Bathinda News: ਬਠਿੰਡਾ ਵਿੱਚ ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਨੇ ਰਾਮਪੁਰਾ ਫੂਲ ਦੇ ਸਰਾਭਾ ਨਗਰ ਵਿੱਚ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਮਹਿਲਾ ਆਗੂ ਸੁਖਵਿੰਦਰ ਕੌਰ ਦੇ ਘਰ ਛਾਪਾ ਮਾਰਿਆ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਵੀ ਤਾਇਨਾਤ ਰਹੇ। ਛਾਪੇਮਾਰੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਸ ਦੇ ਨਾਲ ਹੀ ਰਾਮਪੁਰਾ ਫੂਲ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਉੱਥੇ ਧਰਨਾ ਲਗਾ ਦਿੱਤਾ ਹੈ। ਯੂਨੀਅਨ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਛਾਪੇਮਾਰੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਜਾਂਦਾ, ਉਦੋਂ ਤੱਕ ਕਿਸੇ ਨੂੰ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਬੀ. ਕੇ. ਯੂ. ਕ੍ਰਾਂਤੀਕਾਰੀ ਯੂਨੀਅਨ ਵੀ ਐਮ. ਐਸ. ਪੀ. ਦੀ ਕਾਨੂੰਨੀ ਗਾਰੰਟੀ ਨੂੰ ਲੈ ਕੇ ਸ਼ੰਭੂ ਸਰਹੱਦ ’ਤੇ ਪਿਛਲੇ 6 ਮਹੀਨਿਆਂ ਤੋਂ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਲ ਹੈ। ਇਸੇ ਦੌਰਾਨ ਚੰਡੀਗੜ੍ਹ ‘ਚ ਐਡਵੋਕੇਟ ਪੰਕਜ, ਐਡਵੋਕੇਟ ਆਰਤੀ, ਐਡਵੋਕੇਟ ਆਰ ਐਸ ਬੈਂਸ ਤੇ ਐਡਵੋਕੇਟ ਮਨਦੀਪ ਸਿੰਘ ਦੇ ਘਰ ਵੀ ਛਾਪੇ ਤੋਂ ਬਾਅਦ ਜਾਂਚ ਚੱਲ ਰਹੀ ਹੈ।ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ