Chandigarh News: ਪੁਕਾਰ ਫਾਉਂਡੇਸ਼ਨ ਪੰਜਾਬ ਅਤੇ ਇੰਟਰਨੈਸ਼ਨਲ ਪੰਜਾਬੀ ਫਾਉਂਡੇਸ਼ਨ ਵਲੋਂ ਮਿਤੀ 1 ਦਸੰਬਰ 2024 ਨੂੰ ਰੋਪੜ ਦੇ ਮਹਾਰਾਜਾ ਰਣਜੀਤ ਸਿੰਘ ਬਾਗ ਰੋਪੜ ਵਿਖੇ ਮਹਾਰਾਜਾ ਰਣਜੀਤ ਸਿੰਘ ਅਤੇ ਲਾਰਡ ਵਿਲੀਅਮ ਬੇਂਟਿਕ ਵਿਚਕਾਰ ਹੋਈ 1831 ਦੀ ਸੰਧੀ ਨੂੰ ਸਮਰਪਿਤ ਸਮਾਗਮ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਵਿਰਾਸਤੀ ਸੰਮੇਲਨ ਕਰਵਾਇਆ ਜਾ ਰਿਹਾ ਹੈ।
ਪੁਕਾਰ ਫਾਉਂਡੇਸ਼ਨ ਦੇ ਚੇਅਰਮੈਨ ਕੁਲਵੰਤ ਸਿੰਘ ਸੈਣੀ ਨੇ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਸਮੇਲਨ ਸੰਬੰਧੀ ਪੁਕਾਰ ਫਾਉਂਡੇਸ਼ਨ ਦੇ ਪ੍ਰਧਾਨ ਗੁਰਵਿੰਦਰ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ ਗਈ ਅਤੇ ਵਿੱਤ ਮੰਤਰੀ ਪੰਜਾਬ ਨੂੰ ਇਸ ਸੰਮੇਲਨ ਦੇ ਸੰਦਰਭ ਵਿੱਚ ਇੱਕ ਖਰੜਾ ਦਿੱਤਾ ਗਿਆ। ਇਸ ਮੌਕੇ ਉਨਾਂ ਦੇ ਨਾਲ ਜਨਰਲ ਸਕੱਤਰ ਮਦਨ ਗੋਪਾਲ , ਸਕੱਤਰ ਸਤਨਾਮ ਸਿੰਘ ਹੂੰਝਣ, ਇੰਟਰਨੈਸ਼ਨਲ ਪੰਜਾਬੀ ਫਾਉਂਡੇਸ਼ਨ ਵਲੋਂ ਪ੍ਰਧਾਨ ਦਰਸ਼ਨ ਸਿੰਘ, ਖਜਾਨਚੀ ਬਲਜੀਤ ਸਿੰਘ, ਹਰਵਿੰਦਰ ਸਿੰਘ ਅਤੇ ਜਸਪਾਲ ਸਿੰਘ ਕੰਬੋਜ ਸ਼ਾਮਿਲ ਸਨ।
ਹਿੰਦੂਸਥਾਨ ਸਮਾਚਾਰ