Islamabad News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ ‘ਚ ਹੋਣ ਵਾਲੀ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੀ ਬੈਠਕ ‘ਚ ਸੱਦਾ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਅਕਤੂਬਰ ‘ਚ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ‘ਚ ਹੋਣ ਵਾਲੀ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੀ ਬੈਠਕ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤ ਦੇ ਨਾਲ-ਨਾਲ ਚੀਨ ਅਤੇ ਪਾਕਿਸਤਾਨ ਵੀ ਸ਼ੰਘਾਈ ਸਹਿਯੋਗ ਸੰਗਠਨ ਦੇ ਪੂਰਨ ਮੈਂਬਰ ਹਨ। ਐੱਸ.ਸੀ.ਓ. ਦੇ ਹੋਰ ਮੈਂਬਰ ਦੇਸ਼ਾਂ ਵਿੱਚ ਰੂਸ, ਤਜ਼ਾਕਿਸਤਾਨ, ਉਜ਼ਬੇਕਿਸਤਾਨ, ਕਿਰਗਿਸਤਾਨ, ਕਜ਼ਾਕਿਸਤਾਨ ਸ਼ਾਮਲ ਹਨ।
ਪਾਕਿਸਤਾਨੀ ਵਿਦੇਸ਼ ਦਫ਼ਤਰ ਦੀ ਬੁਲਾਰਾ ਮੁਮਤਾਜ਼ ਜ਼ਹਿਰਾ ਬਲੋਚ ਨੇ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ 15-16 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਹਿੱਸਾ ਲੈਣ ਲਈ ਦੇਸ਼ਾਂ ਦੇ ਮੁਖੀਆਂ ਨੂੰ ਸੱਦਾ ਭੇਜਿਆ ਗਿਆ ਹੈ। ਇਸ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਸੱਦਾ ਭੇਜਿਆ ਗਿਆ ਹੈ। ਭਾਰਤ ਨੇ ਇਸ ਸਬੰਧ ‘ਚ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ ਹੈ।
ਹਿੰਦੂਸਥਾਨ ਸਮਾਚਾਰ