New Delhi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ। ਨਾਲ ਹੀ ਅਧਿਆਪਕਾਂ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਦੇਸ਼ ‘ਚ ਹਰ ਸਾਲ ਡਾ. ਰਾਧਾਕ੍ਰਿਸ਼ਨਨ ਦੀ ਜਯੰਤੀ ‘ਤੇ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਵੇਰੇ ਐਕਸ ਹੈਂਡਲ ‘ਤੇ ਲਿਖਿਆ, “ਅਧਿਆਪਕ ਦਿਵਸ ‘ਤੇ ਸ਼ੁੱਭਕਾਮਨਾਵਾਂ। ਇਹ ਨੌਜਵਾਨ ਦਿਮਾਗਾਂ ਨੂੰ ਆਕਾਰ ਦੇਣ ਵਾਲੇ ਸਾਰੇ ਅਧਿਆਪਕਾਂ ਪ੍ਰਤੀ ਧੰਨਵਾਦ ਕਰਨ ਦਾ ਮੌਕਾ ਹੈ। ਡਾ. ਰਾਧਾਕ੍ਰਿਸ਼ਨਨ ਨੂੰ ਉਨ੍ਹਾਂ ਦੇ ਜਯੰਤੀ ‘ਤੇ ਸ਼ਰਧਾਂਜਲੀ।”
ਇਸ ਤੋਂ ਇਲਾਵਾ ਅਧਿਆਪਕ ਦਿਵਸ ਦੀ ਪੂਰਵ ਸੰਧਿਆ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੇਸ਼ ਭਰ ਦੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਰਾਸ਼ਟਰਪਤੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਦਿਨ ਮਹਾਨ ਸਿੱਖਿਆ ਸ਼ਾਸਤਰੀ, ਦਾਰਸ਼ਨਿਕ ਅਤੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੀ ਜਯੰਤੀ ਦਾ ਦਿਨ ਹੈ। ਇਹ ਦਿਨ ਪੂਰੇ ਦੇਸ਼ ਲਈ ਮਹਾਨ ਪ੍ਰੇਰਨਾ ਸਰੋਤ ਹੈ। ਮੁਰਮੂ ਨੇ ਇਸ ਮੌਕੇ ਡਾ. ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ ਕੀਤੀ।
ਹਿੰਦੂਸਥਾਨ ਸਮਾਚਾਰ