New Delhi:
ਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਾਣੀ ਅਤੇ ਕੁਦਰਤ ਦੀ ਸੰਭਾਲ ਭਾਰਤ ਦੀ ਸੱਭਿਆਚਾਰਕ ਚੇਤਨਾ ਦਾ ਹਿੱਸਾ ਹੈ। ਉਨ੍ਹਾਂ ਨੇ ਪਾਣੀ ਦੀ ਸੰਭਾਲ ‘ਤੇ ਤੁਰੰਤ ਕਾਰਵਾਈ ਕਰਨ ਦਾ ਸੱਦਾ ਦਿੱਤਾ ਅਤੇ ਪਾਣੀ ਨਾਲ ਸਬੰਧਤ ਮੁੱਦਿਆਂ ਦੇ ਸਬੰਧ ਵਿੱਚ ਦੇਸ਼ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ‘ਰਿਡਿਊਸ, ਰੀਯੂਜ਼, ਰੀਚਾਰਜ ਅਤੇ ਰੀਸਾਈਕਲ’ ਦੇ ਮੰਤਰ ਨੂੰ ਅਪਣਾਉਣ ‘ਤੇ ਜ਼ੋਰ ਦਿੱਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਜਰਾਤ ਦੇ ਸੂਰਤ ਵਿੱਚ ‘ਜਲ ਸੰਚੈ ਜਨ ਭਾਗੀਦਾਰੀ’ ਪਹਿਲਕਦਮੀ ਦੀ ਸ਼ੁਰੂਆਤ ਮੌਕੇ ਆਯੋਜਿਤ ਪ੍ਰੋਗਰਾਮ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਨ ਕਰ ਰਹੇ ਸਨ। ਇਸ ਪ੍ਰੋਗਰਾਮ ਦੇ ਤਹਿਤ ਬਰਸਾਤੀ ਪਾਣੀ ਦੀ ਸੰਭਾਲ ਵਿੱਚ ਵਾਧਾ ਕਰਨ ਅਤੇ ਲੰਬੇ ਸਮੇਂ ਤੱਕ ਪਾਣੀ ਦੀ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਰਾਜ ਭਰ ਵਿੱਚ ਲਗਭਗ 24,800 ਰੇਨ ਵਾਟਰ ਹਾਰਵੈਸਟਿੰਗ ਢਾਂਚੇ ਬਣਾਏ ਜਾ ਰਹੇ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਜਲ ਸ਼ਕਤੀ ਮੰਤਰਾਲੇ ਵੱਲੋਂ ਅੱਜ ਗੁਜਰਾਤ ਦੀ ਧਰਤੀ ਤੋਂ ਇੱਕ ਮਹੱਤਵਪੂਰਨ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਮਾਨਸੂਨ ਦੇ ਕਹਿਰ ਦੀ ਗੱਲ ਕਰਦਿਆਂ ਮੋਦੀ ਨੇ ਕਿਹਾ ਕਿ ਦੇਸ਼ ਦੇ ਲਗਭਗ ਸਾਰੇ ਖੇਤਰਾਂ ਨੂੰ ਇਸ ਕਾਰਨ ਵਿਰੋਧੀ ਹਾਲਾਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੁਜਰਾਤ ਨੂੰ ਇਸ ਵਾਰ ਬਹੁਤ ਸੰਕਟ ਦਾ ਸਾਹਮਣਾ ਕਰਨਾ ਪਿਆ ਅਤੇ ਵਿਭਾਗ ਸਥਿਤੀ ਨੂੰ ਸੰਭਾਲਣ ਲਈ ਪੂਰੀ ਤਰ੍ਹਾਂ ਤਿਆਰ ਨਹੀਂ ਸਨ, ਫਿਰ ਵੀ ਗੁਜਰਾਤ ਅਤੇ ਦੇਸ਼ ਦੇ ਲੋਕ ਮੋਢੇ ਨਾਲ ਮੋਢਾ ਜੋੜ ਕੇ ਖੜੇ ਰਹੇ ਅਤੇ ਅਜਿਹੇ ਗੰਭੀਰ ਹਾਲਾਤਾਂ ਵਿੱਚ ਇੱਕ ਦੂਜੇ ਦੀ ਮਦਦ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੇ ਕਈ ਹਿੱਸੇ ਅਜੇ ਵੀ ਮਾਨਸੂਨ ਦੇ ਪ੍ਰਭਾਵ ਨਾਲ ਜੂਝ ਰਹੇ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਪਾਣੀ ਦੀ ਸੰਭਾਲ ਸਿਰਫ਼ ਨੀਤੀ ਹੀ ਨਹੀਂ ਹੈ, ਇਹ ਇੱਕ ਯਤਨ ਵੀ ਹੈ ਅਤੇ ਇੱਕ ਗੁਣ ਵੀ ਹੈ; ਇਸ ਵਿੱਚ ਉਦਾਰਤਾ ਦੇ ਨਾਲ-ਨਾਲ ਜ਼ਿੰਮੇਵਾਰੀ ਵੀ ਹੈ। ਮੋਦੀ ਨੇ ਕਿਹਾ, “ਪਾਣੀ ਪਹਿਲਾ ਪੈਰਾਮੀਟਰ ਹੋਵੇਗਾ ਜਿਸ ਦੇ ਆਧਾਰ ’ਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਸਾਡਾ ਮੁਲਾਂਕਣ ਕਰਨਗੀਆਂ।’’ ਉਨ੍ਹਾਂ ਕਿਹਾ ਕਿ ਅਜਿਹਾ ਇਸ ਲਈ ਹੈ ਕਿਉਂਕਿ ਪਾਣੀ ਸਿਰਫ਼ ਇੱਕ ਸਰੋਤ ਨਹੀਂ ਹੈ, ਸਗੋਂ ਇਹ ਜੀਵਨ ਅਤੇ ਮਨੁੱਖਤਾ ਦੇ ਭਵਿੱਖ ਦਾ ਸਵਾਲ ਹੈ। ਉਨ੍ਹਾਂ ਕਿਹਾ ਕਿ ਟਿਕਾਊ ਭਵਿੱਖ ਲਈ 9 ਸੰਕਲਪਾਂ ਵਿੱਚੋਂ ਪਾਣੀ ਦੀ ਸੰਭਾਲ ਸਭ ਤੋਂ ਪ੍ਰਮੁੱਖ ਹੈ।
ਕੁਦਰਤ ਅਤੇ ਪਾਣੀ ਦੀ ਸੰਭਾਲ ਦੀ ਲੋੜ ਨੂੰ ਉਜਾਗਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਕੋਲ ਦੁਨੀਆ ਦੇ ਤਾਜ਼ੇ ਪਾਣੀ ਦਾ ਸਿਰਫ 4 ਫੀਸਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਬਹੁਤ ਸਾਰੀਆਂ ਸ਼ਾਨਦਾਰ ਨਦੀਆਂ ਹੋਣ ਦੇ ਬਾਵਜੂਦ ਵੱਡੇ ਭੂਗੋਲਿਕ ਖੇਤਰ ਪਾਣੀ ਤੋਂ ਵਾਂਝੇ ਹਨ ਅਤੇ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਤੇਜ਼ੀ ਨਾਲ ਹੇਠਾਂ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਾਣੀ ਦੀ ਕਮੀ ਦੇ ਨਾਲ-ਨਾਲ ਜਲਵਾਯੂ ਪਰਿਵਰਤਨ ਨੇ ਲੋਕਾਂ ਦੇ ਜੀਵਨ ‘ਤੇ ਬਹੁਤ ਜ਼ਿਆਦਾ ਪ੍ਰਭਾਵ ਪਾਇਆ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਪਾਣੀ ਦੀ ਸੰਭਾਲ ਸਿਰਫ਼ ਨੀਤੀਆਂ ਦਾ ਮਾਮਲਾ ਨਹੀਂ ਹੈ, ਸਗੋਂ ਸਮਾਜਿਕ ਪ੍ਰਤੀਬੱਧਤਾ ਦਾ ਵੀ ਮਾਮਲਾ ਹੈ। ਉਨ੍ਹਾਂ ਜਾਗਰੂਕ ਨਾਗਰਿਕ, ਜਨ ਭਾਗੀਦਾਰੀ ਅਤੇ ਜਨ ਅੰਦੋਲਨ ਦੀ ਮਹੱਤਤਾ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਪਾਣੀ ਨਾਲ ਸਬੰਧਤ ਹਜ਼ਾਰਾਂ ਕਰੋੜਾਂ ਰੁਪਏ ਦੇ ਪ੍ਰਾਜੈਕਟ ਭਾਵੇਂ ਪਿਛਲੇ ਸਮੇਂ ਵਿੱਚ ਸ਼ੁਰੂ ਕੀਤੇ ਗਏ ਹੋਣ ਪਰ ਇਸ ਦੇ ਨਤੀਜੇ ਪਿਛਲੇ 10 ਸਾਲਾਂ ਵਿੱਚ ਹੀ ਨਜ਼ਰ ਆ ਰਹੇ ਹਨ।
भारत में जनभागीदारी और जनआंदोलन से जल संरक्षण और प्रकृति संरक्षण का अनूठा अभियान चल रहा है। आज गुजरात के सूरत में ‘जल संचय जनभागीदारी पहल’ का शुभारंभ कर अत्यंत हर्ष की अनुभूति हो रही है।https://t.co/Qg27AbPj1f
— Narendra Modi (@narendramodi) September 6, 2024
ਪ੍ਰਧਾਨ ਮੰਤਰੀ ਨੇ ‘ਏਕ ਪੇਡ ਮਾਂ ਨਾਮ’ ਮੁਹਿੰਮ ਤਹਿਤ ਨਾਗਰਿਕਾਂ ਨੂੰ ਇਕ ਰੁੱਖ ਲਗਾਉਣ ਦੀ ਅਪੀਲ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਵਣ ਲਾਉਣ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ ਵਿੱਚ ‘ਏਕ ਪੇਡ ਮਾਂ ਕੇ ਨਾਮ’ ਨਾਮ ਹੇਠ ਕਰੋੜਾਂ ਰੁੱਖ ਲਗਾਏ ਗਏ ਹਨ। ਮੋਦੀ ਨੇ ਅਜਿਹੀਆਂ ਮੁਹਿੰਮਾਂ ਅਤੇ ਸੰਕਲਪਾਂ ਵਿੱਚ ਜਨਤਕ ਭਾਗੀਦਾਰੀ ਦੀ ਲੋੜ ‘ਤੇ ਜ਼ੋਰ ਦਿੱਤਾ ਅਤੇ ਕਿਹਾ ਕਿ 140 ਕਰੋੜ ਨਾਗਰਿਕਾਂ ਦੀ ਭਾਗੀਦਾਰੀ ਨਾਲ ਜਲ ਸੰਭਾਲ ਦੇ ਯਤਨ ਇੱਕ ਜਨ ਅੰਦੋਲਨ ਵਿੱਚ ਬਦਲ ਰਹੇ ਹਨ।
ਪ੍ਰਧਾਨ ਮੰਤਰੀ ਨੇ ਪਾਣੀ ਦੀ ਸੰਭਾਲ ਬਾਰੇ ਕਿਹਾ ਕਿ ਪਾਣੀ ਨੂੰ ਉਦੋਂ ਹੀ ਬਚਾਇਆ ਜਾ ਸਕਦਾ ਹੈ ਜਦੋਂ ਇਸ ਦੀ ਦੁਰਵਰਤੋਂ ਨੂੰ ਰੋਕਿਆ ਜਾਵੇ, ਖਪਤ ਘਟਾਈ ਜਾਵੇ, ਪਾਣੀ ਦੀ ਮੁੜ ਵਰਤੋਂ ਕੀਤੀ ਜਾਵੇ, ਪਾਣੀ ਦੇ ਸਰੋਤਾਂ ਨੂੰ ਰੀਚਾਰਜ ਕੀਤਾ ਜਾਵੇ ਅਤੇ ਦੂਸ਼ਿਤ ਪਾਣੀ ਨੂੰ ਰੀਸਾਈਕਲ ਕੀਤਾ ਜਾਵੇ। ਪ੍ਰਧਾਨ ਮੰਤਰੀ ਨੇ ਇਸ ਮਿਸ਼ਨ ਵਿੱਚ ਨਵੀਨਤਾਕਾਰੀ ਪਹੁੰਚ ਅਤੇ ਆਧੁਨਿਕ ਤਕਨੀਕਾਂ ਨੂੰ ਅਪਣਾਉਣ ਦੇ ਮਹੱਤਵ ਨੂੰ ਉਜਾਗਰ ਕੀਤਾ।
ਹਿੰਦੂਸਥਾਨ ਸਮਾਚਾਰ