Amaravati News: ਆਂਧਰਾ ਪ੍ਰਦੇਸ਼ ਦੇ ਕ੍ਰਿਸ਼ਨਾ ਜ਼ਿਲ੍ਹੇ ਦੇ ਗੁਡਲਾਵਲੇਰੂ ਵਿੱਚ ਇੱਕ ਇੰਜੀਨੀਅਰਿੰਗ ਕਾਲਜ ਦੇ ਗਰਲਜ਼ ਹੋਸਟਲ ਦੇ ਵਾਸ਼ਰੂਮ ਵਿੱਚ ਖੁਫਿਆ ਕੈਮਰੇ ਮਿਲਣ ਅਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੜਕੰਪ ਮਚ ਗਿਆ। ਵੀਰਵਾਰ ਨੂੰ ਅੱਧੀ ਰਾਤ ਤੋਂ ਬਾਅਦ ਵਿਦਿਆਰਥੀਆਂ ਨੇ ਕਾਲਜ ‘ਚ ਰੋਸ ਮੂਜਾਹਰਾ ਸ਼ੁਰੂ ਕਰ ਦਿੱਤਾ। ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਦੇ ਹੁਕਮਾਂ ਤੋਂ ਬਾਅਦ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਖੁਦ ਜਾਂਚ ਦੀ ਨਿਗਰਾਨੀ ਕਰ ਰਹੇ ਹਨ।
ਮੁੱਖ ਮੰਤਰੀ ਨਾਇਡੂ ਨੇ ਅਧਿਕਾਰੀਆਂ ਨੂੰ ਘਟਨਾ ਦੀ ਜਾਂਚ ਦੇ ਸਬੰਧ ਵਿੱਚ ਹਰ ਤਿੰਨ ਘੰਟੇ ਵਿੱਚ ਇੱਕ ਵਾਰ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਖੁਫੀਆ ਕੈਮਰਿਆਂ ਰਾਹੀਂ ਵੀਡੀਓ ਫਿਲਮਾਂਕਣ ਦੇ ਮਾਮਲੇ ਵਿਚ ਦੋਸ਼ੀ ਪਾਏ ਜਾਣ ‘ਤੇ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਸੀਂ ਗੰਭੀਰਤਾ ਨਾਲ ਸੱਚਾਈ ਦਾ ਪਤਾ ਲਗਾਉਣਾ ਚਾਹੁੰਦੇ ਹਾਂ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਾਲਜ ਮੈਨੇਜਮੈਂਟ ਅਤੇ ਅਧਿਕਾਰੀਆਂ ਨੇ ਲਾਪਰਵਾਹੀ ਕੀਤੀ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਕੋਈ ਵੀ ਵਿਦਿਆਰਥੀ ਨਿਰਾਸ਼ ਨਾ ਹੋਏ ਅਤੇ ਪਰਿਵਾਰਾਂ ਨੂੰ ਵੀ ਚਿੰਤਾ ਨਾ ਕਰਨ ਲਈ ਕਿਹਾ। ਕਿਉਂਕੀ ਸਰਕਾਰ ਉਚਿਤ ਕਦਮ ਚੁੱਕੇਗੀ।
ਘਟਨਾ ਦੀ ਸੂਚਨਾ ਮਿਲਦੇ ਹੀ ਮੁੱਖ ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ, ਮੰਤਰੀ ਕੋਲੂ ਰਵਿੰਦਰ ਅਤੇ ਜ਼ਿਲ੍ਹੇ ਦੇ ਵਿਧਾਇਕਾਂ ਨੂੰ ਕਾਲਜ ਵਿੱਚ ਜਾ ਕੇ ਸਥਿਤੀ ਦਾ ਜਾਇਜ਼ਾ ਲੈਣ ਦੇ ਹੁਕਮ ਦਿੱਤੇ।
ਸਥਾਨਕ ਪੁਲਸ ਅਨੁਸਾਰ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮਾਮਲੇ ‘ਚ ਇੰਜੀਨੀਅਰਿੰਗ ਦੇ ਫਾਈਨਲਸ ਦੇ ਵਿਦਿਆਰਥੀ ਵਿਜੇ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਸ ਦਾ ਲੈਪਟਾਪ ਅਤੇ ਮੋਬਾਈਲ ਫੋਨ ਵੀ ਜ਼ਬਤ ਕਰ ਲਿਆ ਗਿਆ ਹੈ। ਕਈ ਵਿਦਿਆਰਥੀ ਦੂਜੇ ਵਿਦਿਆਰਥੀਆਂ ‘ਤੇ ਕੈਮਰਾ ਲਗਾਉਣ ‘ਚ ਵਿਜੇ ਦੀ ਮਦਦ ਕਰਨ ਦਾ ਦੋਸ਼ ਲਗਾ ਰਹੇ ਹਨ। ਦਸ ਦਇਏ ਕਿ ਵਿਜੇ ਬੀ.ਟੈਕ ਦੇ ਫਾਇਨਲ ਇਅਰ ਦਾ ਵਿਦਿਆਰਥੀ ਹੈ, ਉਸ ਦਾ ਲੈਪਟਾਪ ਜ਼ਬਤ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।ਪੁਲਸ ਮੁਤਾਬਿਕ ਗਰਲਜ਼ ਹੋਸਟਲ ਦੇ ਵਾਸ਼ਰੂਮ ਤੋਂ 300 ਤੋਂ ਵੱਧ ਤਸਵੀਰਾਂ ਅਤੇ ਵੀਡੀਓਜ਼ ਲੀਕ ਹੋਈਆਂ ਸਨ ਅਤੇ ਕੁਝ ਵਿਦਿਆਰਥਣਾਂ ਨੇ ਵਿਜੇ ਤੋਂ ਇਹ ਵੀਡੀਓ ਖਰੀਦੀਆਂ ਸਨ।
ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਬੈਂਗਲੁਰੂ ਵਿੱਚ ਇੱਕ ਥਰਡ ਵੇਵ ਕੌਫੀ ਦੇ ਵਾਸ਼ਰੂਮ ਵਿੱਚ ਇੱਕ ਕੈਮਰਾ ਮਿਲਿਆ ਸੀ। ਮੁਲਜ਼ਮ ਨੇ ਸਮਾਰਟਫੋਨ ਨੂੰ ਵਾਸ਼ਰੂਮ ਵਿੱਚ ਛੁਪਾ ਕੇ ਰੱਖਿਆ ਹੋਇਆ ਸੀ। ਦੋਸ਼ੀ ਨੇ ਫੋਨ ਨੂੰ ਫਲਾਈਟ ਮੋਡ ‘ਚ ਛੁਪਾ ਲਿਆ ਸੀ। ਬਾਅਦ ਵਿੱਚ ਪਤਾ ਲੱਗਾ ਕਿ ਫ਼ੋਨ ਕਿਸੇ ਮੁਲਾਜ਼ਮ ਦਾ ਸੀ।