New Delhi: ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਹਾਲਾਂਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਵਿੱਚ ਉਤਰਾਅ-ਚੜ੍ਹਾਅ ਜ਼ਰੂਰ ਜਾਰੀ ਹੈ। ਬ੍ਰੈਂਟ ਕਰੂਡ ਦੀ ਕੀਮਤ ਲਗਭਗ 81 ਡਾਲਰ ਪ੍ਰਤੀ ਬੈਰਲ ਅਤੇ ਡਬਲਯੂਟੀਆਈ ਕਰੂਡ ਦੀ ਕੀਮਤ ਲਗਭਗ 76 ਡਾਲਰ ਪ੍ਰਤੀ ਬੈਰਲ ਦੇ ਨੇੜੇ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਅੱਜ ਦਿੱਲੀ ‘ਚ ਪੈਟਰੋਲ ਦੀ ਕੀਮਤ 94.72 ਰੁਪਏ, ਡੀਜ਼ਲ 87.62 ਰੁਪਏ, ਮੁੰਬਈ ‘ਚ ਪੈਟਰੋਲ 103.44 ਰੁਪਏ, ਡੀਜ਼ਲ 89.97 ਰੁਪਏ, ਕੋਲਕਾਤਾ ‘ਚ ਪੈਟਰੋਲ 104.95 ਰੁਪਏ, ਡੀਜ਼ਲ 91.76 ਰੁਪਏ, ਚੇਨਈ ‘ਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 92.34 ਰੁਪਏ ਪ੍ਰਤੀ ਲੀਟਰ ਦੀ ਦਰ ‘ਤੇ ਉਪਲਬਧ ਹੈ।
ਕੌਮਾਂਤਰੀ ਬਾਜ਼ਾਰ ‘ਚ ਹਫਤੇ ਦੇ 5ਵੇਂ ਦਿਨ ਸ਼ੁਰੂਆਤੀ ਕਾਰੋਬਾਰ ‘ਚ ਬ੍ਰੈਂਡ ਕਰੂਡ 0.14 ਡਾਲਰ ਜਾਂ 0.18 ਫੀਸਦੀ ਦੇ ਵਾਧੇ ਨਾਲ 80.08 ਡਾਲਰ ਪ੍ਰਤੀ ਬੈਰਲ ‘ਤੇ ਟ੍ਰੈਂਡ ਕਰ ਰਿਹਾ ਹੈ। ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ 0.07 ਡਾਲਰ ਭਾਵ 0.09 ਫੀਸਦੀ ਦੇ ਵਾਧੇ ਨਾਲ 75.98 ਅਮਰੀਕੀ ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।
ਹਿੰਦੂਸਥਾਨ ਸਮਾਚਾਰ