Punjab News: ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਤੇ ਵਧਾਏ ਵੈਟ ਅਤੇ ਬਿਜਲੀ ਦਰਾਂ ਵਿੱਚ ਕੀਤੇ ਗਏ ਵਾਧੇ ਦੇ ਵਿਰੁੱਧ ਪੰਜਾਬ ਸਰਕਾਰ ਖਿਲਾਫ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਰੋਸ ਮੁਜਾਹਰਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਜਿੱਥੇ ਘੋੜੇ ਗੱਡੇ ਤੇ ਚੱਲ ਕੇ ਸਰਕਾਰ ਖਿਲਾਫ ਆਪਣਾ ਰੋਡ ਜਾਹਿਰ ਕੀਤਾ ਗਿਆ ਹੈ ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਵੀ ਫੂਕਿਆ ਗਿਆ। ਇਸ ਦੌਰਾਨ ਉਹਨਾਂ ਨੇ ਸਰਕਾਰ ਤੋਂ ਵਧੇ ਵੈਟ ਅਤੇ ਵਧੇ ਬਿੱਜਲੀ ਦੇ ਰੇਟਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ ਨਹੀਂ ਤਾਂ ਸੰਘਰਸ਼ ਹੋਰ ਤੇਜ਼ ਕਰਨ ਦੀ ਚੇਤਾਵਨੀ ਵੀ ਦਿੱਤੀ ਹੈ। ਭਾਰਤੀ ਜਨਤਾ ਪਾਰਟੀ ਫਰੀਦਕੋਟ ਚ ਉਤਰੀ ਸੜਕਾਂ ਤੇ,ਪੰਜਾਬ ਸਰਕਾਰ ਦਾ ਡੀਜ਼ਲ ਪਟਰੋਲ ਦੀਆਂ ਕੀਮਤਾਂ ਦੇ ਰੇਟ ਵਧਾਉਣ ਦਾ ਵਿਰੋਧ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਦੱਸਿਆ ਕਿ ਆਮ ਲੋਕਾਂ ਦੇ ਨਾਲ ਵਾਅਦੇ ਕਰਕੇ ਸੱਤਾ ਵਿੱਚ ਆਉਣ ਵਾਲੀ ਆਮ ਆਦਮੀ ਪਾਰਟੀ ਦੇ ਸਰਕਾਰ ਵੱਲੋਂ ਅੱਜ ਪੰਜਾਬ ਦੇ ਆਮ ਲੋਕਾਂ ਉੱਪਰ ਹੀ ਬੋਝ ਵਧਾਏ ਜਾ ਰਹੇ ਹਨ ਉਹਨਾਂ ਨੇ ਕਿਹਾ ਕਿ ਪੈਟਰੋਲ ਡੀਜ਼ਲ ਉੱਤੇ ਵੈਟ ਅਤੇ ਬਿਜਲੀ ਦੇ ਦਰਾਂ ਵਿੱਚ ਵਾਧਾ ਕਰਕੇ ਇਹਨਾਂ ਨੇ ਪੰਜਾਬ ਦੀ ਆਮ ਜਨਤਾ ਉੱਤੇ ਵਾਧੂ ਬੋਝ ਪਾਇਆ ਹੈ। ਜਿਸ ਦੇ ਵਿਰੋਧ ਵਜੋਂ ਅੱਜ ਉਹ ਆਪਣਾ ਰੋਜ਼ ਜਾਹਿਰ ਕਰ ਰਹੇ ਹਨ ਅਤੇ ਸਰਕਾਰ ਨੂੰ ਚੇਤਾਵਨੀ ਦੇ ਰਹੇ ਹਨ ਕਿ ਜੇਕਰ ਉਨਾਂ ਨੇ ਵਧੇ ਹੋਏ ਪੈਟਰੋਲ ਡੀਜ਼ਲ ਦੇ ਵੈਟ ਅਤੇ ਬਿਜਲੀ ਦੇ ਦਰਾਂ ਵਿੱਚ ਕਟੌਤੀ ਨਹੀਂ ਕੀਤੀ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਨੂੰ ਮਜਬੂਰ ਹੋ ਜਾਣਗੇ।
ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਵੱਲੋਂ ਫਰੀਦਕੋਟ ਚ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦਿਆ ਖੱਚਰ ਰੇੜੇ ਤੇ ਮੋਟਰਸਾਈਕਲ ਰੱਖਕੇ ਅਤੇ ਪੋਸਟਰਾਂ ਵਾਲੇ ਡੱਬਿਆਂ ਨੂੰ ਚੌਂਕ ਚ ਰੱਖਕੇ ਅੱਗ ਲਗਾਈ ਅਤੇ ਪੰਜਾਬ ਸਰਕਾਰ ਖਿਲਾਫ ਜੰਮਕੇ ਨਾਅਰੇਬਾਜ਼ੀ ਕੀਤੀ ਅਤੇ ਉਕਤ ਫੈਸਲੇ ਨੂੰ ਵਾਪਿਸ ਲੈਣ ਦੀ ਮੰਗ ਕੀਤੀ।
ਇਸ ਮੌਕੇ ਬੀਜੇਪੀ ਫਰੀਦਕੋਟ ਦੇ ਪ੍ਰਧਾਨ ਗੌਰਵ ਕੱਕੜ ਨੇ ਮੀਡੀਆ ਨਾਲ ਗੱਲਬਾਤ ਕਰਦਿਆ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਜਨਤਾ ਨੂੰ ਹਰ ਪੱਖ ਤੋਂ ਸਹੂਲਤ ਦੇਣ ਦੇ ਵਾਅਦੇ ਕਰਕੇ ਸਰਕਾਰ ਚ ਆਈ ਸੀ ਪਰ ਵਾਅਦੇ ਪੂਰੇ ਕਰਨ ਦੀ ਬਜਾਏ,ਲੋਕਾਂ ਨੂੰ ਸਹੂਲਤਾਂ ਤਾਂ ਕੀ ਦੇਣੀਆਂ ਸੀ ਲੋਕਾਂ ਤੇ ਬੋਜ਼ ਪੌਣੇ ਸ਼ੁਰੂ ਕਰ ਦਿਤਾ ਜਿਸਦੀ ਹਕੀਕਤ ਡੀਜਲ ਪਟਰੋਲ ਦੀਆਂ ਕੀਮਤਾਂ ਚ ਵਾਧਾ ਕਰਨ ਤੇ ਸਾਹਮਣੇ ਆ ਗਈ ਹੈ, ਅੱਜ ਸਾਡੇ ਵਲੋਂ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਅੱਗੇ ਲੋਕਾਂ ਦੀ ਅਵਾਜ ਪਹਚਉਣ ਦੀ ਕੋਸ਼ਿਸ ਕੀਤੀ ਹੈ ਤਾਂ ਜੋ ਸਰਕਾਰ ਆਪਣਾ ਫੈਸਲਾ ਵਾਪਸ ਲਵੇ।
ਹਿੰਦੂਸਥਾਨ ਸਮਾਚਾਰ