Udhampur News: ਜੰਮੂ ਡਿਵੀਜ਼ਨ ਦੇ ਊਧਮਪੁਰ ਜ਼ਿਲ੍ਹੇ ਦੇ ਬਸੰਤਗੜ੍ਹ ਦੇ ਉਪਰਲੇ ਇਲਾਕੇ ‘ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ।
ਜਾਣਕਾਰੀ ਮੁਤਾਬਕ ਇਹ ਮੁਕਾਬਲਾ ਉਸ ਸਮੇਂ ਹੋਇਆ ਜਦੋਂ ਅੱਤਵਾਦੀਆਂ ਦੇ ਇਕ ਸਮੂਹ ਦੀ ਮੌਜੂਦਗੀ ਦੀ ਸੂਚਨਾ ਮਿਲਣ ‘ਤੇ ਪੁਲਿਸ ਦੇ ਨਾਲ ਫੌਜ ਦੇ ਪਹਿਲੇ ਪੈਰਾ ਦੇ ਜਵਾਨ ਖੰਦਾਰਾ ਟਾਪ ‘ਤੇ ਪਹੁੰਚੇ। ਇਲਾਕੇ ‘ਚ ਤਲਾਸ਼ੀ ਮੁਹਿੰਮ ਦੌਰਾਨ ਮੌਕੇ ‘ਤੇ ਲੁਕੇ ਹੋਏ ਅੱਤਵਾਦੀਆਂ ਨੇ ਦੁਪਹਿਰ ਕਰੀਬ 12.50 ਵਜੇ ਤਲਾਸ਼ੀ ਦਲ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਅਤਿਵਾਦੀਆਂ ਨੂੰ ਮਾਰਨ ਲਈ ਜੰਗਲੀ ਖੇਤਰ ਵਿੱਚ ਵਾਧੂ ਬਲ ਭੇਜੇ ਗਏ ਹਨ। ਇਲਾਕੇ ‘ਚ ਆਪਰੇਸ਼ਨ ਜਾਰੀ ਹੈ।
ਹਿੰਦੂਸਥਾਨ ਸਮਾਚਾਰ