Chandigarh News: ਪੰਜਾਬ ‘ਚ ਅੱਜ ਸਵੇਰੇ-ਸਵੇਰੇ ਕਈ ਥਾਂਈਂ ਮੀਂਹ ਪੈ ਰਿਹਾ ਹੈ। ਪਟਿਆਲ਼ਾ ਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ‘ਚ ਤੜਕੇ ਤੋਂ ਬੁੰਦਾ-ਬਾਂਦੀ ਹੋ ਰਹੀ ਹੈ।ਇਸ ਮੀਂਹ ਕਾਰਨ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ। ਪੰਜਾਬ-ਚੰਡੀਗੜ੍ਹ ‘ਚ ਅੱਜ ਸ਼ੁੱਕਰਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਦੇ ਨਾਲ-ਨਾਲ ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਦਾ ਤਾਪਮਾਨ 24 ਤੋਂ 37 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਵੀਰਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ‘ਚ ਮੀਂਹ ਦੀ ਸੰਭਾਵਨਾ ਦੇ ਬਾਵਜੂਦ ਜ਼ਿਆਦਾਤਰ ਜ਼ਿਲਿਆਂ ‘ਚ ਬੱਦਲ ਨਹੀਂ ਬਰਸੇ। ਰੂਪਨਗਰ ਵਿੱਚ 8.5 ਮਿਲੀਮੀਟਰ, ਫ਼ਿਰੋਜ਼ਪੁਰ ਵਿੱਚ 3.5 ਮਿਲੀਮੀਟਰ, ਲੁਧਿਆਣਾ ਦੇ ਸਮਰਾਲਾ ਵਿੱਚ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਪਰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਹਲਕੀ ਬੱਦਲਵਾਈ ਹੋਣ ਤੋਂ ਬਾਅਦ ਪੰਜਾਬ ਦੇ ਔਸਤ ਤਾਪਮਾਨ ਵਿੱਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।
ਹਿੰਦੂਸਥਾਨ ਸਮਾਚਾਰ