Chandigarh News: ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਇਕ ਵੱਡੀ ਸਫ਼ਲਤਾ ਵਿਚ, ਤਰਨਤਾਰਨ ਪੁਲਿਸ ਨੇ ਕੇਂਦਰੀ ਏਜੰਸੀ ਦੇ ਨਾਲ ਇਕ ਸਾਂਝੇ ਅਭਿਆਨ ਵਿਚ 4 ਗਲੋਕ -19 ਪਿਸਤੌਲ (ਇਕ ਨਾਟੋ ਆਰਮੀ ਲਈ ਬਣੀ ਛਾਪ ਨਾਲ), 4 ਮੈਗਜ਼ੀਨ, 7 ਰਾਉਂਡ ਅਤੇ 4.8 ਲੱਖ ਰੁਪਏ ਹਵਾਲਾ ਪੈਸਾ ਜ਼ਬਤ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਦੋਸ਼ੀ ਹਰਪ੍ਰੀਤ ਸਿੰਘ ਦੇ ਪਾਕਿਸਤਾਨ ਸਥਿਤ ਸਮੱਗਲਰ ਨਾਲ ਸੰਬੰਧ ਹਨ। ਉਨ੍ਹਾਂ ਅੱਗੇ ਕਿਹਾ ਕਿ ਉਸ ਦੇ ਪਿਛਲੇ ਅਤੇ ਅਗਲੇ ਲਿੰਕੇਜ ਸਥਾਪਤ ਕਰਨ ਲਈ ਜਾਂਚ ਜਾਰੀ ਹੈ।
ਹਿੰਦੂਸਥਾਨ ਸਮਾਚਾਰ