New Delhi: ਦਿੱਲੀ ਵਿੱਚ ਕੇਜਰੀਵਾਲ ਦੇ ਅਹੁਦੇ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਕੇਜਰੀਵਾਲ ਦੇ ਅਸਤੀਫੇ ਦੇ ਐਲਾਨ ਤੋਂ ਬਾਅਦ ਹੁਣ ਨਵੇਂ ਮੁੱਖ ਮੰਤਰੀ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ‘ਤੇ ਰੋਕ ਲੱਗ ਗਈ ਹੈ। ਆਮ ਆਦਮੀ ਪਾਰਟੀ ਨੇ ਵਿਧਾਇਕ ਦਲ ਦੀ ਬੈਠਕ ਵਿੱਚ ਕਾਲਕਾਜੀ ਤੋਂ ਵਿਧਾਇਕ ਆਤਿਸ਼ੀ ਨੂੰ ਆਪਣਾ ਨਵਾਂ ਨੇਤਾ ਚੁਣ ਲਿਆ ਹੈ। ਕੇਜਰੀਵਾਲ ਦੇ ਘਰ ਹੋਈ ਇਸ ਬੈਠਕ ‘ਚ ਆਤਿਸ਼ੀ ਦੇ ਨਾਂ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ ਗਈ। ਜਿਸ ਤੋਂ ਬਾਅਦ ਆਤਿਸ਼ੀ ਦਿੱਲੀ ਦੀ ਤੀਜੀ ਮਹਿਲਾ ਮੁੱਖ ਮੰਤਰੀ ਬਣਨ ਜਾ ਰਹੀ ਹੈ।
ਜਿੱਥੇ ਇੱਕ ਤਰ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਰਕਰ ਆਤਿਸ਼ੀ ਦੇ ਮੁੱਖ ਮੰਤਰੀ ਚੁਣੇ ਜਾਣ ਤੋਂ ਖੁਸ਼ ਹਨ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਅਤੇ ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਆਤਿਸ਼ੀ ਦੇ ਮੁੱਖ ਮੰਤਰੀ ਚੁਣੇ ਜਾਣ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਇਸ ਫੈਸਲੇ ਨੂੰ ਦਿੱਲੀ ਲਈ ਦੁਖਦਾਈ ਦੱਸਿਆ ਹੈ। ਸਵਾਤੀ ਮਾਲੀਵਾਲ ਦਾ ਦੋਸ਼ ਹੈ ਕਿ ਆਤਿਸ਼ੀ ਦੇ ਪਰਿਵਾਰ ਨੇ ਅੱਤਵਾਦੀ ਅਫਜ਼ਲ ਗੁਰੂ ਨੂੰ ਫਾਂਸੀ ਤੋਂ ਬਚਾਉਣ ਲਈ ਲੰਬੀ ਲੜਾਈ ਲੜੀ ਸੀ।
#WATCH | Delhi: AAP Rajya Sabha MP Swati Maliwal says, “This is an extremely unfortunate day for Delhi. A woman like Atishi is going to become the CM of Delhi, whose own family fought a long battle to save terrorist Afzal Guru from death penalty. Her parents wrote mercy petitions… pic.twitter.com/Tr1Qgvq54C
— ANI (@ANI) September 17, 2024
ਸਵਾਤੀ ਮਾਲੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ ਕੀਤਾ ਹੈ ਉਨ੍ਹਾਂ ਮੁਤਾਬਕ ਅਫਜ਼ਲ ਗੁਰੂ ਬੇਕਸੂਰ ਸੀ ਅਤੇ ਉਸ ਨੂੰ ਸਿਆਸੀ ਸਾਜ਼ਿਸ਼ ਤਹਿਤ ਫਸਾਇਆ ਗਿਆ ਸੀ।
दिल्ली के लिए आज बहुत दुखद दिन है। आज दिल्ली की मुख्यमंत्री एक ऐसी महिला को बनाया जा रहा है जिनके परिवार ने आतंकवादी अफ़ज़ल गुरु को फांसी से बचाने की लंबी लड़ाई लड़ी।
उनके माता पिता ने आतंकी अफ़ज़ल गुरु को बचाने के लिए माननीय राष्ट्रपति को दया याचिकाऐं लिखी।
उनके हिसाब से… pic.twitter.com/SbllONqVP0
— Swati Maliwal (@SwatiJaiHind) September 17, 2024
ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਆਤਿਸ਼ੀ ਨੂੰ ਡੰਮੀ ਸੀਐੱਮ ਕਰਾਰ ਦਿੰਦੇ ਹੋਏ ਕਿਹਾ ਕਿ ਭਾਵੇਂ ਆਤਿਸ਼ੀ ਮਾਰਲੇਨਾ ਸਿਰਫ ‘ਡਮੀ ਸੀਐੱਮ’ ਹੈ ਪਰ ਫਿਰ ਵੀ ਇਹ ਮੁੱਦਾ ਦੇਸ਼ ਦੀ ਸੁਰੱਖਿਆ ਨਾਲ ਜੁੜਿਆ ਹੋਇਆ ਹੈ। ਰੱਬ ਹੀ ਦਿੱਲੀ ਦੀ ਰਾਖਿਆ ਕਰੇ!