New Delhi News: ਘਰੇਲੂ ਸ਼ੇਅਰ ਬਾਜ਼ਾਰ ‘ਚ ਅੱਜ ਸ਼ੁਰੂਆਤੀ ਕਾਰੋਬਾਰ ਤੋਂ ਦਬਾਅ ਬਣਿਆ ਨਜ਼ਰ ਆ ਰਿਹਾ ਹੈ। ਅੱਜ ਦੇ ਕਾਰੋਬਾਰ ਦੀ ਸ਼ੁਰੂਆਤ ਫਲੈਟ ਪੱਧਰ ‘ਤੇ ਮਿਲੀ-ਜੁਲੀ ਰਹੀ। ਬਾਜ਼ਾਰ ਖੁੱਲ੍ਹਣ ਤੋਂ ਬਾਅਦ, ਖਰੀਦਦਾਰ ਅਤੇ ਵਿਕਰੇਤਾ ਇੱਕ ਦੂਜੇ ‘ਤੇ ਹਾਵੀ ਹੋਣ ਦੀ ਕੋਸ਼ਿਸ਼ ਕਰਨ ਲੱਗੇ, ਜਿਸ ਕਾਰਨ ਇਸ ਸੂਚਕਾਂਕ ਦੀ ਗਤੀ ਵਿੱਚ ਉਤਰਾਅ-ਚੜ੍ਹਾਅ ਸ਼ੁਰੂ ਹੋ ਗਿਆ। ਕਾਰੋਬਾਰ ਦੋਰਾਨ ਫਿਲਹਾਲ ਸੈਂਸੈਕਸ 115.21 ਅੰਕ ਭਾਵ 0.14 ਫੀਸਦੀ ਦੀ ਮਜ਼ਬੂਤੀ ਨਾਲ 82,036.50 ਅੰਕ ਦੇ ਪੱਧਰ ’ਤੇ ਅਤੇ ਨਿਫਟੀ 27.95 ਅੰਕ ਭਾਵ 0.11 ਫੀਸਦੀ ਦੀ ਮਜ਼ਬੂਤੀ ਨਾਲ 25,069.05 ਅੰਕ ਦੇ ਪੱਧਰ ’ਤੇ ਕਾਰੋਬਾਰ ਕਰਦੇ ਨਜ਼ਰ ਆਏ।
ਪਹਿਲੇ ਇਕ ਘੰਟੇ ਦੇ ਕਾਰੋਬਾਰ ਤੋਂ ਬਾਅਦ ਸ਼ੇਅਰ ਬਾਜ਼ਾਰ ਦੇ ਦਿੱਗਜ਼ ਸ਼ੇਅਰਾਂ ‘ਚੋਂ ਬਜਾਜ ਆਟੋ, ਟਾਟਾ ਕੰਜ਼ਿਊਮਰ ਪ੍ਰੋਡਕਟਸ, ਡਾ. ਰੈੱਡੀਜ਼ ਲੈਬਾਰਟਰੀਜ਼, ਭਾਰਤੀ ਏਅਰਟੈੱਲ ਅਤੇ ਏਸ਼ੀਅਨ ਪੇਂਟਸ ਦੇ ਸ਼ੇਅਰ 2.64 ਫੀਸਦੀ ਤੋਂ 0.83 ਫੀਸਦੀ ਦੀ ਮਜ਼ਬੂਤੀ ਨਾਲ ਕਾਰੋਬਾਰ ਕਰ ਰਹੇ ਸਨ। ਦੂਜੇ ਪਾਸੇ ਟਾਟਾ ਮੋਟਰਜ਼, ਓ.ਐੱਨ.ਜੀ.ਸੀ., ਹਿੰਡਾਲਕੋ ਇੰਡਸਟਰੀਜ਼, ਡਿਵੀਜ਼ ਲੈਬਾਰਟਰੀਜ਼ ਅਤੇ ਐੱਚ.ਡੀ.ਐੱਫ.ਸੀ. ਲਾਈਫ ਦੇ ਸ਼ੇਅਰ 5.28 ਫੀਸਦੀ ਤੋਂ 0.70 ਫੀਸਦੀ ਦੀ ਗਿਰਾਵਟ ਨਾਲ ਕਾਰੋਬਾਰ ਕਰ ਰਹੇ ਹਨ। ਇਸੇ ਤਰ੍ਹਾਂ ਸੈਂਸੈਕਸ ‘ਚ ਸ਼ਾਮਲ 30 ਸ਼ੇਅਰਾਂ ‘ਚੋਂ 11 ਸ਼ੇਅਰ ਖਰੀਦਦਾਰੀ ਦੇ ਸਮਰਥਨ ਨਾਲ ਹਰੇ ਨਿਸ਼ਾਨ ‘ਤੇ ਰਹੇ। ਦੂਜੇ ਪਾਸੇ ਬਿਕਵਾਲੀ ਦੇ ਦਬਾਅ ਕਾਰਨ 19 ਸ਼ੇਅਰ ਲਾਲ ਨਿਸ਼ਾਨ ‘ਤੇ ਕਾਰੋਬਾਰ ਕਰ ਰਹੇ ਹਨ। ਜਦੋਂ ਕਿ ਨਿਫਟੀ ਵਿੱਚ ਸ਼ਾਮਲ 50 ਸ਼ੇਅਰਾਂ ਵਿੱਚੋਂ 30 ਸ਼ੇਅਰ ਹਰੇ ਨਿਸ਼ਾਨ ਵਿੱਚ ਅਤੇ 20 ਸ਼ੇਅਰ ਲਾਲ ਨਿਸ਼ਾਨ ਵਿੱਚ ਕਾਰੋਬਾਰ ਕਰਦੇ ਦੇਖੇ ਗਏ।
ਬੀਐਸਈ ਸੈਂਸੈਕਸ ਅੱਜ 6.83 ਅੰਕਾਂ ਦੇ ਸੰਕੇਤਕ ਵਾਧੇ ਨਾਲ 81,928.12 ‘ਤੇ ਖੁੱਲ੍ਹਿਆ। ਕਾਰੋਬਾਰ ਸ਼ੁਰੂ ਹੁੰਦੇ ਹੀ ਖਰੀਦਦਾਰਾਂ ਅਤੇ ਵਿਕਰੇਤਾਵਾਂ ਵਿਚਕਾਰ ਖਿਚੋਤਾਣ ਸ਼ੁਰੂ ਹੋ ਗਈ, ਜਿਸ ਕਾਰਨ ਇਸ ਸੂਚਕਾਂਕ ਦੀ ਗਤੀ ’ਚ ਉਤਰਾਅ-ਚੜ੍ਹਾਅ ਸ਼ੁਰੂ ਹੋ ਗਿਆ। ਖਰੀਦਦਾਰੀ ਦੇ ਸਮਰਥਨ ਨਾਲ ਇਹ ਸੂਚਕਾਂਕ 82,009.78 ਅੰਕਾਂ ਦੀ ਛਾਲ ਮਾਰ ਗਿਆ। ਉੱਥੇ ਹੀ ਬਿਕਵਾਲੀ ਦੇ ਦਬਾਅ ਕਾਰਨ ਇਹ 81,741.65 ਅੰਕ ਦੇ ਪੱਧਰ ਤੱਕ ਡਿੱਗ ਗਿਆ।
ਸੈਂਸੈਕਸ ਦੇ ਉਲਟ, ਐਨਐਸਈ ਦੇ ਨਿਫਟੀ ਨੇ ਅੱਜ 7.10 ਅੰਕਾਂ ਦੀ ਕਮਜ਼ੋਰੀ ਨਾਲ 25,034 ਅੰਕਾਂ ‘ਤੇ ਕਾਰੋਬਾਰ ਸ਼ੁਰੂ ਕੀਤਾ। ਜਿਵੇਂ ਹੀ ਬਜ਼ਾਰ ਖੁੱਲ੍ਹਿਆ ਖਰੀਦਦਾਰਾਂ ਅਤੇ ਵਿਕਰੇਤਾਵਾਂ ਵਿਚਕਾਰ ਖਿਚੋਤਾਣ ਸ਼ੁਰੂ ਹੋ ਗਈ, ਜਿਸ ਕਾਰਨ ਇਸ ਸੂਚਕਾਂਕ ਦੀ ਗਤੀ ’ਚ ਵੀ ਉਤਰਾਅ-ਚੜ੍ਹਾਅ ਸ਼ੁਰੂ ਹੋ ਗਿਆ। ਖਰੀਦਦਾਰੀ ਦੇ ਸਮਰਥਨ ਨਾਲ ਇਹ ਸੂਚਕਾਂਕ 25,078.20 ਅੰਕਾਂ ਤੱਕ ਛਾਲ ਮਾਰ ਗਿਆ। ਇਸੇ ਤਰ੍ਹਾਂ ਬਿਕਵਾਲੀ ਦੇ ਦਬਾਅ ਕਾਰਨ ਇਹ 24,981.30 ਅੰਕ ਤੱਕ ਡਿੱਗ ਗਿਆ।
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਆਖਰੀ ਕਾਰੋਬਾਰੀ ਦਿਨ ਸੈਂਸੈਕਸ 361.75 ਅੰਕ ਜਾਂ 0.44 ਫੀਸਦੀ ਮਜ਼ਬੂਤੀ ਨਾਲ 81,921.29 ਅੰਕਾਂ ਦੇ ਪੱਧਰ ‘ਤੇ ਅਤੇ ਨਿਫਟੀ 104.70 ਅੰਕ ਜਾਂ 0.42 ਫੀਸਦੀ ਮਜ਼ਬੂਤੀ ਨਾਲ 25,041.10 ਅੰਕਾਂ ਦੇ ਪੱਧਰ ‘ਤੇ ਬੰਦ ਹੋਇਆ ਸੀ।
ਹਿੰਦੂਸਥਾਨ ਸਮਾਚਾਰ