Russia Ukraine War: ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਕਿ ਯੂਕਰੇਨ ‘ਤੇ ਸੰਭਾਵਿਤ ਸ਼ਾਂਤੀ ਵਾਰਤਾ ‘ਚ ਚੀਨ, ਭਾਰਤ ਅਤੇ ਬ੍ਰਾਜ਼ੀਲ ਵਿਚੋਲੇ ਦੀ ਭੂਮਿਕਾ ਨਿਭਾ ਸਕਦੇ ਹਨ। ਪੁਤਿਨ ਨੇ ਈਸਟਰਨ ਇਕਨਾਮਿਕ ਫੋਰਮ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਰੂਸ ਦਾ ਪਹਿਲਾ ਉਦੇਸ਼ ਯੂਕਰੇਨ ਦੇ ਡੋਨਬਾਸ ਖੇਤਰ ‘ਤੇ ਕਬਜ਼ਾ ਕਰਨਾ ਹੈ। ਯੂਕਰੇਨ ਵੀ ਚਾਹੁੰਦਾ ਹੈ ਕਿ ਭਾਰਤ ਸ਼ਾਂਤੀ ਵਾਰਤਾ ਵਿਚ ਵਿਚੋਲਗੀ ਕਰੇ।
ਭਾਰਤ ਦੀ ਤਰਫੋਂ ਰੂਸ-ਯੂਕਰੇਨ ਜੰਗ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀਤ ਜਾ ਰਹੀ ਹੈ। ਪਿਛਲੇ ਕੁਝ ਮਹੀਨਿਆਂ ਤੋਂ ਪੀਐਮ ਮੋਦੀ ਰੂਸ ਅਤੇ ਯੂਕਰੇਨ ਦਾ ਦੌਰਾ ਕਰ ਚੁੱਕੇ ਹਨ।
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਭਾਰਤ ਰੂਸ-ਯੂਕਰੇਨ ਜੰਗ ਨੂੰ ਖਤਮ ਕਰਨ ਲਈ ਵਿਚੋਲਗੀ ਕਰਨ ਲਈ ਤਿਆਰ ਹੈ। ਇਸ ਦੌਰਾਨ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਕਿ ਚੀਨ, ਭਾਰਤ ਅਤੇ ਬ੍ਰਾਜ਼ੀਲ ਯੂਕਰੇਨ ਤੇ ਯੂਕਰੇਨ ‘ਤੇ ਸੰਭਾਵਿਤ ਸ਼ਾਂਤੀ ਵਾਰਤਾ ‘ਚ ਵਿਚੋਲੀਏ ਦੀ ਭੂਮਿਕਾ ਨਿਭਾ ਸਕਦੇ ਹਨ।
ਈਸਟਰਨ ਇਕਨਾਮਿਕ ਫੋਰਮ ਨੂੰ ਸੰਬੋਧਨ ਕਰਦਿਆਂ ਪੁਤਿਨ ਨੇ ਇਹ ਗੱਲ ਕਹੀ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਰੂਸ ਦਾ ਪਹਿਲਾ ਉਦੇਸ਼ ਯੂਕਰੇਨ ਦੇ ਡੋਨਬਾਸ ਖੇਤਰ ਨੂੰ ਆਪਣੇ ਕਬਜ਼ੇ ਵਿੱਚ ਲੈਣਾ ਹੈ।
ਰੂਸ ਦਾ ਦੌਰਾ ਕਰਕੇ ਸ਼ਾਂਤੀ ਲਈ ਪਹਿਲ ਕਰ ਚੁੱਕੇ ਹਨ ਪ੍ਰਧਾਨ ਮੰਤਰੀ ਮੋਦੀ
ਪਿਛਲੇ ਮਹੀਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਰੂਸ ਦੌਰੇ ‘ਤੇ ਗਏ ਸਨ। ਰੂਸ-ਯੂਕਰੇਨ ਯੁੱਧ ਦੌਰਾਨ ਪੀਐਮ ਮੋਦੀ ਦੀ ਇਹ ਪਹਿਲੀ ਰੂਸ ਯਾਤਰਾ ਸੀ। ਪੀਐਮ ਮੋਦੀ ਨੇ ਕਿਹਾ ਸੀ ਕਿ ਐਮ ਨੇ ਕਿਹਾ, ‘ਜਿੱਥੇ ਵੀ ਅਜਿਹਾ ਹੁੰਦਾ ਹੈ, ਬੇਕਸੂਰ ਲੋਕਾਂ ਦੀ ਜਾਨ ਦਾ ਨੁਕਸਾਨ ਸਵੀਕਾਰ ਨਹੀਂ ਹੈ।
ਪ੍ਰਧਾਨ ਮੰਤਰੀ ਨੇ ਰੂਸ ਦੀ ਧਰਤੀ ‘ਤੇ ਕਿਹਾ ਸੀ ਕਿ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਲਈ ਸ਼ਾਂਤੀ ਬਹੁਤ ਜ਼ਰੂਰੀ ਹੈ। ਮੈਂ ਇਹ ਵੀ ਜਾਣਦਾ ਹਾਂ ਕਿ ਜੰਗ ਦੇ ਮੈਦਾਨ ਵਿੱਚ ਹੱਲ ਸੰਭਵ ਨਹੀਂ ਹੈ। ਸਾਨੂੰ ਗੱਲਬਾਤ ਰਾਹੀਂ ਹੀ ਸ਼ਾਂਤੀ ਦਾ ਰਾਹ ਅਪਣਾਉਣਾ ਹੋਵੇਗਾ।
ਦੱਸ ਦਈਏ ਕਿ ਅਮਰੀਕਾ ਨੇ ਵੀ ਕਈ ਵਾਰ ਇਹ ਗੱਲ ਦੁਹਰਾਈ ਹੈ ਕਿ ਭਾਰਤ ਚਾਹੇ ਤਾਂ ਜੰਗ ਰੋਕ ਸਕਦੈ।
ਯੂਕਰੇਨ ਵੀ ਚਾਹੁੰਦਾ ਹੈ ਕਿ ਭਾਰਤ ਵਿਚੋਲਗੀ ਕਰੇ
ਜਦੋਂ ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਦਾ ਦੌਰਾ ਕੀਤਾ ਸੀ, ਤਾਂ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਸ਼ਾਂਤੀ ਸੰਮੇਲਨ ਦੀ ਮੇਜ਼ਬਾਨੀ ਲਈ ਭਾਰਤ ਦੇ ਨਾਮ ਦਾ ਪ੍ਰਸਤਾਵਿਤ ਕੀਤਾ ਸੀ। ਜ਼ੇਲੇਂਸਕੀ ਨੇ ਵੀ ਇਸ ਪ੍ਰਸਤਾਵ ਨੂੰ ਪੀਐਮ ਮੋਦੀ ਦੇ ਸਾਹਮਣੇ ਰੱਖਿਆ ਸੀ। ਜ਼ੇਲੇਂਸਕੀ ਨੇ ਕਿਹਾ ਸੀ ਕਿ ਉਹ ਚਾਹੁੰਦੇ ਹਨ ਕਿ ਭਾਰਤ ਸ਼ਾਂਤੀ ਸੰਮੇਲਨ ਦੀ ਮੇਜ਼ਬਾਨੀ ਕਰੇ।
ਜ਼ੇਲੇਂਸਕੀ ਦੇ ਇਸ ਬਿਆਨ ਨੂੰ ਕੂਟਨੀਤਕ ਤੌਰ ‘ਤੇ ਮਹੱਤਵਪੂਰਨ ਮੰਨਿਆ ਜਾ ਰਿਹੈ। ਪਹਿਲਾ ਯੂਕਰੇਨ ਸ਼ਾਂਤੀ ਸੰਮੇਲਨ ਜੂਨ ਵਿੱਚ ਸਵਿਟਜ਼ਰਲੈਂਡ ਵਿੱਚ ਆਯੋਜਿਤ ਕੀਤਾ ਗਿਆ ਸੀ, ਜਿਸ ਵਿੱਚ 90 ਤੋਂ ਵੱਧ ਦੇਸ਼ਾਂ ਨੇ ਭਾਗ ਲਿਆ ਸੀ।