Amritsar News: ਅਕਾਲੀ ਦਲ ਦੀਆਂ 2007 ਤੋਂ 2017 ਤੱਕ ਰਹੀਆਂ ਅਕਾਲੀ ਸਰਕਾਰਾਂ ਸਮੇਤ ਕੈਬਨਿਟ ਮੰਤਰੀ ਰਹੇ ਪਰਮਿੰਦਰ ਸਿੰਘ ਢੀਡਸਾ, ਸਿੰਘ ਸਾਹਿਬਾਨ ਵਲੋਂ ਪਿਛਲੇ ਦਿਨੀਂ ਜਾਰੀ ਆਦੇਸ਼ ਅਨੁਸਾਰ ਅੱਜ ਆਪਣਾ ਸਪੱਸ਼ਟੀਕਰਨ ਦੇਣ ਸ੍ਰੀ ਅਕਾਲ ਤਖਤ ਸਕਤਰੇਤ ਵਿਖੇ ਪੁੱਜੇ।
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਉਨ੍ਹਾਂ ਸਕੱਤਰੇਤ ਵਿਖੇ ਆਪਣਾ ਸਪੱਸ਼ਟੀਕਰਨ ਪੱਤਰ ਸੌਂਪਿਆ ਅਤੇ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜੋ ਵੀ ਆਦੇਸ਼ ਹੋਵੇਗਾ, ਉਹ ਉਸ ਤੇ ਫੁੱਲ ਚੜ੍ਹਾਉਣਗੇ।
ਹਿੰਦੂਸਥਾਨ ਸਮਾਚਾਰ