Chandigarh News: ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈਣੀ ਸ਼ੁਰੂ ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਕਿਤੇ ਵੀ ਖੁੱਲ੍ਹ ਕੇ ਮੀਂਹ ਨਹੀਂ ਪਿਆ। ਜਦੋਂਕਿ ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਹਲਕੀ ਬਾਰਿਸ਼ ਹੋਈ। ਪੰਜਾਬ ਵਿੱਚ 11 ਸਤੰਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ। ਇਸ ਦੌਰਾਨ ਵੀਰਵਾਰ ਨੂੰ ਔਸਤ ਤਾਪਮਾਨ ‘ਚ 1.1 ਡਿਗਰੀ ਦਾ ਵਾਧਾ ਹੋਇਆ। ਗੁਰਦਾਸਪੁਰ ਵਿੱਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਦਾ ਤਾਪਮਾਨ 1.7 ਡਿਗਰੀ ਵਧ ਕੇ 33.9 ਡਿਗਰੀ ਹੋ ਗਿਆ।
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਪੱਛਮੀ ਗੜਬੜੀ ਸਰਕੂਲੇਸ਼ਨ ਉੱਤਰੀ ਭਾਰਤ ਵਿੱਚ ਸਰਗਰਮ ਹੋ ਗਿਆ ਹੈ। ਪਰ ਇਹ ਵੈਸਟਰਨ ਡਿਸਟਰਬੈਂਸ ਸਿਰਫ ਜੰਮੂ-ਕਸ਼ਮੀਰ ਦੇ ਖੇਤਰ ਤੱਕ ਸੀਮਤ ਹੈ। ਇਸ ਦਾ ਅਸਰ ਪੰਜਾਬ, ਚੰਡੀਗੜ੍ਹ ਅਤੇ ਗੁਆਂਢੀ ਰਾਜਾਂ ਹਿਮਾਚਲ ਪ੍ਰਦੇਸ਼ ਤੇ ਹਰਿਆਣਾ ਵਿੱਚ ਨਜ਼ਰ ਨਹੀਂ ਆ ਰਿਹਾ। ਇਹੀ ਕਾਰਨ ਹੈ ਕਿ ਪੰਜਾਬ ਅਤੇ ਚੰਡੀਗੜ੍ਹ ‘ਚ ਮਾਨਸੂਨ ਕਮਜ਼ੋਰ ਹੋਣ ਲੱਗਾ ਹੈ ਅਤੇ ਆਉਣ ਵਾਲੇ ਦਿਨਾਂ ‘ਚ ਬਾਰਿਸ਼ ‘ਚ ਵੀ ਭਾਰੀ ਕਮੀ ਦੇਖਣ ਨੂੰ ਮਿਲੇਗੀ।
11 ਸਤੰਬਰ ਤੱਕ ਦੀ ਭਵਿੱਖਬਾਣੀ ਮੁਤਾਬਕ ਪੰਜਾਬ ‘ਚ ਮੀਂਹ ਘੱਟ ਪਵੇਗਾ। ਕੁਝ ਖੇਤਰਾਂ ਵਿੱਚ ਪਾਕੇਟ ਬਾਰਿਸ਼ ਹੋ ਸਕਦੀ ਹੈ। ਪਰ ਇਹ ਤਾਪਮਾਨ ਨੂੰ ਪ੍ਰਭਾਵਤ ਨਹੀਂ ਕਰੇਗੀ। 11 ਸਤੰਬਰ ਤੱਕ ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ 2 ਤੋਂ 3 ਡਿਗਰੀ ਦਾ ਵਾਧਾ ਦੇਖਣ ਨੂੰ ਮਿਲ ਸਕਦਾ ਹੈ। ਇਸ ਨਾਲ ਵਾਤਾਵਰਣ ਵਿੱਚ ਮੌਜੂਦ ਨਮੀ ਘੱਟ ਜਾਵੇਗੀ ਅਤੇ ਚਿਪਚਿਪਾਹਟ ਤੋਂ ਰਾਹਤ ਮਿਲੇਗੀ। ਪੰਜਾਬ ਵਿੱਚ 11 ਸਤੰਬਰ ਤੱਕ ਮੀਂਹ ਨਹੀਂ ਪਵੇਗਾ ਪਰ ਸਤੰਬਰ ਦੇ ਪਹਿਲੇ ਪੰਜ ਦਿਨ ਚੰਗੀ ਬਾਰਿਸ਼ ਹੋਈ ਹੈ। 5 ਦਿਨਾਂ ‘ਚ ਪੰਜਾਬ ‘ਚ 5 ਫੀਸਦੀ ਅਤੇ ਚੰਡੀਗੜ੍ਹ ‘ਚ 4 ਫੀਸਦੀ ਜ਼ਿਆਦਾ ਮੀਂਹ ਪਿਆ ਹੈ।
ਹਿੰਦੂਸਥਾਨ ਸਮਾਚਾਰ