Gonda, UP News: ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਇਕ ਵਾਰ ਫਿਰ ਮਹਿਲਾ ਪਹਿਲਵਾਨਾਂ ਵੱਲੋਂ ਆਪਣੇ ‘ਤੇ ਲਾਏ ਗਏ ਦੋਸ਼ਾਂ ਨੂੰ ਕਾਂਗਰਸ ਦੀ ਸਾਜ਼ਿਸ਼ ਕਰਾਰ ਦਿੱਤਾ ਹੈ। ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਕਿਹਾ ਕਿ ਜਦੋਂ ਮਹਿਲਾ ਪਹਿਲਵਾਨਾਂ ਨੇ ਉਨ੍ਹਾਂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਏ ਸਨ, ਉਸੇ ਸਮੇਂ ਉਨ੍ਹਾਂ ਨੇ ਸਪੱਸ਼ਟ ਕੀਤਾ ਸੀ ਕਿ ਇਹ ਕਾਂਗਰਸ ਦੀ ਰਚੀ ਗਈ ਸਾਜ਼ਿਸ਼ ਸੀ। ਹੁਣ ਉਨ੍ਹਾਂ ਨੇ ਹਰਿਆਣਾ ਦੇ ਸੀਨੀਅਰ ਨੇਤਾਵਾਂ ਦੀਪੇਂਦਰ ਸਿੰਘ ਹੁੱਡਾ ਅਤੇ ਭੂਪੇਂਦਰ ਸਿੰਘ ਹੁੱਡਾ ‘ਤੇ ਸਾਜ਼ਿਸ਼ ਦਾ ਹਿੱਸਾ ਹੋਣ ਦਾ ਦੋਸ਼ ਲਗਾਇਆ ਹੈ।
ਇੱਕ ਵੱਡਾ ਬਿਆਨ ਦਿੰਦਿਆਂ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਕਿਹਾ, “ਹਰਿਆਣਾ ਦੇ ਵੱਡੇ ਨੇਤਾ ਦੀਪੇਂਦਰ ਸਿੰਘ ਹੁੱਡਾ ਅਤੇ ਭੁਪਿੰਦਰ ਸਿੰਘ ਹੁੱਡਾ ਸਾਡੇ ਖਿਲਾਫ ਸਾਜ਼ਿਸ਼ ਰਚ ਰਹੇ ਹਨ। ਅੱਜ ਜਦੋਂ ਦੋਵੇਂ ਪਹਿਲਵਾਨ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਤਾਂ ਮੇਰੀਆਂ ਗੱਲਾਂ ਦੀ ਪੁਸ਼ਟੀ ਹੋ ਗਈ। ਇਹ ਸਭ ਪਹਿਲਾਂ ਤੋਂ ਬਣਾਈ ਯੋਜਨਾ ਦਾ ਹਿੱਸਾ ਸੀ।”
#WATCH गोंडा: भारतीय पहलवान विनेश फोगट और बजरंग पुनिया के कांग्रेस में शामिल होने पर पूर्व WFI अध्यक्ष और भाजपा नेता बृज भूषण शरण सिंह ने कहा, “18 जनवरी 2023 में जब जंतर-मंतर पर धरना प्रारंभ हुआ था तो मैंने पहले दिन कहा था कि यह खिलाड़ियों का आंदोलन नहीं है, इसके पीछे कांग्रेस… pic.twitter.com/vwXBXOXTaJ
— ANI_HindiNews (@AHindinews) September 7, 2024
ਇਸ ਤੋਂ ਪਹਿਲਾਂ ਬ੍ਰਿਜ ਭੂਸ਼ਣ ‘ਤੇ ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਬਾਅਦ ਕਾਫੀ ਵਿਵਾਦ ਹੋਇਆ ਸੀ। ਕਈ ਵਿਰੋਧ ਪ੍ਰਦਰਸ਼ਨ ਅਤੇ ਕਾਨੂੰਨੀ ਕਾਰਵਾਈ ਦੀ ਮੰਗ ਉਠਾਈ ਗਈ। ਹਾਲਾਂਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਸੀ ਕਿ ਉਨ੍ਹਾਂ ਨੂੰ ਸਿਆਸੀ ਸਾਜ਼ਿਸ਼ ਤਹਿਤ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਹੁਣ ਜਦੋਂ ਪਹਿਲਵਾਨ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ, ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਦਾਅਵਾ ਹੈ ਕਿ ਇਸ ਨਾਲ ਉਨ੍ਹਾਂ ਦੀ ਪਹਿਲਾਂ ਕਹੀ ਗੱਲ ਦੀ ਪੁਸ਼ਟੀ ਹੋ ਗਈ ਹੈ।
ਹਿੰਦੂਸਥਾਨ ਸਮਾਚਾਰ