New Delhi: ਭਾਰਤ ਦੇ ਅਧਿਕਾਰਤ ਦੌਰੇ ‘ਤੇ ਪਹੁੰਚੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਸ਼ੇਖ ਖਾਲਿਦ ਬਿਨ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਨੇ ਅੱਜ ਇੱਥੇ ਹੈਦਰਾਬਾਦ ਹਾਊਸ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਦੋਹਾਂ ਨੇਤਾਵਾਂ ਵਿਚਾਲੇ ਦੁਵੱਲੇ ਸਹਿਯੋਗ ਦੇ ਕਈ ਖੇਤਰਾਂ ‘ਤੇ ਚਰਚਾ ਹੋਣੀ ਹੈ।
ਕ੍ਰਾਊਨ ਪ੍ਰਿੰਸ ਵਜੋਂ ਇਹ ਉਨ੍ਹਾਂ ਦੀ ਪਹਿਲੀ ਭਾਰਤ ਫੇਰੀ ਹੈ। ਉਹ ਕੱਲ੍ਹ ਨਵੀਂ ਦਿੱਲੀ ਪੁੱਜੇ ਸਨ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ਕ੍ਰਾਊਨ ਪ੍ਰਿੰਸ ਦੇ ਨਾਲ ਯੂਏਈ ਸਰਕਾਰ ਦੇ ਕਈ ਮੰਤਰੀ ਅਤੇ ਇੱਕ ਵਪਾਰਕ ਵਫ਼ਦ ਵੀ ਹੈ। ਉਹ ਮੰਗਲਵਾਰ ਨੂੰ ਇਕ ਵਪਾਰਕ ਮੰਚ ‘ਚ ਹਿੱਸਾ ਲੈਣ ਲਈ ਮੁੰਬਈ ਜਾਣਗੇ।
ਵਿਦੇਸ਼ ਮੰਤਰਾਲੇ ਦੇ ਅਨੁਸਾਰ, ਭਾਰਤ ਅਤੇ ਯੂਏਈ ਵਿਚਕਾਰ ਇਤਿਹਾਸਕ ਤੌਰ ‘ਤੇ ਨਜ਼ਦੀਕੀ ਅਤੇ ਦੋਸਤਾਨਾ ਸਬੰਧ ਹਨ। ਹਾਲ ਹੀ ਦੇ ਸਾਲਾਂ ਵਿੱਚ, ਭਾਰਤ ਅਤੇ ਯੂਏਈ ਦਰਮਿਆਨ ਵਿਆਪਕ ਰਣਨੀਤਕ ਭਾਈਵਾਲੀ ਰਾਜਨੀਤੀ, ਵਪਾਰ, ਨਿਵੇਸ਼, ਸੰਪਰਕ, ਊਰਜਾ, ਤਕਨਾਲੋਜੀ, ਸਿੱਖਿਆ ਅਤੇ ਸੱਭਿਆਚਾਰ ਸਮੇਤ ਕਈ ਖੇਤਰਾਂ ਵਿੱਚ ਡੂੰਘੀ ਹੋਈ ਹੈ। ਕ੍ਰਾਊਨ ਪ੍ਰਿੰਸ ਦੀ ਯਾਤਰਾ ਭਾਰਤ-ਯੂਏਈ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਨਵੇਂ ਅਤੇ ਉੱਭਰ ਰਹੇ ਖੇਤਰਾਂ ਵਿੱਚ ਸਾਂਝੇਦਾਰੀ ਲਈ ਰਾਹ ਖੋਲ੍ਹੇਗੀ।
MEA Spokesperson Randhir Jaiswal tweets, “A warm welcome for a close friend. PM Narendra Modi received Sheikh Khaled bin Mohamed bin Zayed Al Nahyan, Crown Prince of Abu Dhabi at Hyderabad House.”
(Pics: Randhir Jaiswal/X) pic.twitter.com/aKKHktKV37
— ANI (@ANI) September 9, 2024
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਇਸ ਸਾਲ ਫਰਵਰੀ ‘ਚ ਯੂ.ਏ.ਈ. ਦਾ ਦੌਰਾ ਕੀਤਾ ਸੀ। ਉਨ੍ਹਾਂ ਨੇ ਯੂਏਈ ਦੇ ਕ੍ਰਾਊਨ ਪ੍ਰਿੰਸ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨਾਲ ਭਾਰਤ-ਯੂਏਈ ਦੁਵੱਲੇ ਸਬੰਧਾਂ ਬਾਰੇ ਚਰਚਾ ਕੀਤੀ ਅਤੇ ਅੱਠ ਸਮਝੌਤਿਆਂ ਦੇ ਅਦਾਨ-ਪ੍ਰਦਾਨ ਦੇ ਗਵਾਹ ਬਣੇ ਸਨ।
ਹਿੰਦੂਸਥਾਨ ਸਮਾਚਾਰ