Singapore News: ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਸਿੰਗਾਪੁਰ ਦੀ ਸੰਸਦ ‘ਚ ਅਧਿਕਾਰਤ ਤੌਰ ‘ਤੇ ਸਵਾਗਤ ਕੀਤਾ ਜਾਵੇਗਾ। ਹੁਣ ਤੋਂ ਕੁਝ ਸਮਾਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲਾਰੇਂਸ ਵੋਂਗ ਅਤੇ ਉਨ੍ਹਾਂ ਦੇ ਵਫ਼ਦ ਨਾਲ ਮੁਲਾਕਾਤ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ 4 ਸਤੰਬਰ ਨੂੰ ਦੋ ਦਿਨਾਂ ਸਰਕਾਰੀ ਦੌਰੇ ‘ਤੇ ਸਿੰਗਾਪੁਰ ਪਹੁੰਚੇ ਸਨ। ਇਹ ਉਨ੍ਹਾਂ ਦੀ ਸਿੰਗਾਪੁਰ ਦੀ ਪੰਜਵੀਂ ਅਤੇ 2018 ਤੋਂ ਬਾਅਦ ਪਹਿਲੀ ਯਾਤਰਾ ਹੈ।
Sharing my remarks during meeting with PM @LawrenceWongST.https://t.co/ipc5WmnY6x
— Narendra Modi (@narendramodi) September 5, 2024
The discussions with my friend, PM Lawrence Wong continued today. Our talks focused on boosting cooperation in areas like skilling, technology, healthcare, AI and more. We both agreed on the need to boost trade relations. @LawrenceWongST pic.twitter.com/FOSxXQOI3u
— Narendra Modi (@narendramodi) September 5, 2024
ਸੰਸਦ ਭਵਨ ਕੰਪਲੈਕਸ ‘ਚ ਉਨ੍ਹਾਂ ਦਾ ਸਵਾਗਤ ਕਰਨ ਤੋਂ ਬਾਅਦ ਉਹ ਲਾਰੇਂਸ ਵੋਂਗ ਨਾਲ ਮੁਲਾਕਾਤ ਕਰਨ ਵਾਲੇ ਹਨ। ਇਸ ਦੌਰਾਨ ਦੋਵੇਂ ਨੇਤਾ ਕਈ ਸਮਝੌਤਿਆਂ ਦਾ ਆਦਾਨ-ਪ੍ਰਦਾਨ ਕਰਨਗੇ। ਉਹ ਰਾਸ਼ਟਰਪਤੀ ਥਰਮਨ ਸ਼ਨਮੁਗਰਤਨਮ ਨਾਲ ਵੀ ਮੁਲਾਕਾਤ ਕਰਨਗੇ। ਕੱਲ੍ਹ ਸਿੰਗਾਪੁਰ ਦੇ ਸ੍ਰੀ ਟੇਮਾਸੇਕ ਵਿਖੇ ਪ੍ਰਧਾਨ ਮੰਤਰੀ ਮੋਦੀ ਦੇ ਸਨਮਾਨ ਵਿੱਚ ਰਾਤ ਦੇ ਖਾਣੇ ਦਾ ਆਯੋਜਨ ਕੀਤਾ ਗਿਆ। ਇਸ ਦੀ ਮੇਜ਼ਬਾਨੀ ਪ੍ਰਧਾਨ ਮੰਤਰੀ ਵੋਂਗ ਨੇ ਕੀਤੀ। ਪ੍ਰਧਾਨ ਮੰਤਰੀ ਮੋਦੀ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਵੋਂਗ ਦੇ ਸੱਦੇ ‘ਤੇ ਇੱਥੇ ਪੁੱਜੇ ਹਨ।
ਹਿੰਦੂਸਥਾਨ ਸਮਾਚਾਰ