Delhi-NCR: ਦਿੱਲੀ-ਐੱਨਸੀਆਰ ‘ਚ ਬੁੱਧਵਾਰ ਨੂੰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਪਾਕਿਸਤਾਨ ਵਿੱਚ ਰਿਹਾ। ਇਸਲਾਮਾਬਾਦ ਅਤੇ ਲਾਹੌਰ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.8 ਦਰਜ ਕੀਤੀ ਗਈ।
ਉੱਤਰ ਪ੍ਰਦੇਸ਼, ਰਾਜਸਥਾਨ, ਹਰਿਆਣਾ, ਪੰਜਾਬ ਅਤੇ ਜੰਮੂ ਕਸ਼ਮੀਰ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਨ੍ਹਾਂ ਝਟਕਿਆਂ ਨਾਲ ਅਫਗਾਨਿਸਤਾਨ ਵੀ ਹਿੱਲ ਗਿਆ। ਦੱਸ ਦੇਈਏ ਕਿ ਪਿਛਲੇ ਦੋ ਹਫ਼ਤਿਆਂ ਵਿੱਚ ਦੂਜੀ ਵਾਰ ਦਿੱਲੀ ਅਤੇ ਐਨਸੀਆਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
ਧਰਤੀ ਦੇ ਅੰਦਰ ਸੱਤ ਟੈਕਟੋਨਿਕ ਪਲੇਟਾਂ ਹਨ। ਇਹ ਪਲੇਟਾਂ ਲਗਾਤਾਰ ਘੁੰਮਦੀਆਂ ਰਹਿੰਦੀਆਂ ਹਨ। ਜਦੋਂ ਇਹ ਪਲੇਟਾਂ ਇੱਕ ਦੂਜੇ ਨਾਲ ਟਕਰਾ ਜਾਂਦੀਆਂ ਹਨ, ਰਗੜਦੀਆਂ ਹਨ, ਇੱਕ ਦੂਜੇ ਉੱਤੇ ਚੜ੍ਹ ਜਾਂਦਿਆਂ ਹਨ, ਜਾਂ ਉਨ੍ਹਾਂ ਤੋਂ ਦੂਰ ਚਲੇ ਜਾਂਦੇ ਹਨ, ਤਾਂ ਜ਼ਮੀਨ ਹਿੱਲਣ ਲੱਗਦੀ ਹੈ। ਇਸ ਨੂੰ ਭੂਚਾਲ ਕਿਹਾ ਜਾਂਦਾ ਹੈ। ਭੂਚਾਲ ਨੂੰ ਮਾਪਣ ਲਈ ਰਿਕਟਰ ਸਕੇਲ ਦੀ ਵਰਤੋਂ ਕੀਤੀ ਜਾਂਦੀ ਹੈ। ਜਿਸ ਨੂੰ ਰਿਕਟਰ ਮੈਗਨੀਟਿਊਡ ਸਕੇਲ ਕਿਹਾ ਜਾਂਦਾ ਹੈ।