New Delhi : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ, ਜੰਮੂ-ਕਸ਼ਮੀਰ ਸ਼ਾਂਤੀ ਅਤੇ ਵਿਕਾਸ ਦੇ ਨਵੇਂ ਯੁੱਗ ਦਾ ਗਵਾਹ ਬਣ ਰਿਹਾ ਹੈ ਅਤੇ ਇਹ ਖੇਤਰ ਅੱਤਵਾਦੀਆਂ ਦੇ ਹੌਟਸਪੌਟ ਤੋਂ ਸੈਰ-ਸਪਾਟਾ ਸਥਾਨ ਵਿੱਚ ਬਦਲ ਗਿਆ ਹੈ।
ਜੰਮੂ-ਕਸ਼ਮੀਰ ਦੇ ਦੌਰੇ ‘ਤੇ ਰਵਾਨਾ ਹੋਣ ਤੋਂ ਪਹਿਲਾਂ ਕੇਂਦਰੀ ਮੰਤਰੀ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਜੰਮੂ-ਕਸ਼ਮੀਰ ‘ਚ ਸ਼ਾਂਤੀ ਅਤੇ ਵਿਕਾਸ ਦਾ ਨਵਾਂ ਦੌਰ ਸ਼ੁਰੂ ਹੋ ਰਿਹਾ ਹੈ। ਇਹ ਇਲਾਕਾ ਅੱਤਵਾਦ ਦੇ ਕੇਂਦਰ ਤੋਂ ਸੈਰ-ਸਪਾਟੇ ਦੇ ਕੇਂਦਰ ਵਿੱਚ ਤਬਦੀਲ ਹੋ ਗਿਆ ਹੈ, ਇੱਥੇ ਵਿੱਦਿਅਕ ਅਤੇ ਆਰਥਿਕ ਗਤੀਵਿਧੀਆਂ ਵਧੀਆਂ ਹਨ। ਉਨ੍ਹਾਂ ਕਿਹਾ “ਮੈਂ ਆਪਣੇ ਦੋ ਦਿਨਾਂ ਦੌਰੇ ‘ਤੇ ਜੰਮੂ ਲਈ ਰਵਾਨਾ ਹੋ ਰਿਹਾ ਹਾਂ, ਜਿੱਥੇ ਮੈਂ ਅੱਜ ਭਾਜਪਾ ਦਾ ਸੰਕਲਪ ਪੱਤਰ ਜਾਰੀ ਕਰਾਂਗਾ ਅਤੇ ਭਲਕੇ ਵਰਕਰ ਸੰਮੇਲਨ ਵਿੱਚ ਆਪਣੇ ਵਰਕਰਾਂ ਨਾਲ ਗੱਲਬਾਤ ਕਰਾਂਗਾ।”
J&K is witnessing a new era of peace and development under the Modi government. The region has transformed from a terrorist hotspot into a tourist hotspot, with an increase in educational and economic activities.
Leaving for Jammu on my two day visit, where I will launch the…
— Amit Shah (@AmitShah) September 6, 2024
ਦਸ ਦਇਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਹੇ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ ਦੌਰਾਨ ਭਾਜਪਾ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ ਅਤੇ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕਰਨਗੇ। ਅਮਿਤ ਸ਼ਾਹ ਅੱਜ ਦੁਪਹਿਰ ਜੰਮੂ ਪਹੁੰਚਣਗੇ। ਜੰਮੂ-ਕਸ਼ਮੀਰ ‘ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਾਲੇ ਉਹ ਬਾਅਦ ਬਾਅਦ ਦੁਪਹਿਰ 3.30 ਵਜੇ ਭਾਜਪਾ ਦਾ ਸੰਕਲਪ ਪੱਤਰ ਜਾਰੀ ਕਰਨਗੇ। ਇਹ ਪ੍ਰੋਗਰਾਮ ਅਨੁਥਮ ਹੋਟਲ ਵਿੱਚ ਹੋਵੇਗਾ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਐਕਸ ਹੈਂਡਲ ‘ਤੇ ਸ਼ਾਹ ਦੇ ਜੰਮੂ ਪ੍ਰੋਗਰਾਮ ਦੇ ਵੇਰਵੇ ਸਾਂਝੇ ਕੀਤੇ ਹਨ।
ਇਸ ਦੌਰਾਨ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਇੰਚਾਰਜ ਕੇਂਦਰੀ ਮੰਤਰੀ ਜੀ ਕਿਸ਼ਨ ਰੈੱਡੀ, ਰਾਮ ਮਾਧਵ ਅਤੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਦੇ ਵੀ ਮੌਜੂਦ ਰਹਿਣ ਦੀ ਸੰਭਾਵਨਾ ਹੈ। ਭਾਜਪਾ ਨੇ ਸੂਬੇ ਦੇ ਲੋਕਾਂ ਨਾਲ ਗੱਲਬਾਤ ਕਰਕੇ ਇਹ ਸੰਕਲਪ ਪੱਤਰ ਤਿਆਰ ਕੀਤਾ ਹੈ। ਭਾਜਪਾ ਦੇ ਸੀਨੀਅਰ ਨੇਤਾ ਅਤੇ ਸਟਾਰ ਪ੍ਰਚਾਰਕ ਸ਼ਾਹ 7 ਸਤੰਬਰ ਨੂੰ ਪਲੌੜਾ ਦੇ ਮਨਹਾਸ ਮੈਦਾਨ ‘ਚ ਵਰਕਰ ਸੰਮੇਲਨ ਨੂੰ ਸੰਬੋਧਨ ਕਰਨਗੇ। ਇਸ ਵਿੱਚ ਜੰਮੂ ਅਤੇ ਸਾਂਬਾ ਜ਼ਿਲ੍ਹਿਆਂ ਦੇ 14 ਵਿਧਾਨ ਸਭਾ ਹਲਕਿਆਂ ਦੇ ਵਰਕਰ ਹਿੱਸਾ ਲੈਣਗੇ। ਜੰਮੂ-ਕਸ਼ਮੀਰ ਦੇ ਸਹਿ ਇੰਚਾਰਜ ਆਸ਼ੀਸ਼ ਸੂਦ ਨੇ ਵਰਕਰ ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਹੈ।
ਦਸ ਦਇਏ ਕਿ ਭਾਜਪਾ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ 67 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਪਾਰਟੀ ਨੂੰ ਸੂਬਾ ਮੰਤਰੀ ਰਣਜੀਤ ਸਿੰਘ ਚੌਟਾਲਾ, ਓਬੀਸੀ ਮੋਰਚਾ ਦੇ ਮੁਖੀ ਕਰਮ ਦੇਵ ਕੰਬੋਜ, ਰਤੀਆ ਦੇ ਵਿਧਾਇਕ ਲਕਸ਼ਮਣ ਦਾਸ ਨਾਪਾ ਸਮੇਤ ਘੱਟੋ-ਘੱਟ 12 ਨੇਤਾਵਾਂ ਦੀ ਬਗਾਵਤ ਦਾ ਸਾਹਮਣਾ ਕਰਨਾ ਪਿਆ। ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸ਼ਿਓਰਾਣ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਛੱਡ ਦਿੱਤੀ ਹੈ।
ਹਿੰਦੂਸਥਾਨ ਸਮਾਚਾਰ