Chandigarh News: ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਸਬੰਧਤ ਨਸ਼ਾ ਤਸਕਰੀ ਕੇਸ ‘ਚ ਈਡੀ ਦੀ ਐਂਟਰੀ ਹੋ ਗਈ ਹੈ। ਈ. ਡੀ. ਨੇ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਤੋਂ ਮਾਮਲੇ ਨਾਲ ਸਬੰਧਤ ਜਾਣਕਾਰੀ ਮੰਗੀ ਹੈ। ਈ. ਡੀ. ਨੇ ਬਿਕਰਮ ਮਜੀਠੀਆ ਮਾਮਲੇ ਵਿੱਚ ਦਰਜ ਐਫਆਈਆਰ ਦੇ ਵੇਰਵੇ, ਹੁਣ ਤੱਕ ਦੀ ਜਾਂਚ ਰਿਪੋਰਟ, ਗਵਾਹਾਂ ਦੇ ਬਿਆਨਾਂ ਅਤੇ ਮਜੀਠੀਆ ਦੇ ਬਿਆਨਾਂ ਬਾਰੇ ਪੂਰੀ ਜਾਣਕਾਰੀ ਮੰਗੀ ਹੈ।
ਈ. ਡੀ. ਦੀ ਐਂਟਰੀ ਦੀ ਜਾਣਕਾਰੀ ਮੀਡੀਆ ‘ਚ ਆਉਣ ਤੋਂ ਬਾਅਦ ਬਿਕਰਮ ਮਜੀਠੀਆ ਨੇ ਆਪਣੀ ਵੀਡੀਓ ਸ਼ੇਅਰ ਕਰਕੇ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਾਫ਼ ਹੋ ਗਿਆ ਕਿ ਸੀ. ਐਮ. ਮਾਨ ਦੇ ਹੱਥ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਮੇਰੇ ‘ਤੇ ਨਸ਼ਿਆਂ ਦੇ ਦੋਸ਼ ਲੱਗੇ 11 ਸਾਲ ਹੋ ਗਏ ਹਨ। ਇੱਕ ਸਿੱਟ ਨਹੀਂ, 5-5 ਸਿੱਟਾਂ ਬਦਲੀਆਂ ਗਈਆਂ ਪਰ ਪੰਜਾਬ ਸਰਕਾਰ ਚਲਾਨ ਵੀ ਪੇਸ਼ ਨਹੀਂ ਕਰ ਸਕੀ। ਆਖਰਕਾਰ ਇਹ ਮਾਮਲਾ ਖੁਦ ਈ. ਡੀ. ਨੂੰ ਸੌਂਪ ਦਿੱਤਾ ਗਿਆ।
ਹਿੰਦੂਸਥਾਨ ਸਮਾਚਾਰ