Subsidy on Power Connections up to 7 KW is in Punjab over
Chandigarh News: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ ਕਿ ਸਰਕਾਰ ਨੇ ਸੱਤ ਕਿੱਲੋ ਵਾਟ ਤੱਕ ਦੇ ਬਿਜਲੀ ਕੁਨੈਕਸ਼ਨਾਂ ‘ਤੇ ਹੁਣ ਤੱਕ ਮਿਲਦੀ ਸਬਸਿਡੀ ਨੂੰ ਖਤਮ ਕਰ ਦਿੱਤਾ ਹੈ। ਇਹ 3 ਰੁਪਏ ਪ੍ਰਤੀ ਯੂਨਿਟ ਸੀ।
ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਗੁਡਜ ਦਾ ਕਾਰੋਬਾਰ ਕਰਨ ਵਾਲਿਆਂ ਤੋਂ ਤਿਮਾਹੀ ਟੈਕਸ ਵਸੂਲਿਆ ਜਾਂਦਾ ਸੀ। ਹੁਣ ਇੱਕ ਸਾਲ ਦਾ ਇਕੱਠਾ ਟੈਕਸ ਲਿਆ ਜਾਵੇਗਾ। ਚਾਰ ਸਾਲ ਤੱਕ ਟੈਕਸ ਜਮ੍ਹਾ ਕਰਵਾਉਣ ਵਾਲਿਆਂ ਨੂੰ 10 ਫੀਸਦੀ ਟੈਕਸ ਛੋਟ ਦਿੱਤੀ ਜਾਵੇਗੀ। ਨਵੇਂ ਵਾਹਨਾਂ ‘ਤੇ ਅੱਠ ਸਾਲਾਂ ਲਈ ਟੈਕਸ 20 ਫੀਸਦੀ ਘੱਟ ਕੀਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ