Chandigarh News: ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਵਰਕਿੰਗ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਵੱਲੋਂ X ਹੈਂਡਲ ਤੇ ਸਾਂਝੀ ਕੀਤੀ ਗੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਨੂੰ ਲੈ ਕੇ ਉੱਠ ਰਹੇ ਵਿਰੋਧਾਂ ਵਿਚਾਲੇ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ।
ਸ.ਸੁਖਬੀਰ ਸਿੰਘ ਬਾਦਲ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਕਰਨਗੇ ਪ੍ਰਵਾਨ, ਸ.ਬਲਵਿੰਦਰ ਸਿੰਘ ਭੂੰਦੜ ਜੀ ਨੂੰ ਬਣਾਇਆ ਪਾਰਟੀ ਦਾ ਕਾਰਜਕਾਰੀ ਪ੍ਰਧਾਨ- ਡਾ ਦਲਜੀਤ ਸਿੰਘ ਚੀਮਾ ਮੈਂਬਰ, ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ@officeofssbadal @drcheemasad pic.twitter.com/4qPRW3afZX
— Shiromani Akali Dal (@Akali_Dal_) August 29, 2024
ਅਜੇ ਇਹ ਸਾਪ ਨਹੀਂ ਹੈ ਕਿ ਸੁਖਬੀਰ ਬਾਦਲ ਦੀ ਪ੍ਰਧਾਨਗੀ ਅਤੇ ਬਲਵਿੰਦਰ ਸਿੰਘ ਭੂੰਦੜ ਦੀ ਕਾਰਜਕਾਰੀ ਪ੍ਰਧਾਨਗੀ ਸਮਾਨ ਰੂਪ ਵਿੱਚ ਚੱਲਣਗੇ ਜਾਂ ਫ਼ਿਰ ਸੁਖ਼ਬੀਰ ਸਿੰਘ ਬਾਦਲ ਪ੍ਰਧਾਨਗੀ ਛੱਡਣਗੇ। ਜਾਂ ਫਿਰ ਪਾਰਟੀ ਦਾ ਕੰਮ ਕਾਰਜਕਾਰੀ ਪ੍ਰਧਾਨ ਰਾਹੀਂ ਹੀ ਚਲਾਇਆ ਜਾਵੇਗਾ।
ਦੱਸ ਦਈਏ ਕਿ ਸੁਖਬੀਰ ਬਾਦਲ ਦੇ ਖਿਲਾਫ਼ ਬਾਗੀ ਅਕਾਲੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਿੱਤੀ ਗਈ ਸ਼ਿਕਾਇਤ ਦੇ ਸੰਬੰਧ ਵਿੱਚ ਪੰਜ ਸਿੰਘ ਸਾਹਿਬਾਨ ਦੀ ਅੱਜ ਮੀਟਿੰਗ ਹੈ।
ਧਿਆਨ ਦੇਣ ਯੋਗ ਹੈ ਕਿ ਬਲਵਿੰਦਰ ਸਿੰਘ ਭੂੰਦੜ ਸਾਬਕਾ ਮੁੱਖ ਮੰਤਰੀ ਮਰਹੂਮ ਸ: ਪ੍ਰਕਾਸ਼ ਸਿੰਘ ਬਾਦਲ ਦੇ ਅਤੇ ਹੁਣ ਸੁਖ਼ਬੀਰ ਸਿੰਘ ਬਾਦਲ ਦੇ ਨਜ਼ਦੀਕੀਆਂ ਵਿੱਚੋੰ ਇੱਕ ਹਨ। ਅਤੇ ਇਹ ਪਹਿਲੀ ਵਾਰ ਹੋਇਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਅੰਦਰ ਕਿਸੇ ਆਗੂ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ। ਇਸ ਤੋਂ ਪਹਿਲਾਂ ਪਾਰਟੀ ਵਿੱਚ ਕਦੇ ਕਿਸੇ ਨੂੰ ਕਾਰਜਕਾਰੀ ਪ੍ਰਧਾਨ ਨਹੀਂ ਬਣਾਇਆ ਗਿਆ।