Arvind Kejriwal News: ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ। ਅੱਜ ਆਮ ਆਦਮੀ ਪਾਰਟੀ ਦੀ ਵਿਧਾਇਕ ਦਲ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ ਆਤਿਸ਼ੀ ਨੂੰ ਦਿੱਲੀ ਦਾ ਨਵਾਂ ਮੁੱਖ ਮੰਤਰੀ ਬਣਾਇਆ ਜਾਵੇਗਾ। ਇਸ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸ਼ਾਮ 4.30 ਵਜੇ ਰਾਜਪਾਲ (ਐਲਜੀ) ਵੀਕੇ ਸਕਸੈਨਾ ਨਾਲ ਮੁਲਾਕਾਤ ਕਰਨਗੇ।
Delhi CM Arvind Kejriwal proposes the name of Delhi Minister Atishi as the new Chief Minister. She has been elected as the leader of Delhi AAP Legislative Party: AAP Sources pic.twitter.com/65VPmPpA39
— ANI (@ANI) September 17, 2024
ਉਮੀਦ ਕੀਤੀ ਜਾ ਰਹੀ ਹੈ ਕਿ ਇਸ ਦੌਰਾਨ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਅਸਤੀਫ਼ੇ ਦੇ ਨਾਲ ਹੀ ਵਿਧਾਇਕ ਦਲ ਦੇ ਨੇਤਾ ਦੇ ਨਾਮ ‘ਤੇ ਇੱਕ ਪੱਤਰ ਵੀ LG ਨੂੰ ਸੌਂਪਿਆ ਜਾ ਸਕਦਾ ਹੈ। ਦੱਸ ਦੇਈਏ ਕਿ ਕੇਜਰੀਵਾਲ ਨੇ ਕੱਲ੍ਹ ਐਲਾਨ ਕੀਤਾ ਸੀ ਕਿ ਉਹ ਦੋ ਦਿਨਾਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ ਅਤੇ ਲੋਕਾਂ ਦੀ ਕਚਹਿਰੀ ਵਿੱਚ ਜਾਣਗੇ।
ਨਵੇਂ ਮੁੱਖ ਮੰਤਰੀ ਲਈ ਜਿਨ੍ਹਾਂ ਲੋਕਾਂ ਦੇ ਨਾਂ ਸਾਹਮਣੇ ਆ ਰਹੇ ਸਨ, ਉਨ੍ਹਾਂ ਵਿਚ ਦਿੱਲੀ ਦੇ ਮੰਤਰੀ ਆਤਿਸ਼ੀ ਨੂੰ ਸਭ ਤੋਂ ਮਜ਼ਬੂਤ ਦਾਅਵੇਦਾਰ ਮੰਨਿਆ ਜਾ ਰਿਹਾ ਸੀ। ਕੇਜਰੀਵਾਲ ਨੇ ਗ੍ਰਿਫਤਾਰੀ ਤੋਂ ਪਹਿਲਾਂ ਆਤਿਸ਼ੀ ਨੂੰ ਵੱਧ ਤੋਂ ਵੱਧ ਮੰਤਰਾਲੇ ਦਿੱਤੇ ਸਨ। ਇਸ ਸੂਚੀ ‘ਚ ਦੋ ਵਾਰ ਵਿਧਾਇਕ ਅਤੇ ਮੰਤਰੀ ਕੈਲਾਸ਼ ਗਹਿਲੋਤ ਦੂਜੇ ਸਥਾਨ ‘ਤੇ ਸਨ। ਪੁਰਾਣੇ ਅਤੇ ਤਜ਼ਰਬੇਕਾਰ ਨੇਤਾਵਾਂ ਗੋਪਾਲ ਰਾਏ ਅਤੇ ਸੌਰਭ ਭਾਰਦਵਾਜ ਦੇ ਨਾਂ ਵੀ ਸੂਚੀ ਵਿੱਚ ਸ਼ਾਮਲ ਸਨ।