Chandigarh News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਕਤਲ ਕਰਨ ਵਾਲੇ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਅਪੀਲ ਵਾਪਸ ਲੈ ਲਈ ਜਾਵੇਗੀ। ਇਹ ਫੈਸਲਾ ਸ਼ੁੱਕਰਵਾਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਲਿਆ ਗਿਆ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਰਹਿਮ ਦੀ ਅਪੀਲ ਦਾ ਮਾਮਲਾ ਲੰਮੇ ਸਮੇਂ ਤੋਂ ਰਾਸ਼ਟਰਪਤੀ ਕੋਲ ਵਿਚਾਰ ਅਧੀਨ ਹੈ। ਬਲਵੰਤ ਸਿੰਘ ਰਾਜੋਆਣਾ ਵੀ ਇਹੀ ਚਾਹੁੰਦਾ ਹੈ ਕਿ ਇਹ ਪਟੀਸ਼ਨ ਵਾਪਸ ਲਈ ਜਾਵੇ।
ਬਲਵੰਤ ਸਿੰਘ ਰਾਜੋਆਣਾ ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦਾ ਦੋਸ਼ੀ ਕਰਾਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਫਾਂਸੀ ਦੀ ਸਜ਼ਾ ਸੁਣਾਈ ਗਈ। ਸ਼੍ਰੋਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਗਈ ਸੀ ਅਤੇ ਰਾਸ਼ਟਰਪਤੀ ਨੂੰ ਵੀ ਲਿਖਿਆ ਸੀ।
ਮੀਟਿੰਗ ਦਾ ਫੈਸਲਾ ਦਿੰਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਬਲਵੰਤ ਸਿੰਘ ਰਾਜੋਆਣਾ ਬਾਰੇ ਗੰਭੀਰਤਾ ਨਾਲ ਵਿਚਾਰ ਕੀਤਾ ਗਿਆ। ਜਿਸ ਵਿਚ ਹੁਣ ਉਨ੍ਹਾਂ ਦੀ ਰਹਿਮ ਦੀ ਅਪੀਲ, ਜੋ ਲੰਬੇ ਸਮੇਂ ਤੋਂ ਰਾਸ਼ਟਰਪਤੀ ਕੋਲ ਹੈ, ਉਸਨੂੰ ਵਾਪਸ ਲਿਆ ਜਾਵੇ। ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਸੁਣਾਏ ਨੂੰ 18 ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਅਤੇ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਭਾਰਤ ਸਰਕਾਰ ਨੂੰ ਭੇਜੀ ਗਈ ਮਰਸੀ ਪਟੀਸ਼ਨ 12 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਵਿਚਾਰ ਅਧੀਨ ਹੈ ਅਤੇ ਇਸ ‘ਤੇ ਫੈਸਲਾ ਪੈਂਡਿੰਗ ਹੈ।
ਬਲਵੰਤ ਸਿੰਘ ਰਾਜੋਆਣਾ ਦੀ ਇੱਛਾ ‘ਤੇ ਐਸਜੀਪੀਸੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖਿਆ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਬਲਵੰਤ ਸਿੰਘ ਰਾਜੋਆਣਾ ਵੱਲੋਂ ਸਿੱਖ ਕੌਮ ਲਈ ਦਿੱਤੀ ਗਈ ਕੁਰਬਾਨੀ ਬਹੁਤ ਵੱਡੀ ਹੈ ਅਤੇ ਉਨ੍ਹਾਂ ਦਾ ਜੀਵਨ ਕੌਮ ਦੀ ਅਮਾਨਤ ਹੈ। ਸਿੱਖ ਜੱਥੇਬੰਦੀਆਂ ਨੂੰ ਇਸ ਬਾਰੇ ਆਪਣੇ ਵਿਚਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਲਦੀ ਤੋਂ ਜਲਦੀ ਲਿਖ ਕੇ ਭੇਜਣੇ ਚਾਹੀਦੇ ਹਨ।
ਹਿੰਦੂਸਥਾਨ ਸਮਾਚਾਰ