Ludhiana News: ਲੁਧਿਆਣਾ ‘ਚ ਪੁਲਸ ਨੇ ਗੁਰਦੁਆਰਾ ਠਾਠ ਚਰਨ ਘਾਟ ਦੇ ਮੁੱਖ ਸੇਵਾਦਾਰ ਬਾਬਾ ਬਲਜਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਇਕ ਔਰਤ ਨੇ ਬਾਬਾ ਬਲਜਿੰਦਰ ‘ਤੇ ਜਬਰ ਜਨਾਹ ਦਾ ਦੋਸ਼ ਲਗਾਇਆ ਹੈ।
ਪੀੜਤਾ ਅਨੁਸਾਰ ਬਾਬੇ ਨੇ ਵਿਆਹ ਦੇ ਬਹਾਨੇ ਉਸ ਨਾਲ ਸਰੀਰਕ ਸਬੰਧ ਬਣਾਏ। ਜਦੋਂ ਉਸ ਨੇ ਵਿਆਹ ਲਈ ਕਿਹਾ ਤਾਂ ਬਾਬਾ ਉਸ ਨੂੰ ਧਮਕੀਆਂ ਦੇਣ ਲੱਗਾ। ਔਰਤ ਦਾ ਦੋਸ਼ ਹੈ ਕਿ ਉਸ ਨੂੰ ਹੁਣ ਧਮਕੀ ਭਰੇ ਫੋਨ ਆ ਰਹੇ ਹਨ।
ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਾਬੇ ਨੇ ਮਾਮਲੇ ਨੂੰ ਦਬਾਉਣ ਲਈ ਔਰਤ ਨੂੰ 10 ਲੱਖ ਰੁਪਏ ਦੇਣ ਦੀ ਕੋਸ਼ਿਸ਼ ਕੀਤੀ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਹਿੰਦੂਸਥਾਨ ਸਮਾਚਾਰ