New Delhi: ਅਰਵਿੰਦ ਕੇਜਰੀਵਾਲ ਨੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨਾਲ ਮੁਲਾਕਾਤ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਵਜੋਂ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਵਿਧਾਇਕ ਦਲ ਦੇ ਨੇਤਾ ਦੇ ਨਾਮ ਇੱਕ ਪੱਤਰ ਵੀ ਐਲਜੀ ਨੂੰ ਸੌਂਪਿਆ ਗਿਆ ਹੈ। ਆਤਿਸ਼ੀ ਨੇ ਵੀ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ।
#WATCH | Delhi’s proposed CM Atishi leaves from the LG Secretariat after staking claim to form the new government. pic.twitter.com/lDiecf8Stg
— ANI (@ANI) September 17, 2024
ਦੱਸ ਦੇਈਏ ਕਿ ਆਤਿਸ਼ੀ ਨੂੰ ਦਿੱਲੀ ਦਾ ਨਵਾਂ ਮੁੱਖ ਮੰਤਰੀ ਬਣਾਇਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵਿਧਾਇਕ ਦਲ ਦੀ ਮੀਟਿੰਗ ਵਿੱਚ ਉਨ੍ਹਾਂ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਦਾ ਐਲਾਨ ਆਮ ਆਦਮੀ ਪਾਰਟੀ ਨੇ ਵੀ ਕੀਤਾ ਹੈ।
ਆਤਿਸ਼ੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਆਪਣਾ ਅਸਤੀਫਾ ਉਪ ਰਾਜਪਾਲ ਨੂੰ ਸੌਂਪ ਦਿੱਤਾ ਹੈ। ਇਹ ਸਾਡੇ ਅਤੇ ਦਿੱਲੀ ਲਈ ਦੁੱਖ ਦਾ ਪਲ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ ਇਹ ਪ੍ਰਣ ਲੈ ਰਹੇ ਹਨ ਕਿ ਉਹ ਆਉਣ ਵਾਲੀਆਂ ਚੋਣਾਂ ਵਿੱਚ ਅਰਵਿੰਦ ਕੇਜਰੀਵਾਲ ਨੂੰ ਮੁੜ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਹਨ। ਚੋਣਾਂ ਹੋਣ ਤੱਕ ਮੈਨੂੰ ਦਿੱਲੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
#WATCH | AAP leader and the proposed CM of Delhi Atishi says, “…Today Arvind Kejriwal has submitted his resignation. This is an emotional moment for the party and the people of Delhi…At the same time, the people of Delhi are resolving to make Arvind Kejriwal the chief… pic.twitter.com/2kWP6hHlU4
— ANI (@ANI) September 17, 2024
ਦਿੱਲੀ ਸਰਕਾਰ ‘ਚ ਕੈਬਨਿਟ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਹੁਣ ਉਹ ਚੋਣਾਂ ਜਿੱਤਣ ਤੋਂ ਬਾਅਦ ਹੀ ਮੁੱਖ ਮੰਤਰੀ ਦੇ ਅਹੁਦੇ ‘ਤੇ ਬੈਠਣਗੇ। ਉਨ੍ਹਾਂ ਦੱਸਿਆ ਕਿ ਐੱਲ.ਜੀ. ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਜਲਦੀ ਤੋਂ ਜਲਦੀ ਸਹੁੰ ਚੁੱਕ ਸਮਾਗਮ ਦੀ ਤਰੀਕ ਦੀ ਪੁਸ਼ਟੀ ਕਰਨ।
#WATCH दिल्ली मंत्री एवं AAP नेता गोपाल राय ने कहा, “जेल से आने के बाद अरविंद केजरीवाल जी ने ये ऐलान किया था कि जब तक दिल्ली की जनता दोबारा अपना समर्थन देकर उन्हें नहीं जीताती है तब तक वह सीएम पद पर नहीं बैठेंगे। उसी ऐलान के तहत आज उन्होंने उपराज्यपाल को अपना इस्तीफा सौंपा है।… pic.twitter.com/BZY85YvQKS
— ANI_HindiNews (@AHindinews) September 17, 2024
ਦੱਸ ਦੇਈਏ ਕਿ ਕੇਜਰੀਵਾਲ ਨੇ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਦੇ ਦੋ ਦਿਨ ਬਾਅਦ 15 ਸਤੰਬਰ ਨੂੰ ਅਸਤੀਫ਼ੇ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਉਹ ਹੁਣ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਲੋਕਾਂ ਦੀ ਕਚਹਿਰੀ ‘ਚ ਜਾਣਗੇ ਅਤੇ ਮੁੜ ਤੋਂ ਜਿੱਤ ਕੇ ਹੀ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠਣਗੇ।