Uttar Pradesh: ਉੱਤਰ ਪ੍ਰਦੇਸ਼ ਦੀ ਬਾਂਦਾ ਜੇਲ੍ਹ ਵਿੱਚ ਬੰਦ ਮਾਫੀਆ ਡਾਨ ਮੁਖਤਾਰ ਅੰਸਾਰੀ ਦੀ ਰਾਣੀ ਦੁਰਗਾਵਤੀ ਮੈਡੀਕਲ ਕਾਲਜ ਵਿੱਚ ਮੌਤ ਹੋ ਗਈ। ਜਿਸ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰਾਂ ਨੇ ਜੇਲ ਪ੍ਰਸ਼ਾਸਨ ‘ਤੇ ਮੁਖਤਾਰ ਨੂੰ ਹੌਲੀ ਜ਼ਹਿਰ ਦੇਣ ਦਾ ਦੋਸ਼ ਲਗਾਇਆ ਹੈ। ਸਰਕਾਰ ਨੇ ਇਸ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਸਨ। ਜਿਸ ਤੋਂ ਬਾਅਦ ਹੁਣ ਜ਼ਿਲ੍ਹਾ ਮੈਜਿਸਟਰੇਟ ਨੇ ਆਪਣੀ ਰਿਪੋਰਟ ਸਰਕਾਰ ਨੂੰ ਸੌਂਪ ਦਿੱਤੀ ਹੈ। ਜਿਸ ਵਿੱਚ ਮੁਖਤਾਰ ਦੀ ਮੌਤ ਦਾ ਕਾਰਨ ਜ਼ਹਿਰ ਨਹੀਂ ਬਲਕਿ ਹਾਰਟ ਅਟੈਕ ਦੱਸਿਆ ਗਿਆ ਹੈ।
ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਮੁਖਤਾਰ ਅੰਸਾਰੀ ਦੀ ਲਾਸ਼ ਦੀ ਪੋਸਟ ਮਾਰਟਮ ਰਿਪੋਰਟ ਵਿੱਚ ਵੀ ਦਿਲ ਦਾ ਦੌਰਾ ਪੈਣ ਦੀ ਪੁਸ਼ਟੀ ਹੋਈ ਸੀ। ਇਸ ਦੇ ਨਾਲ ਹੀ ਕਿਹਾ ਗਿਆ ਕਿ ਪ੍ਰਸ਼ਾਸਨ ਨੇ ਮੁਖਤਾਰ ਅੰਸਾਰੀ ਦੇ ਪਰਿਵਾਰਕ ਮੈਂਬਰਾਂ ਨੂੰ ਕਈ ਨੋਟਿਸ ਭੇਜੇ ਪਰ ਉਹ ਜਵਾਬ ਦੇਣ ਲਈ ਹਾਜ਼ਰ ਨਹੀਂ ਹੋਏ।
ਦੱਸ ਦੇਈਏ ਕਿ ਮੁਖਤਾਰ ਅੰਸਾਰੀ ਦੀ ਮੌਤ ਦੀ ਜਾਂਚ ਏਡੀਐਮ ਵਿੱਤ ਮਾਲ ਰਾਜੇਸ਼ ਕੁਮਾਰ ਨੂੰ ਸੌਂਪੀ ਗਈ ਸੀ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਇਸ ਸਬੰਧੀ ਲਿਖਤੀ, ਜ਼ੁਬਾਨੀ ਜਾਂ ਸਬੂਤ ਪੇਸ਼ ਕਰਨਾ ਚਾਹੁੰਦਾ ਹੈ, ਉਹ 15 ਅਪ੍ਰੈਲ, 2024 ਤੱਕ ਕਿਸੇ ਵੀ ਦਿਨ ਮੇਰੇ ਦਫ਼ਤਰ ਵਿੱਚ ਆ ਕੇ ਆਪਣਾ ਬਿਆਨ ਪੇਸ਼ ਕਰ ਸਕਦਾ ਹੈ।