Kolkata News: ਕੋਲਕਾਤਾ ਦੇ ਆਰ.ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਡਾਕਟਰ ਸੰਦੀਪ ਘੋਸ਼ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਸੰਦੀਪ ਘੋਸ਼ ਦੇ ਕਾਰਜਕਾਲ ਦੌਰਾਨ ਵਿੱਤੀ ਬੇਨਿਯਮੀਆਂ ਦੀ ਸੀਬੀਆਈ ਜਾਂਚ ਲਈ ਹਾਈ ਕੋਰਟ ਦੇ ਹੁਕਮਾਂ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇੰਨਾ ਹੀ ਨਹੀਂ ਸੁਪਰੀਮ ਕੋਰਟ ਨੇ ਸੀਬੀਆਈ ਨੂੰ ਜਾਂਚ ਦੀ ਇਜਾਜ਼ਤ ਵੀ ਦੇ ਦਿੱਤੀ ਹੈ।
ਦਸ ਦਇਏ ਕਿ ਹਾਈਕੋਰਟ ਦੇ ਇਸ ਹੁਕਮ ਖਿਲਾਫ ਸੰਦੀਪ ਘੋਸ਼ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਕਲਕੱਤਾ ਹਾਈਕੋਰਟ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਸੀ।
ਹਾਈਕੋਰਟ ਨੇ ਇਹ ਹੁਕਮ ਦਿੱਤਾ ਸੀ
24 ਅਗਸਤ ਨੂੰ ਕੋਲਕਾਤਾ ਹਾਈ ਕੋਰਟ ਨੇ ਵਿੱਤੀ ਬੇਨਿਯਮੀਆਂ ਦੇ ਮਾਮਲੇ ਦੀ ਜਾਂਚ ਐਸਆਈਟੀ ਤੋਂ ਸੀਬੀਆਈ ਨੂੰ ਸੌਂਪਣ ਦਾ ਹੁਕਮ ਦਿੱਤਾ ਸੀ। ਆਰ.ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਾਬਕਾ ਡਿਪਟੀ ਸੁਪਰਡੈਂਟ ਡਾਕਟਰ ਅਖਤਰ ਅਲੀ ਨੇ ਸੰਦੀਪ ਘੋਸ਼ ਵਿਰੁੱਧ ਸੰਸਥਾ ਵਿੱਚ ਕਈ ਮਾਮਲਿਆਂ ਵਿੱਚ ਵਿੱਤੀ ਬੇਨਿਯਮੀਆਂ ਦੀ ਸ਼ਿਕਾਇਤ ਦਰਜ ਕਰਵਾਈ ਸੀ। ਇਸ ਵਿੱਚ ਹਸਪਤਾਲ ਵਿੱਚ ਲਾਸ਼ਾਂ ਦੀ ਤਸਕਰੀ, ਬਾਇਓ ਮੈਡੀਕਲ ਵੇਸਟ ਵਿੱਚ ਭ੍ਰਿਸ਼ਟਾਚਾਰ, ਉਸਾਰੀ ਦੇ ਟੈਂਡਰਾਂ ਵਿੱਚ ਭਾਈ-ਭਤੀਜਾਵਾਦ ਆਦਿ ਦੇ ਦੋਸ਼ ਲਾਏ ਗਏ ਸਨ।
ਇਸ ਦੀ ਜਾਂਚ ਪਹਿਲਾਂ ਕੋਲਕਾਤਾ ਪੁਲਸ ਨੂੰ ਸੌਂਪੀ ਗਈ ਸੀ। ਪੁਲਸ ਨੇ 19 ਅਗਸਤ ਨੂੰ ਸੰਦੀਪ ਘੋਸ਼ ਖ਼ਿਲਾਫ਼ ਆਈਪੀਸੀ ਦੀ ਧਾਰਾ 120ਬੀ, 420 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ 1988 ਦੀ ਧਾਰਾ 7 ਤਹਿਤ ਕੇਸ ਦਰਜ ਕੀਤਾ ਸੀ।
ਡਾਕਟਰ ਘੋਸ਼ ਨੂੰ ਕੁਝ ਦਿਨ ਪਹਿਲਾਂ ਸੀਬੀਆਈ ਨੇ ਗ੍ਰਿਫ਼ਤਾਰ ਕੀਤਾ ਸੀ
ਦੱਸ ਦੇਈਏ ਕਿ ਆਰਜੀ ਕਾਰ ਮੈਡੀਕਲ ਕਾਲਜ ਵਿੱਚ 8-9 ਅਗਸਤ ਦੀ ਰਾਤ ਨੂੰ ਇੱਕ ਸਿਖਿਆਰਥੀ ਡਾਕਟਰ ਦਾ ਬਲਾਤਕਾਰ ਅਤੇ ਕਤਲ ਕਰ ਦਿੱਤਾ ਗਿਆ ਸੀ। ਉਦੋਂ ਤੋਂ ਇਹ ਮਾਮਲਾ ਲਗਾਤਾਰ ਗਰਮਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਹੋਏ।ਡਾ. ਘੋਸ਼ ਦੀ ਭੂਮਿਕਾ ਪਹਿਲੇ ਦਿਨ ਤੋਂ ਹੀ ਸ਼ੱਕ ਦੇ ਘੇਰੇ ‘ਚ ਰਹੀ ਅਤੇ ਉਸ ‘ਤੇ ਕੇਸ ਨੂੰ ਦਬਾਉਣ ਦਾ ਦੋਸ਼ ਵੀ ਲੱਗਾ। ਸੀਬੀਆਈ ਨੇ ਕਈ ਦਿਨਾਂ ਦੀ ਲੰਬੀ ਪੁੱਛਗਿੱਛ ਤੋਂ ਬਾਅਦ 2 ਸਤੰਬਰ ਨੂੰ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਨੂੰ 10 ਸਤੰਬਰ ਤੱਕ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।