Gurdaspur News: ਚੰਡੀਗੜ੍ਹ ਵਿੱਚ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਮੰਗਾਂ ਨੂੰ ਲੈ ਕੇ ਕੀਤੀ ਗਈ ਰੈਲੀ ਮਹਿੰਗੀ ਪੈ ਗਈ ਹੈ। ਚੰਡੀਗੜ੍ਹ ਪੁਲਸ ਵੱਲੋਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂਆਂ ਉਤੇ ਪਰਚਾ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਪੁਲਸ ਵੱਲੋਂ ਥਾਣਾ ਮਲੋਆ ਵਿਖੇ 18 ਆਗੂਆਂ ਨਾਂ ਸਮੇਤ ਹੋਰ ਅਣਪਛਾਤੇ ਵਿਅਕਤੀਆਂ ਉਤੇ ਐਫ. ਆਈ. ਆਰ. ਦਰਜ ਕੀਤੀ ਗਈ ਹੈ।
ਪਰਚੇ ’ਚ ਕਿਹਾ ਗਿਆ ਹੈ ਕਿ ਮੁਲਾਜ਼ਮ ਤੇ ਪੈਨਸਨਰ ਸਾਂਝਾ ਫਰੰਟ ਦੇ ਆਗੂ ਤੇ ਵਰਕਰ ਚੰਡੀਗੜ੍ਹ ਦਾਖਲ ਹੋਣ ਲੱਗੇ ਅਤੇ ਬੈਰੀਕੇਡ ਰੋਡ ਉਤੇ ਨਹੀਂ ਗਏ ਜੋ ਰੈਲੀ ਸਮੇਂ ਦੌਰਾਨ ਚੈਕ ਕੀਤਾ ਗਿਆ। ਕੁਝ ਰੈਲੀ ਵਿੱਚ ਸ਼ਾਮਲ ਲੋਕਾਂ ਨੇ ਆਗੂਆਂ ਨਾਲ ਜ਼ੀਰੀ ਮੰਡੀ ਚੌਂਕ ਉਤੇ ਧਰਨਾ ਦੇ ਕੇ ਸੜਕ ਜਾਮ ਕਰ ਦਿੱਤੀ। ਜਿਸ ਕਾਰਨ ਆਉਣ ਜਾਣ ਵਾਲੇ ਲੋਕਾਂ ਨੁੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪੰਜਾਬ ਮੁਲਾਜ਼ਮ ਤੇ ਪੈਨਸਨਰ ਸਾਂਝਾ ਫਰੰਟ ਦੇ ਕਨਵੀਨਰ ਜਰਮਨਜੀਤ ਸਿੰਘ, ਰਣਜੀਤ, ਰਤਨ ਸਿੰਘ, ਗੁਰਪ੍ਰੀਤ ਸਿੰਘ, ਬਾਜ ਸਿੰਘ ਖਹਿਰਾ, ਗਗਨਦੀਪ ਸਿੰਘ ਭੁੱਲਰ, ਸੁਖਦੇਵ ਸਿੰਘ ਚੈਨੀ, ਸੁਰੇਨਸ ਧਲ ਸਿੰਘ, ਕਰਮ ਸਿੰਘ ਧਨੌਆ, ਭਜਨ ਸਿੰਘ, ਐਸ ਕੇ ਕਲਸੀ, ਜਸਬੀਰ ਸਿੰਘ ਤਲਵਾਰ, ਰਾਧੇ ਸਿਆਮ, ਜਗਦੀਸ ਸਿੰਘ ਚਹਿਲ, ਦਿਗ ਵਿਜੈ ਪਾਲ ਸਿੰਘ ਸਰ਼ਮਾ, ਬੋਬਿੰਦਰ ਸਿੰਘ, ਕਰਮਜੀਤ ਸਿੰਘ ਬੀਹਲ, ਸਤੀਸ਼ ਰਾਣਾ ਉਤੇ ਪਰਚਾ ਦਰਜ ਕੀਤਾ ਗਿਆ ਹੈ। ਪਰਚੇ ਵਿੱਚ ਕਿਹਾ ਗਿਆ ਹੈ ਕਿ ਉਪਰੋਕਤ ਆਗੂ ਰੈਲੀ ਨੂੰ ਵਾਰ ਵਾਰ ਹਦਾਇਤਾਂ ਦੇ ਰਹੇ ਸਨ। ਪਰਚੇ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਨ੍ਹਾਂ ਆਗੂਆਂ ਨੇ ਸੜਕ ਜਾਮ ਕਰਵਾਈ ਸੀ ਅਤੇ ਹੋਰ ਲੋਕਾਂ ਨਾਲ ਮਿਲਕੇ ਚੰਡੀਗੜ੍ਹ ਸ਼ਹਿਰ ਵਿੱਚ ਬਿਨਾਂ ਮਨਜ਼ੂਰੀ ਤੋਂ ਰੈਲੀ ਕਰਕੇ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ।
ਹਿੰਦੂਸਥਾਨ ਸਮਾਚਾਰ