਸੰਤਾਂ ਅਤੇ ਸ਼ਰਧਾਲੂਆਂ ਦੇ ਭਾਸ਼ਣ ਵੀ ਸ਼ਾਮਲ ਹਨ।
ਦਸ ਦਇਏ ਕਿ ਵਫ਼ਦ ਦੀ ਅਗਵਾਈ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਵਰਲਡ ਕੈਂਸਰ ਕੇਅਰ ਦੇ ਗਲੋਬਲ ਅੰਬੈਸਡਰ ਡਾ. ਕੁਲਵੰਤ ਸਿੰਘ ਢਿੱਲੋਂ ਵੱਲੋਂ ਕੀਤੀ ਗਈ। ਜਸਵਿੰਦਰ ਸਿੰਘ ਢਿੱਲੋਂ ਤੇ ਅਜੈਵੀਰ ਸਿੰਘ ਲਾਲਪੁਰਾ ਵੀ ਇਸ ਮੌਕੇ ਮੌਜੂਦ ਰਹੇ। ਇਹ ਮੀਟਿੰਗ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਮੀਟਿੰਗ ਤੋਂ ਬਾਅਦ ਹੋਈ।