Chandigarh Grenade Attack: ਚੰਡੀਗੜ੍ਹ ਪੁਲਸ ਨੇ ਸੈਕਟਰ 10 ਵਿਚ ਹੋਏ ਬੰਬ ਧਮਾਕੇ ਦੇ ਮਾਮਲੇ ਵਿਚ ਸ਼ਾਮਿਲ ਹੋਰ ਦੋ ਸ਼ੱਕੀਆਂ ਦੀ ਗ੍ਰਿਫ਼ਤਾਰੀ ਲਈ ਸੂਚਨਾ ਦੇਣ ਵਾਲੇ ਨੂੰ 2 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਦਸ ਦਇਏ ਕਿ ਬੀਤੇ ਦਿਨ ਚੰਡੀਗੜ੍ਹ ਦੇ ਸੈਕਟਰ-10 ਵਿੱਚ ਇੱਕ ਸਾਬਕਾ ਪੰਜਾਬ ਪੁਲਸ ਅਧਿਕਾਰੀ ਦੇ ਘਰ (House No.-575) ਬੀਤੇ ਦਿਨ ਦੇਰ ਸ਼ਾਮ ਨੂੰ ਧਮਾਕਾ ਹੋਇਆ। ਜਿਸ ਤੋਂ ਬਾਅਦ ਇਲਾਕੇ ‘ਚ ਸਹਿਮ ਦਾ ਮਾਹੌਲ ਹੋ ਗਿਆ। ਹਮਲੇ ਤੋਂ ਬਾਅਦ ਪੁਲਸ ਜਾਂਚ ਕਰ ਰਹੀ ਹੈ। ਪੁਲਸ ਦੀਆਂ ਟੀਮਾਂ ਹਮਲਾਵਰਾਂ ਨੂੰ ਫੜਨ ਲਈ ਪੰਜਾਬ, ਹਰਿਆਣਾ ਸਮੇਤ ਆਸ-ਪਾਸ ਦੇ ਸੂਬਿਆਂ ਵਿੱਚ ਛਾਪੇਮਾਰੀ ਕਰ ਰਹੀਆਂ ਹਨ।
ਇਸ ਮਾਮਲੇ ਵਿੱਚ ਚੰਡੀਗੜ੍ਹ ਪੁਲਸ ਇੰਟੈਲੀਜੈਂਸ ਨੂੰ ਅਹਿਮ ਸੁਰਾਗ ਮਿਲੇ ਹਨ। ਪੁਲਸ ਸੂਤਰਾਂ ਮੁਤਾਬਕ ਜਾਂਚ ਏਜੰਸੀਆਂ ਦੀ ਮੁੱਢਲੀ ਜਾਂਚ ਅਨੁਸਾਰ ਹਮਲਾ ਅਲਗਾਵਵਾਦੀ ਸੰਗਠਨਾਂ ਦੇ ਇਸ਼ਾਰੇ ‘ਤੇ ਹੋਇਆ ਹੈ ਕਿਉਂਕਿ ਕੁਝ ਸਮਾਂ ਪਹਿਲਾਂ ਤੱਕ ਪੰਜਾਬ ਪੁਲਸ ਦੇ ਸਾਬਕਾ ਆਈਪੀਐਸ ਐਸਐਸਪੀ ਜਸਕੀਰਤ ਸਿੰਘ ਚਾਹਲ ਆਪਣੇ ਪਰਿਵਾਰ ਸਮੇਤ ਇਸ ਘਰ ਵਿੱਚ ਰਹਿੰਦੇ ਸਨ। ਜਾਣਕਾਰੀ ਅਨੁਸਾਰ IPS ਚਾਹਲ ਨੇ ਪੰਜਾਬ ‘ਚ ਅੱਤਵਾਦ ਦੌਰਾਨ ਕਾਫੀ ਕੰਮ ਕੀਤਾ ਸੀ, ਜਿਸ ਕਾਰਨ ਉਹ ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਸਨ। ਕਿਉਂਕਿ ਕੁਝ ਸਾਲ ਪਹਿਲਾਂ ਵੀ ਜਦੋਂ ਚਾਹਲ ਇਸ ਘਰ ਰਹਿੰਦੇ ਸਨ ਤਾਂ ਅਣਪਛਾਤੇ ਅਨਸਰਾਂ ਵੱਲੋਂ ਇਸ ਘਰ ਦੀ ਰੇਕੀ ਕੀਤੀਤ ਗਈ ਸੀ। ਹਾਲਾਂਕਿ ਉਸ ਸਮੇਂ ਜਾਂਚ ਟੀਮਾਂ ਨੇ ਉਨ੍ਹਾਂ ਲੋਕਾਂ ਨੂੰ ਫੜ ਲਿਆ ਗਿਆ। ਉਸ ਸਮੇਂ ਵੀ ਚੰਡੀਗੜ੍ਹ ਅਤੇ ਪੰਜਾਬ ਪੁਲਸ ਦੀਆਂ ਸਾਂਝੀਆਂ ਟੀਮਾਂ ਨੇ ਸਾਂਝੇ ਤੌਰ ’ਤੇ ਇਸ ਕੇਸ ਨੂੰ ਹੱਲ ਕੀਤਾ ਸੀ।
ਪੁਲਸ ਨੇ ਦੱਸਿਆ ਕਿ ਬੁੱਧਵਾਰ ਸ਼ਾਮ ਨੂੰ ਚੰਡੀਗੜ੍ਹ ਦੇ ਸੈਕਟਰ 10 ਖੇਤਰ ਵਿਚ ਇਕ ਘਰ ਵਿਚ ਇਕ ਛੋਟਾ ਜਿਹਾ ਸ਼ੱਕੀ ਪ੍ਰੈਸ਼ਰ ਕਿਸਮ ਦਾ ਧਮਾਕਾ ਹੋਇਆ ਸੀ। ਚੰਡੀਗੜ੍ਹ ਪੁਲਸ ਨੇ ਇਸ ਵਿਚ ਸ਼ਾਮਿਲ ਦੋ ਸ਼ੱਕੀ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਕੋਈ ਵੀ ਸੂਚਨਾ ਦੇਣ ਵਾਲੇ ਲਈ 2 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਉਕਤ ਦੋ ਸ਼ੱਕੀ ਵਿਅਕਤੀਆਂ ਦੇ ਸੁਰਾਗ ਵਜੋਂ ਪੁਲਿਸ ਕੰਟਰੋਲ ਰੂਮ ਨੰਬਰ 0172- ’ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਪੁਲਿਸ ਵਲੋਂ 2749194 ਜਾਂ 112 ਅਤੇ ਵਟਸਐਪ ਨੰਬਰ 9465121000 ਵੀ ਜਾਰੀ ਕੀਤਾ ਗਿਆ ਹੈ। ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।
ਘਟਨਾ ਵਿੱਚ ਇੱਕ ਆਟੋ ਚਾਲਕ ਗਿਰਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਆਟੋ ਚਾਲਕ ਕੁਲਦੀਪ ਕੁਮਾਰ ਤੋਂ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਕੀਤਾ ਹਨ। ਆਟੋ ਚਾਲਕ ਨੇ ਪੁਲਸ ਨੂੰ ਉਹ ਸਾਰਾ ਰਸਤਾ ਦੱਸਿਆ, ਜਿਸ ਰਾਹੀਂ ਉਹ ਉਨ੍ਹਾਂ ਨੂੰ ਸੈਕਟਰ-10 ਲੈ ਕੇ ਗਿਆ ਸੀ।
ਚੰਡੀਗੜ੍ਹ ਦੇ ਸੈਕਟਰ 10 ਵਿੱਚ ਇੱਕ ਸਾਬਕਾ ਪੰਜਾਬ ਪੁਲਸ ਅਧਿਕਾਰੀ ਦੇ ਘਰ (House No.-575) ਬੀਤੇ ਦਿਨ ਦੇਰ ਸ਼ਾਮ ਨੂੰ ਧਮਾਕਾ ਹੋਇਆ। ਜਿਸ ਤੋਂ ਬਾਅਦ ਇਲਾਕੇ ‘ਚ ਸਹਿਮ ਦਾ ਮਾਹੌਲ ਹੋ ਗਿਆ। ਮਿਲੀ ਜਾਣਾਕਾਰੀ ਅਨੁਸਾਰ ਇਹ ਗ੍ਰਨੇਡ ਹਮਲਾ ਸੀ। ਹੁਣ ਇਸ ਘਟਨਾ ਵਿੱਚ ਇੱਕ ਆਟੋ ਚਾਲਕ ਗਿਰਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਆਟੋ ਚਾਲਕ ਕੁਲਦੀਪ ਕੁਮਾਰ ਤੋਂ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਕੀਤਾ ਹਨ। ਆਟੋ ਚਾਲਕ ਨੇ ਪੁਲਸ ਨੂੰ ਉਹ ਸਾਰਾ ਰਸਤਾ ਦੱਸਿਆ, ਜਿਸ ਰਾਹੀਂ ਉਹ ਉਨ੍ਹਾਂ ਨੂੰ ਸੈਕਟਰ-10 ਲੈ ਕੇ ਗਿਆ ਸੀ।
ਆਟੋ ਚਾਲਕ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਸੈਕਟਰ-43 ਦੇ ਬੱਸ ਸਟੈਂਡ ਦੇ ਬਿਲਕੁਲ ਸਾਹਮਣੇ ਖੜ੍ਹਾ ਸੀ ਜਦੋਂ ਇਹ ਦੋਵੇਂ ਦੋਸ਼ੀ ਆਏ। ਮੁਲਜ਼ਮਾਂ ਵਿੱਚੋਂ ਇੱਕ ਨੇ ਪਿੱਠ ‘ਤੇ ਬੈਗ ਚੱਕਿਆ ਹੋਇਆ ਸੀ ਅਤੇ ਦੋਵੇਂ ਇੱਕ ਦੂਜੇ ਨਾਲ ਬਹੁਤੀ ਗੱਲ ਨਹੀਂ ਕਰ ਰਹੇ ਸਨ, ਉਨ੍ਹਾਂ ਨੇ ਸਿਰਫ਼ ਉਸ ਨੂੰ ਸੈਕਟਰ-10 ਜਾਣ ਲਈ ਕਿਹਾ ਅਤੇ ਆਟੋ ਵਿੱਚ ਬੈਠ ਗਏ। ਫਿਰ ਉਹ ਸੈਕਟਰ 43 ਦੇ ਬੱਸ ਸਟੈਂਡ ਤੋਂ ਇਟਾਵਾ ਚੌਕ, ਫਿਰ ਕਿਸਾਨ ਭਵਨ ਤੋਂ ਸੈਕਟਰ 17 ਮਟਕਾ ਚੌਕ ਅਤੇ ਮਟਕਾ ਚੌਕ ਤੋਂ ਹੁੰਦਾ ਹੋਇਆ ਸਿੱਧਾ ਸੈਕਟਰ 10 ਦੇ ਇਸ ਟਿਕਾਣੇ ‘ਤੇ ਸਵਾਰੀਆਂ ਲੈ ਕੇ ਪਹੁੰਚਿਆ।
ਆਟੋ ਚਾਲਕ ਨੇ ਅੱਗੇ ਕਿਹਾ ਕਿ ਮੈਨੂੰ ਨਹੀਂ ਪਤਾ ਸੀ ਕਿ ਉਨ੍ਹਾਂ ਦਾ ਇਰਾਦਾ ਕੀ ਸੀ ਜਦੋਂ ਉਨ੍ਹਾਂ ਨੇ ਕੋਠੀ ‘ਤੇ ਧਮਾਕਾ ਕੀਤਾ ਤਾਂ ਮੈਂ ਬਹੁਤ ਡਰ ਗਿਆ ਅਤੇ ਮੈਂ ਆਟੋ ਭਜਾ ਲਿਆ ਅਤੇ ਫਿਰ ਦੋਵੇਂ ਅਚਾਨਕ ਆਟੋ ਤੋਂ ਹੇਠਾਂ ਉਤਰ ਕੇ ਭੱਜ ਗਏ। ਪਤਾ ਨਹੀਂ ਉਸ ਤੋਂ ਬਾਅਦ ਉਹ ਦੋਵੇਂ ਕਿੱਥੇ ਚਲੇ ਗਏ।
ਹਿੰਦੂਸਥਾਨ ਸਮਾਚਾਰ