New Delhi: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੇ 100 ਦਿਨ ਪੂਰੇ ਹੋਣ ‘ਤੇ ਨੈਸ਼ਨਲ ਮੀਡੀਆ ਸੈਂਟਰ ‘ਚ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਪੁੱਛੇ ਗਏ ਸਵਾਲਾਂ ਦੇ ਜਵਾਬ ‘ਚ ਗ੍ਰਹਿ ਮੰਤਰੀ ਨੇ ਕਿਹਾ ਕਿ ਭਾਵੇਂ ਵਿਰੋਧੀ ਧਿਰ ਨੇ ਅਜਿਹੇ ਰੇਲ ਹਾਦਸਿਆਂ ‘ਤੇ ਧਿਆਨ ਨਾ ਦਿੱਤਾ ਹੋਵੇ ਪਰ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ। ਜੇਕਰ ਇਹ ਸਾਜ਼ਿਸ਼ ਹੈ ਤਾਂ ਇਹ ਜ਼ਿਆਦਾ ਦੇਰ ਨਹੀਂ ਚੱਲੇਗੀ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਨੇ ਹਾਲ ਹੀ ਦੇ ਸਮੇਂ ਵਿੱਚ ਰੇਲ ਗੱਡੀਆਂ ਨੂੰ ਪਟੜੀ ਤੋਂ ਉਤਾਰਨ ਦੀ ਸਾਜ਼ਿਸ਼ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਜਲਦੀ ਹੀ ਇਸ ਨੂੰ ਰੋਕਣ ਦੀ ਯੋਜਨਾ ਲਿਆਵੇਗੀ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਵੀ ਗੱਲਬਾਤ ਹੋਈ ਹੈ ਅਤੇ ਉਨ੍ਹਾਂ ਨੇ ਰੋਡਮੈਪ ਤਿਆਰ ਕਰ ਲਿਆ ਹੈ। ਸਰਕਾਰ ਹਾਦਸਿਆਂ ਦੀ ਜਾਂਚ ਕਰਨ ਅਤੇ ਉਨ੍ਹਾਂ ਦੇ ਸਬੰਧਤ ਕਾਰਨਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਦੇਸ਼ ਵਿੱਚ 1.10 ਲੱਖ ਕਿਲੋਮੀਟਰ ਰੇਲ ਪਟੜੀਆਂ ਦਾ ਨੈੱਟਵਰਕ ਹੈ। ਇਸਦੀ ਸੁਰੱਖਿਆ ਲਈ ਪੂਰੀ ਤਨਦੇਹੀ ਨਾਲ ਯੋਜਨਾ ਬਣਾਈ ਜਾ ਰਹੀ ਹੈ ਅਤੇ ਇਸ ਨੂੰ ਲਾਗੂ ਕਰਨ ਵੱਲ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰਨ।
ਹਿੰਦੂਸਥਾਨ ਸਮਾਚਾਰ