Mansa News: ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 08 ਸਤੰਬਰ 2024 ਦਿਨ ਐਤਵਾਰ ਨੂੰ ਜ਼ਿਲ੍ਹੇ ਦੇ ਬੁੱਚੜਖਾਨੇ, ਮੀਟ ਅਤੇ ਆਂਡੇ ਦੀਆਂ ਦੁਕਾਨਾਂ/ਰੇਹੜੀਆਂ ਬੰਦ ਰੱਖਣ/ਕਰਨ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿੱਚ ਉਨ੍ਹਾਂ ਹੋਟਲ, ਢਾਬਿਆਂ ਅਤੇ ਅਹਾਤਿਆਂ ’ਤੇ ਮੀਟ ਆਂਡੇ ਬਣਾਉਣ ’ਤੇ ਵੀ ਪਾਬੰਦੀ ਲਗਾਈ ਹੈ।
ਉਨ੍ਹਾਂ ਕਿਹਾ ਕਿ 08 ਸਤੰਬਰ ਨੂੰ ਛਮਛਰੀ ਮਹਾਂਪਰਵ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ, ਜੋ ਕਿ ਜੈਨ ਸਮਾਜ ਦਾ ਸਭ ਤੋਂ ਵੱਡਾ ਪਵਿੱਤਰ ਮਹਾਂਪਰਵ ਹੁੰਦਾ ਹੈ। ਇਸ ਸਬੰਧੀ ਪ੍ਰਧਾਨ ਐਸ.ਐਸ. ਜੈਨ ਸਭਾ (ਰਜਿ.) ਮਾਨਸਾ ਵੱਲੋਂ ਇਸ ਦਿਨ ਬੁੱਚੜਖਾਨੇ, ਮੀਟ ਅਤੇ ਆਂਡੇ ਦੀਆਂ ਦੁਕਾਨਾਂ/ਰੇਹੜੀਆਂ ਬੰਦ ਕਰਨ ਦੀ ਮੰਗ ਵੀ ਕੀਤੀ ਗਈ ਹੈ।
ਹਿੰਦੂਸਥਾਨ ਸਮਾਚਾਰ