Amritsar : ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਨੀਚਰਵਾਰ ਅੰਮ੍ਰਿਤਸਰ ਪੁੱਜੇ।ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਪਰਿਵਾਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਇਸ ਮੌਕੇ ਅੰਮ੍ਰਿਤਸਰ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ। ਇਸ ਮੌਕੇ ਮੁੱਖ ਮਹਿਮਾਨ ਭਗਵੰਤ ਮਾਨ ਅਤੇ ਗੁਲਾਬ ਚੰਦ ਕਟਾਰੀਆ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਮੈਂ ਆਪਣੇ ਪਰਿਵਾਰ ਸਮੇਤ ਇੱਥੇ ਮੱਥਾ ਟੇਕਣ ਆਇਆ ਹਾਂ, ਮੈਨੂੰ ਪੰਜਾਬ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ, ਇਹ ਉਹ ਧਰਤੀ ਹੈ ਜਿੱਥੇ ਗੁਰੂਆਂ ਨੇ ਬਲ ਬਖਸ਼ਿਆ ਹੈ। ਜਿਸ ਦੇ ਬਲਬੂਤੇ ਪੰਜਾਬ ਹਮੇਸ਼ਾ ਸੁਰੱਖਿਅਤ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਮਹਾਰਾਜ ਨੇ ਮੈਨੂੰ ਜੋ ਵੀ ਸਿੱਖਿਆ ਦਿੱਤੀ ਹੈ, ਮੈਂ ਉਸ ਨੂੰ ਸਾਂਝਾ ਕਰ ਸਕਦਾ ਹਾਂ ਅਤੇ ਪੰਜਾਬ ਵਿਚ ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖ ਸਕਦਾ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਚੰਡੀਗੜ੍ਹ ਦਾ ਵਿਕਾਸ ਪਹਿਲ ਦੇ ਆਧਾਰ ‘ਤੇ ਹੋਣਾ ਚਾਹੀਦਾ ਹੈ।
ਹਿੰਦੂਸਥਾਨ ਸਮਾਚਾਰ