Punjab Vidhan Sabha Monsoon Session 2024 : ਅੱਜ ਤੋਂ ਯਾਨੀ ਸੋਮਵਾਰ 2 ਸਿਤੰਬਰ ਤੋਂ ਪੰਜਾਬ ਵਿਧਾਨ ਸਭਾ ਦਾ 3 ਰੋਜ਼ਾ ਮਾਨਸੂਨ ਸੈਸ਼ਨ ਸ਼ੁਰੂ ਹੋ ਰਿਹਾ ਹੈ। ਮਾਨਸੂਨ ਸੈਸ਼ਨ ਦੀ ਕਾਰਵਾਈ ਅੱਜ ਤੋਂ 2 ਵਜੇ ਤੋਂ ਸ਼ੂਰੂ ਹੋਵੇਗੀ। ਅਤੇ ਤਿੱਨ ਦਿਨਾਂ ਤੱਕ ਚਲੇਗੀ। ਪਹਿਲੇ ਦਿਨ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ । ਇਨ੍ਹਾਂ ਵਿੱਚ ਪਦਮਸ਼੍ਰੀ ਪ੍ਰਸਿੱਧ ਕਵੀ ਸੁਰਜੀਤ ਪਾਤਰ ਸਮੇਤ ਕਈ ਵਿਧਾਇਕਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਂ ਸ਼ਾਮਲ ਹਨ। ਇਸ ਦੌਰਾਨ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ, ਸਾਬਕਾ ਮੰਤਰੀ ਸੁਖਦੇਵ ਸਿੰਘ ਢਿੱਲੋਂ, ਸਾਬਕਾ ਰਾਜ ਮੰਤਰੀ ਸੁਰਜੀਤ ਸਿੰਘ ਕੋਹਲੀ, ਸਾਬਕਾ ਲੋਕ ਸਭਾ ਮੈਂਬਰ ਕਮਲ ਚੌਧਰੀ, ਸਾਬਕਾ ਰਾਜ ਸਭਾ ਮੈਂਬਰ ਗੁਰਚਰਨ ਕੌਰ, ਸਾਬਕਾ ਵਿਧਾਇਕ ਧਨਵੰਤ ਸਿੰਘ, ਸਰਦੂਲ ਸਿੰਘ, ਸੁਤੰਤਰਤਾ ਸੈਨਾਨੀ ਕਸ਼ਮੀਰ ਸਿੰਘ, ਸ. ਹਰਦੇਵ ਸਿੰਘ, ਜਗਦੀਸ਼ ਪ੍ਰਸਾਦ, ਅਟੇਡਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ।
ਦਸ ਦਇਏ ਕਿ ਮਾਨਸੂਨ ਇਜਲਾਸ 4 ਸਤੰਬਰ ਤੱਕ ਚੱਲੇਗਾ। ਇਸ ਸੈਸ਼ਨ ਚ ਸਰਕਾਰ ਪੰਚਾਇਤੀ ਸੋਧ ਐਕਟ ਸਮੇਤ ਕਈ ਅਹਿਮ ਬਿਲ ਪਾਸ ਕਰਵਾਏਗੀ। ਸੈਸ਼ਨ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਹੈ। ਸੈਸ਼ਨ ਵਿੱਚ ਜੇਕਰ ਕੋਈ ਕੰਮ ਹੁੰਦਾ ਹੈ ਤਾਂ ਸੀਐਮ ਭਗਵੰਤ ਮਾਨ ਹਾਜ਼ਰ ਹੋ ਸਕਦੇ ਹਨ। ਵਿਰੋਧੀ ਧਿਰ ਕਾਨੂੰਨ ਵਿਵਸਥਾ ਅਤੇ ਨਸ਼ਾ ਤਸਕਰੀ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਨ ਦੀ ਪੂਰੀ ਕੋਸ਼ਿਸ਼ ਕਰੇਗੀ। ਕਾਂਗਰਸ ਆਗੂ ਅਤੇ ਵਿਧਾਇਕਾ ਅਰੁਣਾ ਚੌਧਰੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਦਾ ਮੁੱਦਾ ਉਠਾਏਗੀ। ਕਾਨੂੰਨ ਵਿਵਸਥਾ ਦੀ ਵਿਗੜ ਰਹੀ ਸਥਿਤੀ ਸਭ ਤੋਂ ਵੱਡੇ ਮੁੱਦਿਆਂ ਵਿੱਚੋਂ ਇੱਕ ਹੈ।
ਇਸ ਵਾਰ ਦੇ ਸੈਸ਼ਨ ਵਿੱਚ ਮੁੱਖ ਤੌਰ ‘ਤੇ ਪੰਜਾਬ ਪੰਚਾਇਤ ਚੋਣ ਨਿਯਮ 1994 ਦੀ ਧਾਰਾ 12 ਵਿੱਚ ਸੋਧ, ਪੰਜਾਬ ਫੈਮਲੀ ਰੂਲਜ਼ 2010 ਵਿੱਚ ਸੋਧ, ਮਲੇਰਕੋਟਲਾ ਵਿੱਚ ਨਵੀਂ ਸੈਸ਼ਨ ਕੋਰਟ ਅਤੇ ਪੰਜਾਬ ਸੁਪੀਰੀਅਰ ਜੁਡੀਸ਼ੀਅਲ ਰੂਲਜ਼ 2007 ਵਿੱਚ ਸੋਧ ਸ਼ਾਮਲ ਹੈ। ਸੈਸ਼ਨ ਵਿੱਚ ਕਿਸਾਨ ਨੀਤੀ ਦਾ ਮੁੱਦਾ ਵੀ ਉੱਠ ਸਕਦਾ ਹੈ। ਇਹ ਸੈਸ਼ਨ 4 ਸਤੰਬਰ ਤੱਕ ਚੱਲੇਗਾ।