Amritsar News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਅੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਪੰਥਕ ਮਸਲਿਆਂ ਸੰਬੰਧੀ ਵਿਚਾਰ ਚਰਚਾ ਕਰਨ ਲਈ ਅਕਾਲ ਤਖਤ ਸਕੱਤਰੇਤ ਵਿਖੇ ਪੁੱਜੇ।
ਇਸ ਮੁਲਾਕਾਤ ਤੋਂ ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਵੇਲੇ ਸਿੱਖ ਕੌਮ ਦੀਆਂ ਸਾਰੀਆਂ ਸੰਸਥਾਵਾਂ ਗੰਭੀਰ ਸੰਕਟ ਵਿਚ ਹਨ ਤੇ ਉਨ੍ਹਾਂ ਨੇ ਇਸ ਸੰਬੰਧੀ ਜਥੇਦਾਰ ਸਾਹਿਬ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨਾਲ ਸੰਬੰਧਿਤ ਰਹੇ ਦਿੱਲੀ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰਨਾ ਚਾਹੀਦਾ ਹੈ।
ਹਿੰਦੂਸਥਾਨ ਸਮਾਚਾਰ