Punjab Assembly in Session: ਪੰਜਾਬ ਵਿਧਾਨ ਸਭਾ ਨੇ ਅੱਜ 4 ਮਹੱਤਵਪੂਰਨ ਬਿੱਲ ਜਿਨ੍ਹਾਂ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧਨਾ) ਬਿੱਲ, 2024, ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ, 2024, ਪੰਜਾਬ ਪੰਚਾਇਤੀ ਰਾਜ (ਸੋਧਨਾ) ਬਿੱਲ, 2024 ਤੇ ਪੰਜਾਬ ਖੇਤੀਬਾੜੀ ਉਤਪਾਦ ਮੰਡੀਆਂ (ਸੋਧਨਾ) ਬਿੱਲ, 2024 ਸ਼ਾਮਲ ਹਨ, ਵਿਧਾਨ ਸਭਾ ਸੈਸ਼ਨ ਵਿੱਚ ਪਾਸ ਕੀਤੇ।
ਵਿੱਤ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧਨਾ) ਬਿੱਲ ਪੇਸ਼ ਕੀਤਾ, ਇਸੇ ਤਰ੍ਹਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ, 2024 ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਪੰਚਾਇਤੀ ਰਾਜ (ਸੋਧਨਾ) ਬਿੱਲ, 2024 ਪੇਸ਼ ਕੀਤਾ। ਤਿੰਨੇ ਬਿੱਲ ਸਰਬਸੰਮਤੀ ਨਾਲ ਪਾਸ ਹੋ ਗਏ।
ਚੌਥਾ ਬਿੱਲ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਪੰਜਾਬ ਖੇਤੀਬਾੜੀ ਉਤਪਾਦ ਮੰਡੀਆਂ (ਸੋਧਨਾ) ਬਿੱਲ, 2024 ਪੇਸ਼ ਕੀਤਾ ਜੋ ਵਿਧਾਨ ਸਭਾ ਵਿੱਚ ਬਹੁਮਤ ਨਾਲ ਪਾਸ ਹੋ ਗਿਆ।
ਹਿੰਦੂਸਥਾਨ ਸਮਾਚਾਰ